AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਡੇਰਾ ਬਾਬਾ ਨਾਨਕ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਹਮਲਾ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਵਿਖੇ ਹਰਮਨਜੋਤ 'ਤੇ ਕੁਝ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਮਲੇ ਦੌਰਾਨ ਜਖਮੀ ਹੋਏ ਹਰਮਨਜੋਤ ਦਾ ਇਲਾਜ਼ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡੇਰਾ ਬਾਬਾ ਨਾਨਕ 'ਚ ਅਣਪਛਾਤਿਆਂ ਵੱਲੋਂ ਨੌਜਵਾਨ 'ਤੇ ਹਮਲਾ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
avtar-singh
| Published: 13 Sep 2023 12:35 PM IST
Share
ਗੁਰਦਾਸਪੁਰ ਨਿਊਜ਼। ਪੰਜਾਬ ਵਿੱਚ ਹਰ ਰੋਜ਼ ਆਪਸੀ ਰੰਜਿਸ਼ ਕਾਰਨ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਹਰਮਨ ਜੋਤ ਪੁੱਤਰ ਨਿਰਮਲ ਸਿੰਘ ਆਪਣੇ ਟਰੈਕਟਰ ਦੀ ਮੁਰੰਮਤ ਕਰਵਾ ਰਿਹਾ ਸੀ। ਦੁਕਾਨ ‘ਤੇ ਜਦੋਂ ਕੁਝ ਨੌਜਵਾਨਾਂ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਦਾ ਇਲਾਜ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।

ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਹਰਮਨਜੋਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੇਘਾ ਦਾ ਵਸਨੀਕ ਹੈ ਅਤੇ ਬੀਤੀ ਸ਼ਾਮ ਉਹ ਪਿੰਡ ਧਰਮਕੋਟ ਵਿਖੇ ਆਪਣਾ ਟਰੈਕਟਰ ਠੀਕ ਕਰਵਾਉਣ ਆਇਆ ਸੀ। ਜਦੋਂ ਉਹ ਦੁਕਾਨ ‘ਤੇ ਬੈਠਾ ਆਪਣਾ ਟਰੈਕਟਰ ਠੀਕ ਕਰਵਾ ਰਿਹਾ ਸੀ ਤਾਂ ਕੁਝ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਭੱਜਣ ਲੱਗਾ ਤਾਂ ਹਮਲਾਵਰਾਂ ‘ਚੋਂ ਇਕ ਨੇ ਉਸ ‘ਤੇ ਗੋਲੀ ਚਲਾ ਦਿੱਤੀ ਜੋ ਉਸ ਦੀ ਬਾਂਹ ‘ਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ, ਜਦੋਂ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਉਥੋਂ ਭੱਜ ਗਏ ਅਤੇ ਉਸ ਨੇ ਆਪਣੇ ਘਰ ਫੋਨ ਕਰਕੇ ਸੂਚਨਾ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ। ਜਿਨ੍ਹਾਂ ਨੇ ਉਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਭੇਜਿਆ ਉਨ੍ਹਾਂ ਮੰਗ ਕੀਤੀ ਹੈ ਕਿ ਉਸ ‘ਤੇ ਹਮਲਾ ਕਰਨ ਵਾਲੇ ਨੌਜਵਾਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਅੱਜ ਉਹ ਇਸ ਜਾਨਲੇਵਾ ਹਮਲੇ ‘ਚੋਂ ਬੱਚ ਗਿਆ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਇਹ ਹਮਲਾਵਰ ਉਸ ‘ਤੇ ਮੁੜ ਹਮਲਾ ਕਰ ਸਕਦੇ ਹਨ।

ਆਪਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ

ਸਿਵਲ ਹਸਪਤਾਲ ਵਿਖੇ ਜ਼ਖਮੀ ਹਰਮਨਜੋਤ ਨੇ ਬਿਆਨ ਦਰਜ ਕਰਨ ਲਈ ਪਹੁੰਚੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧਰਮਕੋਟ ਵਿਖੇ ਇਕ ਨੌਜਵਾਨ ‘ਤੇ ਗੋਲੀ ਚੱਲੀ ਹੈ ਅਤੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੇ ਨੌਜਵਾਨ ਵੱਲੋਂ ਬਿਆਨ ਦਰਜ ਕਰਵਾਏ ਹਨ। ਜਿਸ ਵਿੱਚ ਆਪਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ਜਲਦ ਹੀ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...