ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ ਲੇਡੀ ਇੰਸਪੈਕਟਰ ਸਸਪੈਂਡ, 5 ਲੱਖ ਰੁਪਏ 'ਚ ਨਸ਼ਾ ਤਸਕਰ ਰਿਹਾਅ ਕਰਨ ਦੇ ਲੱਗੇ ਹਨ ਆਰੋਪ | Arshpreet kaur Grewal moga kot isse khan sho and two clerks suspended for helping to drug summugler 5 lakh bribe detail in punjabi Punjabi news - TV9 Punjabi

ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ ਲੇਡੀ ਇੰਸਪੈਕਟਰ ਸਸਪੈਂਡ, 5 ਲੱਖ ਰੁਪਏ ‘ਚ ਨਸ਼ਾ ਤਸਕਰ ਰਿਹਾਅ ਕਰਨ ਦੇ ਲੱਗੇ ਹਨ ਆਰੋਪ

Updated On: 

24 Oct 2024 14:41 PM

Arashpreet Kaur Grewal SHO Suspended: ਜਾਣਕਾਰੀ ਅਨੁਸਾਰ ਪੁਲਿਸ ਨੇ 1 ਅਕਤੂਬਰ ਨੂੰ ਅਮਰਜੀਤ ਸਿੰਘ ਵਾਸੀ ਦਾਤੇਵਾਲ ਰੋਡ ਕੋਟ ਈਸੇ ਖਾਂ ਤੋਂ 2 ਕਿਲੋ ਅਫੀਮ ਬਰਾਮਦ ਕਰਨ ਦੇ ਇਲਜ਼ਾਮ 'ਚ ਮੁਕੱਦਮਾ ਦਰਜ ਕੀਤਾ ਸੀ, ਜਦਕਿ ਉਸ ਦੇ ਭਰਾਵਾਂ ਕੋਲੋਂ 3 ਕਿਲੋ ਅਫੀਮ ਵੀ ਬਰਾਮਦ ਹੋਈ ਸੀ। ਤਿੰਨਾਂ ਪੁਲੀਸ ਮੁਲਾਜ਼ਮਾਂ ਨੇ ਇੱਕ ਪ੍ਰਾਈਵੇਟ ਵਿਅਕਤੀ ਨਾਲ 8 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ 5 ਲੱਖ ਰੁਪਏ ਲੈ ਕੇ ਚਲੇ ਗਏ।

ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ ਲੇਡੀ ਇੰਸਪੈਕਟਰ ਸਸਪੈਂਡ, 5 ਲੱਖ ਰੁਪਏ ਚ ਨਸ਼ਾ ਤਸਕਰ ਰਿਹਾਅ ਕਰਨ ਦੇ ਲੱਗੇ ਹਨ ਆਰੋਪ

ਕੋਰੋਨਾ ਵਾਰੀਅਰ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਸਸਪੈਂਡ

Follow Us On

ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਗਰੇਵਾਲ ਤੇ ਨਸ਼ਾ ਤਸਕਰਾਂ ਨੂੰ 5 ਲੱਖ ਰੁਪਏ ਲੈ ਕੇ ਛੱਡਣ ਦਾ ਆਰੋਪ ਹੈ। ਇਸ ਮਾਮਲੇ ਵਿੱਚ ਉਸ ਦੇ ਨਾਲ-ਨਾਲ ਦੋ ਕਲਰਕਾਂ ਨੂੰ ਵੀ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਦੀ ਜਾਂਚ ਡੀਐਸਪੀ ਨੇ ਕੀਤੀ, ਜਿਸ ਵਿੱਚ ਇਹ ਖੁਲਾਸਾ ਹੋਇਆ ਕਿ ਲੇਡੀ ਐਸਐਚਓ ਨੇ ਦੋ ਕਲਰਕਾਂ ਨਾਲ ਮਿਲ ਕੇ 3 ਨਸ਼ਾ ਤਸਕਰਾਂ ਨੂੰ ਫੜਿਆ ਸੀ। ਫਿਰ ਉਸ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਗਿਆ। ਹੁਣ ਤਿੰਨੋਂ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਮੁਲਜ਼ਮ ਮਹਿਲਾ ਐਸਐਚਓ ਕੋਰੋਨਾ ਦੇ ਦੌਰ ਵਿੱਚ ਫਰੰਟਲਾਈਨ ਵਾਰੀਅਰ ਵਜੋਂ ਮਸ਼ਹੂਰ ਹੋਈ ਸੀ। ਗਰੇਵਾਲ ਕੋਰੋਨਾ ਨਾਲ ਸੰਕਰਮਿਤ ਹੋਈ ਸੀ, ਪਰ ਉਹ ਇਸ ਤੋਂ ਠੀਕ ਹੋ ਕੇ ਉਹ ਵਾਪਸ ਡਿਊਟੀ ਤੇ ਆਈ ਅਤੇ ਕੋਰੋਨਾ ਪੀੜਤਾਂ ਦੀ ਮਦਦ ਕੀਤੀ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਲ ‘ਤੇ ਉਨ੍ਹਾਂ ਦਾ ਹੌਸਲਾ ਵਧਾਇਆ ਸੀ।

SHO ਨੇ ਨਾਕੇ ‘ਤੇ ਫੜੇ ਸਨ ਨਸ਼ਾ ਤਸਕਰ

ਮੋਗਾ ਦੇ ਡੀਐਸਪੀ ਰਮਨਦੀਪ ਸਿੰਘ ਵੱਲੋਂ ਕੋਟ ਈਸੇ ਖਾਂ ਥਾਣੇ ਵਿੱਚ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਥਾਣਾ ਕੋਟ ਈਸੇ ਖਾਂ ਵਿੱਚ ਤਾਇਨਾਤ ਐਸਐਚਓ ਅਰਸ਼ਪ੍ਰੀਤ ਕੌਰ ਗਰੇਵਾਲ ਨੇ 1 ਅਕਤੂਬਰ ਨੂੰ ਨਾਕੇ ਤੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਉਸਦਾ ਨਾਮ ਅਮਰਜੀਤ ਸਿੰਘ ਸੀ। ਉਹ ਕੋਟ ਈਸੇ ਖਾਂ ਦੇ ਦਾਤੇਵਾਲਾ ਰੋਡ ਦਾ ਰਹਿਣ ਵਾਲਾ ਸੀ।

ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ ਸੀ। ਇਸ ਕਾਰਵਾਈ ਵਿੱਚ ਐਸਐਚਓ ਅਰਸ਼ਪ੍ਰੀਤ ਕੌਰ ਦੇ ਨਾਲ ਥਾਣਾ ਕੋਟ ਈਸੇ ਖਾਂ ਦੇ ਮੁਨਸ਼ੀ ਗੁਰਪ੍ਰੀਤ ਸਿੰਘ ਅਤੇ ਬਲਖੰਡੀ ਚੌਕੀ ਦੇ ਮੁਨਸ਼ੀ ਰਾਜਪਾਲ ਸਿੰਘ ਵੀ ਸ਼ਾਮਲ ਸਨ। ਜਦੋਂ ਉਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ ਅਤੇ ਭਰਾ ਮਨਪ੍ਰੀਤ ਸਿੰਘ ਵੀ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ।

3 ਕਿਲੋ ਹੋਰ ਅਫੀਮ ਬਰਾਮਦ, ਪਰ ਨਹੀਂ ਬਣਿਆ ਰਿਕਾਰਡ

ਇਸ ਤੋਂ ਬਾਅਦ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਬਾਕੀ ਦੋ ਮੁਲਜ਼ਮਾਂ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ 3 ਕਿਲੋ ਹੋਰ ਅਫੀਮ ਦਾ ਖੁਲਾਸਾ ਹੋਇਆ। ਪੁਲਿਸ ਵਾਲਿਆਂ ਨੇ ਉਸ ਅਫੀਮ ਨੂੰ ਵੀ ਜ਼ਬਤ ਕੀਤਾ ਸੀ ਪਰ ਇਸ ਬਾਰੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ।

ਪੁਲਿਸ ਨੇ 2 ਕਿਲੋ ਅਫੀਮ ਬਰਾਮਦ ਹੋਣ ਤੇ ਹੀ ਕੇਸ ਦਰਜ ਕੀਤਾ। ਇਸੇ ਦੌਰਾਨ ਕਿਸੇ ਵਿਅਕਤੀ ਰਾਹੀਂ ਮੁਲਜ਼ਮ ਤਸਕਰਾਂ ਨੇ ਐਸਐਚਓ ਅਰਸ਼ਦੀਪ ਕੌਰ ਨਾਲ ਸੰਪਰਕ ਕੀਤਾ ਅਤੇ ਮੁਲਜ਼ਮਾਂ ਨੂੰ ਛੱਡਣ ਦੇ ਬਦਲੇ ਪੈਸੇ ਦੀ ਪੇਸ਼ਕਸ਼ ਕੀਤੀ। ਐੱਸਐੱਚਓ ਨੇ ਗੱਲਬਾਤ ਕਰਕੇ 8 ਲੱਖ ਰੁਪਏ ਦੀ ਮੰਗ ਕੀਤੀ।

8 ਲੱਖ ‘ਚ ਹੋਈ ਡੀਲ, 5 ਲੱਖ ‘ਚ ਲੈ ਲਏ

ਮੁਲਜ਼ਮਾਂ ਨੇ ਇੰਸਪੈਕਟਰ ਨੂੰ 5 ਲੱਖ ਰੁਪਏ ਦਿੱਤੇ, ਜੋ ਕਿ ਕਲਰਕ ਅਤੇ ਐਸਐਚਓ ਵਿੱਚ ਵੰਡ ਦਿੱਤੇ ਗਏ। ਇਸ ਤੋਂ ਬਾਅਦ 2 ਮੁਲਜ਼ਮ ਗੁਰਪ੍ਰੀਤ ਅਤੇ ਮਨਪ੍ਰੀਤ ਨੂੰ ਛੱਡ ਦਿੱਤਾ ਗਿਆ। ਡੀਐਸਪੀ ਰਮਨਦੀਪ ਅਨੁਸਾਰ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਇਸ ਮਾਮਲੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਡੀਐਸਪੀ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਤਿੰਨਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਵਾਈ।

ਡੀਐਸਪੀ ਨੇ ਤਿੰਨੋਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਫਰਾਰ ਹੋਏ ਦੋ ਮੁਲਜ਼ਮਾਂ ਗੁਰਪ੍ਰੀਤ ਅਤੇ ਮਨਪ੍ਰੀਤ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਤਤਕਾਲੀ ਸੀਐਮ ਕੈਪਟਨ ਅਮਰਿੰਦਰ ਨੇ ਕੀਤੀ ਸੀ ਗੱਲਬਾਤ

ਐਸਐਚਓ ਅਰਸ਼ਪ੍ਰੀਤ ਕੌਰ ਦੇ ਲੁਧਿਆਣਾ ਨਾਲ ਗੂੜ੍ਹੇ ਸਬੰਧ ਹਨ। ਅਰਸ਼ਪ੍ਰੀਤ ਨੇ ਜ਼ਿਆਦਾਤਰ ਸਮਾਂ ਲੁਧਿਆਣਾ ਵਿੱਚ ਹੀ ਡਿਊਟੀ ਕੀਤੀ ਹੈ। ਥਾਣਾ ਬਸਤੀ ਜੋਧੇਵਾਲ ਅਤੇ ਡਵੀਜ਼ਨ ਨੰਬਰ 2 ਵਿੱਚ ਐਸਐਚਓ ਵਜੋਂ ਕੰਮ ਕੀਤਾ। ਅਰਸ਼ਪ੍ਰੀਤ ਲੁਧਿਆਣਾ ਦੀ ਪਹਿਲੀ ਕੋਰੋਨਾ ਵਾਰੀਅਰ ਸੀ। ਅਰਸ਼ਪ੍ਰੀਤ ਪਹਿਲਾ ਐਸਐਚਓ ਹੈ ਜਿਸ ਨਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਉਹਨਾਂ ਨੇ ਉਸਨੂੰ ਕੋਵਿਡ ਨਾਲ ਲੜਨ ਲਈ ਪ੍ਰੇਰਿਤ ਕੀਤਾ ਸੀ। ਕੋਵਿਡ ਸਮੇਂ ਅਰਸ਼ਪ੍ਰੀਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਵੀਡੀਓ ਕਾਲ ਦੀ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ।

ਤਤਕਾਲੀ ਡੀਜੀਪੀ ਦਿਨਕਰ ਗੁਪਤਾ ਨੇ ਵੀ ਪੰਜਾਬ ਪੁਲਿਸ ਦੀ ਤਰਫੋਂ ਅਰਸ਼ਪ੍ਰੀਤ ਦੇ ਨਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਸੀ ਕਿ ਲੋਕਾਂ ਨੂੰ ਕੋਵਿਡ ਤੋਂ ਡਰਨਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਗਾਇਕ ਐਮੀ ਵਿਰਕ ਸਮੇਤ ਕਈ ਕਲਾਕਾਰਾਂ ਨੇ ਅਰਸ਼ਪ੍ਰੀਤ ਦੇ ਕੋਵਿਡ ਟੈਸਟ ਪਾਜ਼ੇਟਿਵ ਆਉਣ ‘ਤੇ ਉਹਨਾਂ ਨੂੰ ਵੀਡੀਓ ਕਾਲ ਕਰਕੇ ਹੌਸਲਾ ਦਿੱਤਾ ਸੀ।

Exit mobile version