Vigilance Action: 8 ਲੱਖ ਦੀ ਰਿਸ਼ਵਤ ਲੈਂਦਿਆਂ ਸਹਾਇਕ ਟਾਊਨ ਪਲਾਨਰ ਦੋ ਸਾਥੀਆਂ ਸਮੇਤ ਕਾਬੂ Punjabi news - TV9 Punjabi

Vigilance Action: 8 ਲੱਖ ਦੀ ਰਿਸ਼ਵਤ ਲੈਂਦਿਆਂ ਸਹਾਇਕ ਟਾਊਨ ਪਲਾਨਰ ਦੋ ਸਾਥੀਆਂ ਸਮੇਤ ਕਾਬੂ

Published: 

24 Mar 2023 13:52 PM

Vigilance Bureau ਨੇ ਸਹਾਇਕ ਟਾਊਨ ਪਲਾਨਰ ਸਮੇਤ ਉਸ ਦੇ ਦੋ ਸਾਥੀਆਂ ਨੂੰ 8 ਲੱਖ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ,ਜਦਕਿ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ। ਮੁਲਜ਼ਮ ਕੁਨਾਲ ਕੋਹਲੀ ਕੋਲੋਂ ਰਿਵਾਲਵਰ, ਜ਼ਿੰਦਾ ਕਾਰਤੂਸ ਅਤੇ ਫਰਜ਼ੀ ਸ਼ਿਕਾਇਤਾਂ ਵਾਲੀ ਫਾਈਲ ਵੀ ਹੋਈ ਬਰਾਮਦ ਹੈ।

Vigilance Action: 8 ਲੱਖ ਦੀ ਰਿਸ਼ਵਤ ਲੈਂਦਿਆਂ ਸਹਾਇਕ ਟਾਊਨ ਪਲਾਨਰ ਦੋ ਸਾਥੀਆਂ ਸਮੇਤ ਕਾਬੂ

Vigilance Action: 8 ਲੱਖ ਦੀ ਰਿਸ਼ਵਤ ਲੈਂਦਿਆਂ ਸਹਾਇਕ ਟਾਊਨ ਪਲਾਨਰ ਦੋ ਸਾਥੀਆਂ ਸਮੇਤ ਕਾਬੂ

Follow Us On

ਜਲੰਧਰ ਨਿਊਜ: ਵਿਜੀਲੈਂਸ ਬਿਊਰੋ (Vigilance Bureau) ਨੇ ਸਹਾਇਕ ਟਾਊਨ ਪਲਾਨਰ (ATP) ਜਲੰਧਰ ਰਵੀ ਪੰਕਜ ਸ਼ਰਮਾ ਅਤੇ ਉਸਦੇ ਦੋ ਸਾਥੀਆਂ, ਕੁਨਾਲ ਕੋਹਲੀ ਅਤੇ ਅਰਵਿੰਦ ਸ਼ਰਮਾ ਨੂੰ 8 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਏਟੀਪੀ ਦੇ ਇਹ ਦੋਵੇਂ ਸਾਥੀ ਸਰਕਾਰੀ ਨੌਕਰੀ ਵਿੱਚ ਨਹੀਂ ਹਨ। ਇਸ ਮਾਮਲੇ ਨਾਲ ਸਬੰਧਤ ਚੌਥੇ ਮੁਲਜ਼ਮ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਫੜੇ ਗਏ ਸਾਰੇ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਮੁਲਜ਼ਮਾਂ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਵਿਜੀਲੈਂਸ ਹਵਾਲੇ ਕਰ ਦਿੱਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਿੱਤੀ ਮਾਮਲੇ ਦੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਬਾਠ ਕਲਾਂ ਜ਼ਿਲ੍ਹਾ ਜਲੰਧਰ ਦੇ ਵਸਨੀਕ ਅਤੇ ਕੈਸਲ ਹੈਰੀਟੇਜ ਕੰਪਨੀ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਸਾਲ 2005 ਵਿੱਚ ਨਗਰ ਨਿਗਮ ਜਲੰਧਰ ਤੋਂ ਬਾਕਾਇਦਾ ਨਕਸ਼ਾ (ਮੈਪ ਪਲਾਨ) ਪ੍ਰਵਾਨ ਕਰਾਉਣ ਉਪਰੰਤ ਜਲੰਧਰ ਵਿਖੇ ਮੈਰਿਜ ਪੈਲੇਸ ਬਾਠ ਕੈਸਲ ਦੀ ਉਸਾਰੀ ਕਰਵਾਈ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੂੰ ਉਕਤ ਏਟੀਪੀ ਵੱਲੋਂ ਬੀਤੀ 20 ਜਨਵਰੀ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਜਿਸ ਵਿੱਚ ਲਿਖਿਆ ਹੋਇਆ ਸੀ ਕਿ ਨਗਰ ਨਿਗਮ ਨੂੰ ਇੱਕ ਸ਼ਿਕਾਇਤ ਮਿਲੀ ਹੈ, ਜਿਸ ਅਨੁਸਾਰ ਬਾਠ ਕੈਸਲ ਨੂੰ ਨਗਰ ਨਿਗਮ ਜਲੰਧਰ ਦੀ ਪ੍ਰਵਾਨਗੀ ਤੋਂ ਬਿਨਾਂ ਗੈਰਕਾਨੂੰਨੀ ਢੰਗ ਨਾਲ ਉਸਾਰਿਆ ਗਿਆ ਸੀ ਜਿਸ ਕਾਰਨ ਕੰਪਨੀ ਨੂੰ ਉਕਤ ਪੈਲੇਸ ਦਾ ਪ੍ਰਵਾਨਿਤ ਮੈਪ ਪਲਾਨ ਅਤੇ ਮੁਕੰਮਲ ਹੋਣ ਦਾ ਸਰਟੀਫਿਕੇਟ ਤਿੰਨ ਦਿਨਾਂ ਅੰਦਰ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।

ਸਾਰੇ ਮੁਲਜਮਾਂ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਬਾਠ ਕੈਸਲ ਦੇ ਡਾਇਰੈਕਟਰ ਨਰਿੰਦਰ ਸਿੰਘ ਨੇ ਉਕਤ ਦੋਸ਼ੀ ਏਟੀਪੀ ਨਾਲ ਮੁਲਾਕਾਤ ਕੀਤੀ, ਜਿਸ ਨੇ ਉਸ ਨੂੰ ਆਪਣੇ ਨਿੱਜੀ ਵਿਅਕਤੀਆਂ ਕੁਨਾਲ ਕੋਹਲੀ, ਆਸ਼ੀਸ਼ ਅਰੋੜਾ ਅਤੇ ਅਰਵਿੰਦ ਸ਼ਰਮਾ ਵੱਲੋਂ ਬਾਠ ਕੈਸਲ ਖਿਲਾਫ ਕੀਤੀ ਸ਼ਿਕਾਇਤ ਦਿਖਾਈ। ਉਕਤ ਦੋਸ਼ੀ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਸਲਾਹ ਦਿੱਤੀ ਕਿ ਇਹ ਪ੍ਰਾਈਵੇਟ ਵਿਅਕਤੀ ਪੈਸੇ ਲਏ ਬਿਨਾਂ ਸ਼ਿਕਾਇਤ ਵਾਪਸ ਨਹੀਂ ਲੈਣਗੇ ਅਤੇ ਮਾਮਲੇ ਨੂੰ ਨਿਪਟਾਉਣ ਲਈ 15 ਲੱਖ ਰੁਪਏ ਅਦਾ ਕਰਨੇ ਪੈਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਕਤ ਸਹਾਇਕ ਟਾਊਨ ਪਲਾਨਰ ਰਵੀ ਪੰਕਜ ਸ਼ਰਮਾ ਨੇ ਨਰਿੰਦਰ ਸਿੰਘ ਦੀ ਕੁਨਾਲ ਕੋਹਲੀ ਨਾਲ ਮੁਲਾਕਾਤ ਕਰਵਾਈ, ਜਿਸ ਨੇ ਸ਼ਿਕਾਇਤ ਵਾਪਸ ਲੈਣ ਲਈ 20 ਲੱਖ ਰੁਪਏ ਦੀ ਮੰਗ ਕੀਤੀ, ਪਰ ਸੌਦਾ 10 ਲੱਖ ਰੁਪਏ ਵਿੱਚ ਤੈਅ ਹੋਇਆ।

ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਟੀਮ ਨੇ ਕੱਸਿਆ ਸ਼ਿਕੰਜਾ

ਰਵੀ ਪੰਕਜ ਸ਼ਰਮਾ ਨੇ ਉਸ ਤੋਂ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 2 ਲੱਖ ਰੁਪਏ ਲਏ ਹਨ ਅਤੇ ਉਹ ਬਾਕੀ ਰਹਿੰਦੇ 8 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਮੁਢਲੀ ਜਾਂਚ ਤੋਂ ਬਾਅਦ ਮੁਹਾਲੀ ਤੋਂ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਟੀਮ ਨੇ ਉਕਤ ਏਟੀਪੀ ਰਵੀ ਪੰਕਜ ਸ਼ਰਮਾ ਸਮੇਤ ਉਕਤ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਜਲੰਧਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਟਾਊਨ ਪਲਾਨਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਚੌਥੇ ਦੋਸ਼ੀ ਆਸ਼ੀਸ਼ ਅਰੋੜਾ ਦੀ ਗ੍ਰਿਫ਼ਤਾਰੀ ਬਾਕੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਟਰੈਪ ਤੋਂ ਬਾਅਦ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਕੁਨਾਲ ਕੋਹਲੀ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ ਕਈ ਬੈਂਕਾਂ ਦੇ ਏਟੀਐੱਮ, ਦੋ ਪ੍ਰੈੱਸ ਪਛਾਣ ਪੱਤਰਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਅਤੇ ਇਕ ਰਿਵਾਲਵਰ ਵੀ ਬਰਾਮਦ ਹੋਇਆ। ਇਸ ਤੋਂ ਇਲਾਵਾ ਉਕਤ ਦੋਸ਼ੀ ਦੀ ਕਾਰ ਚੋਂ ਵੱਖ-ਵੱਖ ਵਿਅਕਤੀਆਂ ਖਿਲਾਫ ਫਰਜ਼ੀ ਸ਼ਿਕਾਇਤਾਂ ਕਰਨ ਵਾਲੀਆਂ ਕਈ ਫਾਈਲਾਂ ਵੀ ਬਰਾਮਦ ਕੀਤੀਆਂ ਹਨ, ਜਿਸ ਤੋਂ ਜਾਪਦਾ ਹੈ ਕਿ ਉਕਤ ਦੋਸ਼ੀ ਆਮ ਲੋਕਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਨ ਤੋਂ ਬਾਅਦ ਨਿਪਟਾਰੇ ਖਾਤਰ ਰਾਜ਼ੀਨਾਮਾ ਕਰਵਾਉਣ ਲਈ ਰਿਸ਼ਵਤਾਂ ਵਸੂਲਦੇ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version