ਗੋਲਡੀ ਬਾਰੜ ਦਾ ਗੁਰਗਾ AGTF ਨੇ ਕੀਤਾ ਕਾਬੂ, ਹਥਿਆਰ ਕੀਤੇ ਬਰਾਮਦ

Updated On: 

08 Sep 2025 10:50 AM IST

Goldy Brar: ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਥਿਆਰ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਉਸਦੇ ਮੁੱਖ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਪ੍ਰਾਪਤ ਕੀਤੇ ਗਏ ਸਨ। ਮੁਲਜ਼ਮ ਦਾ ਅਪਰਾਧਿਕ ਇਤਿਹਾਸ ਵੀ ਹੈ, ਇਸ ਦੇ ਖਿਲਾਫ ਐਨਡੀਪੀਐਸ ਮਾਮਲੇ ਦਰਜ ਹਨ।

ਗੋਲਡੀ ਬਾਰੜ ਦਾ ਗੁਰਗਾ AGTF ਨੇ ਕੀਤਾ ਕਾਬੂ, ਹਥਿਆਰ ਕੀਤੇ ਬਰਾਮਦ
Follow Us On

ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਬਲਜਿੰਦਰ ਸਿੰਘ ਉਰਫ਼ ਰੈਂਚ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਗੋਲਡੀ ਬਰਾੜ ਗੈਂਗ ਨੂੰ ਸਪਲਾਈ ਕਰਨ ਲਈ ਸਹਾਇਤਾ ਕੀਤੀ ਜਾ ਰਹੀ 5 ਪਿਸਤੌਲ 0.32 ਬੋਰ ਦੇ ਨਾਲ 10 ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਥਿਆਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਉਸ ਦੇ ਸਾਥੀ ਮਲਕੀਤ ਸਿੰਘ ਉਰਫ਼ ਕਿੱਟਾ ਭਾਨੀ ਰਾਹੀਂ ਪ੍ਰਾਪਤ ਕੀਤੇ ਗਏ ਸਨ। ਮੁਲਜ਼ਮ ਦਾ ਅਪਰਾਧਿਕ ਰਿਕਾਰਡ ਵੀ ਹੈ, ਇਸ ਦੇ ਖਿਲਾਫ ਐਨਡੀਪੀਐਸ ਮਾਮਲੇ ਦਰਜ ਹਨ। ਪੂਰੇ ਗਠਜੋੜ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਮਲੋਟ ‘ਚ ਕੀਤਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੁਲਿਸ ਇਸ ਗਿਰੋਹ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਅਪਰਾਧਿਕ ਇਰਾਦਿਆਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

ਏਜੀਟੀਐਫ ਪੰਜਾਬ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮਾਂ ਨੂੰ ਸੂਬੇ ਵਿੱਚ ਇੱਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਬਾਰੇ ਖਾਸ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਬਲਜਿੰਦਰ ਰੈਂਚ ਨੂੰ ਮੁਕਤਸਰ ਸਾਹਿਬ ਦੇ ਮਲੋਟ ‘ਚ ਮਲੋਟ-ਮੁਕਤਸਰ ਰੋਡ, ਨਿਊ ਬਾਈਪਾਸ ‘ਤੇ ਫਲਾਈਓਵਰ ਬ੍ਰਿਜ ਦੇ ਹੇਠਾਂ ਤੋਂ ਗ੍ਰਿਫ਼ਤਾਰ ਕੀਤਾ।

Related Stories