ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ‘ਚ ਕੁਝ ਨੌਜਵਾਨਾਂ ਨੇ ਖੂਬ ਹੰਗਾਮਾ ਕੀਤਾ। ਇਨ੍ਹਾਂ ਨੂੰ ਔਰਤਾਂ ਨੇ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਿਆ ਸੀ। ਜਿਸ ਤੋਂ ਬਾਅਦ ਹਥਿਆਰਾਂ ਨਾਲ ਲੈਸ ਨੌਜਵਾਨ ਪੰਜ ਘਰਾਂ ਵਿੱਚ ਦਾਖਲ ਹੋ ਗਏ ਅਤੇ ਘਰੇਲੂ ਸਮਾਨ ਦੀ ਭੰਨਤੋੜ ਕੀਤੀ। ਮੁਲਜ਼ਮਾਂ ਨੇ ਕਰੀਬ 6 ਬਾਈਕ ਸਾੜ ਦਿੱਤੀਆਂ। ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਵੱਲੋਂ ਮੋਟਰਸਾਈਕਲਾਂ ਨੂੰ ਅੱਗ ਲਾਉਣ ਅਤੇ ਘਰ ‘ਚ ਭੰਨਤੋੜ ਕਰਨ ਤੋਂ ਬਾਅਦ ਡਾਂਸ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ।
ਇਸ ਹਮਲੇ ‘ਚ ਇਕ ਔਰਤ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ। ਇਨ੍ਹਾਂ ਦੀ ਪਛਾਣ ਸਿਮਰਨ ਕੌਰ, ਲਖਬੀਰ ਸਿੰਘ ਅਤੇ ਜੋਬਨ ਵਜੋਂ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਥਾਣਾ ਝਬਾਲ ਦੀ ਪੁਲਿਸ ਨੇ ਸੜੇ ਹੋਏ ਮੋਟਰਸਾਈਕਲਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਪਰਿਵਾਰ ਦੀ ਔਰਤ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਨੌਜਵਾਨ ਘਰ ਦੀਆਂ ਔਰਤਾਂ ਦੇ ਸਾਹਮਣੇ ਖੁੱਲ੍ਹੇ ‘ਚ ਪਿਸ਼ਾਬ ਕਰ ਰਹੇ ਸਨ। ਜਿਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ। ਇਸੇ ਗੱਲ ਦੀ ਰੰਜਿਸ਼ ਰੱਖਦਿਆਂ ਉਨ੍ਹਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਮਹਿਲਾ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ