ਡੇਰਾ ਬਾਬਾ ਨਾਨਕ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਹਮਲਾ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਵਿਖੇ ਹਰਮਨਜੋਤ 'ਤੇ ਕੁਝ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਮਲੇ ਦੌਰਾਨ ਜਖਮੀ ਹੋਏ ਹਰਮਨਜੋਤ ਦਾ ਇਲਾਜ਼ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦਾਸਪੁਰ ਨਿਊਜ਼। ਪੰਜਾਬ ਵਿੱਚ ਹਰ ਰੋਜ਼ ਆਪਸੀ ਰੰਜਿਸ਼ ਕਾਰਨ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਹਰਮਨ ਜੋਤ ਪੁੱਤਰ ਨਿਰਮਲ ਸਿੰਘ ਆਪਣੇ ਟਰੈਕਟਰ ਦੀ ਮੁਰੰਮਤ ਕਰਵਾ ਰਿਹਾ ਸੀ। ਦੁਕਾਨ ‘ਤੇ ਜਦੋਂ ਕੁਝ ਨੌਜਵਾਨਾਂ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਦਾ ਇਲਾਜ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਹਰਮਨਜੋਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੇਘਾ ਦਾ ਵਸਨੀਕ ਹੈ ਅਤੇ ਬੀਤੀ ਸ਼ਾਮ ਉਹ ਪਿੰਡ ਧਰਮਕੋਟ ਵਿਖੇ ਆਪਣਾ ਟਰੈਕਟਰ ਠੀਕ ਕਰਵਾਉਣ ਆਇਆ ਸੀ। ਜਦੋਂ ਉਹ ਦੁਕਾਨ ‘ਤੇ ਬੈਠਾ ਆਪਣਾ ਟਰੈਕਟਰ ਠੀਕ ਕਰਵਾ ਰਿਹਾ ਸੀ ਤਾਂ ਕੁਝ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਦੋਂ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਭੱਜਣ ਲੱਗਾ ਤਾਂ ਹਮਲਾਵਰਾਂ ‘ਚੋਂ ਇਕ ਨੇ ਉਸ ‘ਤੇ ਗੋਲੀ ਚਲਾ ਦਿੱਤੀ ਜੋ ਉਸ ਦੀ ਬਾਂਹ ‘ਚ ਲੱਗੀ ਅਤੇ ਉਹ ਜ਼ਖਮੀ ਹੋ ਗਿਆ, ਜਦੋਂ ਲੋਕ ਇਕੱਠੇ ਹੋ ਗਏ ਤਾਂ ਹਮਲਾਵਰ ਉਥੋਂ ਭੱਜ ਗਏ ਅਤੇ ਉਸ ਨੇ ਆਪਣੇ ਘਰ ਫੋਨ ਕਰਕੇ ਸੂਚਨਾ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ।
ਜਿਨ੍ਹਾਂ ਨੇ ਉਸ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਭੇਜਿਆ ਉਨ੍ਹਾਂ ਮੰਗ ਕੀਤੀ ਹੈ ਕਿ ਉਸ ‘ਤੇ ਹਮਲਾ ਕਰਨ ਵਾਲੇ ਨੌਜਵਾਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਅੱਜ ਉਹ ਇਸ ਜਾਨਲੇਵਾ ਹਮਲੇ ‘ਚੋਂ ਬੱਚ ਗਿਆ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਇਹ ਹਮਲਾਵਰ ਉਸ ‘ਤੇ ਮੁੜ ਹਮਲਾ ਕਰ ਸਕਦੇ ਹਨ।
ਆਪਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ
ਸਿਵਲ ਹਸਪਤਾਲ ਵਿਖੇ ਜ਼ਖਮੀ ਹਰਮਨਜੋਤ ਨੇ ਬਿਆਨ ਦਰਜ ਕਰਨ ਲਈ ਪਹੁੰਚੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਧਰਮਕੋਟ ਵਿਖੇ ਇਕ ਨੌਜਵਾਨ ‘ਤੇ ਗੋਲੀ ਚੱਲੀ ਹੈ ਅਤੇ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੇ ਨੌਜਵਾਨ ਵੱਲੋਂ ਬਿਆਨ ਦਰਜ ਕਰਵਾਏ ਹਨ। ਜਿਸ ਵਿੱਚ ਆਪਸੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ਜਲਦ ਹੀ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।