ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦਾ ਰਹਿਣ ਵਾਲਾ ਬਾਬਾ ਸਿੱਦੀਕੀ ਕਤਲ ਕੇਸ ਦਾ ਚੌਥਾ ਮੁਲਜ਼ਮ, ਪਟਿਆਲਾ ਜੇਲ੍ਹ ‘ਚ ਹੋਈ ਲਾਰੈਂਸ ਗੈਂਗ ਨਾਲ ਮੁਲਾਕਾਤ

ਪੁਲਿਸ ਸੂਤਰਾਂ ਅਨੁਸਾਰ 7 ਜੂਨ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਜੀਸ਼ਾਨ ਸਭ ਤੋਂ ਪਹਿਲਾਂ ਹਰਿਆਣਾ ਦੇ ਕੈਥਲ 'ਚ ਗੁਰਮੇਲ ਨੂੰ ਮਿਲਣ ਗਿਆ ਸੀ। ਉਥੇ ਆਪਣੇ ਮਾਲਕਾਂ ਤੋਂ ਆਦੇਸ਼ ਮਿਲਣ ਤੋਂ ਬਾਅਦ ਇਹ ਸ਼ੂਟਰ ਮੁੰਬਈ ਲਈ ਰਵਾਨਾ ਹੋ ਗਏ। ਸਾਰੇ ਮੁਲਜ਼ਮ ਮੁੰਬਈ ਵਿੱਚ ਇਕੱਠੇ ਰਹਿ ਰਹੇ ਸਨ। ਜਿਸ ਤੋਂ ਬਾਅਦ 3 ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਟਨਾ ਤੋਂ ਬਾਅਦ ਜੀਸ਼ਾਨ ਉਥੋਂ ਫਰਾਰ ਹੋ ਗਿਆ।

ਜਲੰਧਰ ਦਾ ਰਹਿਣ ਵਾਲਾ ਬਾਬਾ ਸਿੱਦੀਕੀ ਕਤਲ ਕੇਸ ਦਾ ਚੌਥਾ ਮੁਲਜ਼ਮ, ਪਟਿਆਲਾ ਜੇਲ੍ਹ ‘ਚ ਹੋਈ ਲਾਰੈਂਸ ਗੈਂਗ ਨਾਲ ਮੁਲਾਕਾਤ
ਜਲੰਧਰ ਦਾ ਰਹਿਣ ਵਾਲਾ ਬਾਬਾ ਸਿੱਦੀਕੀ ਕਤਲ ਕੇਸ ਦਾ ਚੌਥਾ ਮੁਲਜ਼ਮ, ਪਟਿਆਲਾ ਜੇਲ੍ਹ ‘ਚ ਹੋਈ ਲਾਰੈਂਸ ਗੈਂਗ ਨਾਲ ਮੁਲਾਕਾਤ
Follow Us
davinder-kumar-jalandhar
| Updated On: 13 Oct 2024 21:59 PM

ਮੁੰਬਈ, ਮਹਾਰਾਸ਼ਟਰ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਸ਼ਾਮਲ ਚੌਥਾ ਮੁਲਜ਼ਮ ਪੰਜਾਬ ਦਾ ਨਿਕਲਿਆ ਹੈ। ਇਹ ਮੁਲਜ਼ਮ ਮੁਹੰਮਦ ਜ਼ੀਸ਼ਾਨ ਅਖਤਰ ਹੈ, ਜੋ ਕਿ ਜਲੰਧਰ ਦੇ ਨਕੋਦਰ ਦੇ ਪਿੰਡ ਸ਼ਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਸੰਗਠਿਤ ਅਪਰਾਧ, ਕਤਲ ਅਤੇ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਬਾਬਾ ਸਿੱਦਕੀ ਕਤਲ ਕੇਸ ਵਿੱਚ ਪੁਲਿਸ ਨੇ 4 ਮੁਲਜ਼ਮਾਂ ਦੀ ਪਹਿਚਾਣ ਕੀਤੀ ਹੈ, ਇਨ੍ਹਾਂ ਵਿੱਚੋਂ ਗੁਰਮੇਲ ਸਿੰਘ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨਰਾੜ ਦਾ ਰਹਿਣ ਵਾਲਾ ਹੈ। ਬਾਕੀ 2 ਸ਼ੂਟਰ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਹਰਿਆਣਾ ਦੇ ਰਹਿਣ ਵਾਲੇ ਗੁਰਮੇਲ ਅਤੇ ਦੂਜੇ ਸ਼ੂਟਰ ਧਰਮਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੀਜਾ ਸ਼ੂਟਰ ਸ਼ਿਵਕੁਮਾਰ ਅਜੇ ਫਰਾਰ ਹੈ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਗੁਰਮੇਲ ਨੂੰ ਮਿਲਿਆ

ਪੁਲਿਸ ਸੂਤਰਾਂ ਅਨੁਸਾਰ 7 ਜੂਨ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਜੀਸ਼ਾਨ ਸਭ ਤੋਂ ਪਹਿਲਾਂ ਹਰਿਆਣਾ ਦੇ ਕੈਥਲ ‘ਚ ਗੁਰਮੇਲ ਨੂੰ ਮਿਲਣ ਗਿਆ ਸੀ। ਉਥੇ ਆਪਣੇ ਮਾਲਕਾਂ ਤੋਂ ਆਦੇਸ਼ ਮਿਲਣ ਤੋਂ ਬਾਅਦ ਇਹ ਸ਼ੂਟਰ ਮੁੰਬਈ ਲਈ ਰਵਾਨਾ ਹੋ ਗਏ। ਸਾਰੇ ਮੁਲਜ਼ਮ ਮੁੰਬਈ ਵਿੱਚ ਇਕੱਠੇ ਰਹਿ ਰਹੇ ਸਨ। ਜਿਸ ਤੋਂ ਬਾਅਦ 3 ਦੋਸ਼ੀਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਟਨਾ ਤੋਂ ਬਾਅਦ ਜੀਸ਼ਾਨ ਉਥੋਂ ਫਰਾਰ ਹੋ ਗਿਆ।

ਫਿਲਹਾਲ ਜੀਸ਼ਾਨ ਮੁੰਬਈ ‘ਚ ਹੀ ਲੁੱਕਿਆ ਹੋਇਆ

ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਤਲ ਦੇ ਸਮੇਂ ਜੀਸ਼ਾਨ ਮੁੰਬਈ ‘ਚ ਸੀ। ਕਤਲ ਤੋਂ ਬਾਅਦ ਉਸ ਦੀ ਲੋਕੇਸ਼ਨ ਮੁੰਬਈ ਅਤੇ ਆਸਪਾਸ ਦੇ ਇਲਾਕਿਆਂ ‘ਚ ਹੀ ਪਾਈ ਗਈ ਹੈ। ਜੀਸ਼ਾਨ ਲਈ ਵੱਖ-ਵੱਖ ਥਾਵਾਂ ‘ਤੇ ਪੁਲਿਸ ਟੀਮਾਂ ਵੱਲੋਂ ਜਾਲ ਵਿਛਾਇਆ ਗਿਆ ਹੈ।

ਜਲੰਧਰ ਪੁਲਿਸ ਨਾਲ ਜੁੜੇ ਸੂਤਰਾਂ ਅਨੁਸਾਰ 2022 ਵਿੱਚ ਜੀਸ਼ਾਨ ਅਖ਼ਤਰ ਨੂੰ ਜਲੰਧਰ ਦਿਹਾਤੀ ਦੇ ਐੱਸਐੱਸਪੀ ਰਹੇ ਸਵਪਨ ਸ਼ਰਮਾ ਦੀ ਟੀਮ ਨੇ ਫੜਿਆ ਸੀ। ਉਸ ਸਮੇਂ ਸੀਆਈਏ ਦਿਹਾਤੀ ਦੇ ਇੰਚਾਰਜ ਰਹੇ ਸੁਰਿੰਦਰ ਸਿੰਘ ਕੰਬੋਜ ਨੇ ਅਖ਼ਤਰ ਨੂੰ ਨਕੋਦਰ ਦੀ ਪਿੰਡ ਸ਼ਿੰਕ ਤੋਂ ਗ੍ਰਿਫਤਾਰ ਕੀਤਾ ਸੀ। ਮੁਲਜ਼ਮ ਸੰਗਠਿਤ ਅਪਰਾਧ, ਕਤਲ ਅਤੇ ਹੋਰ ਕਈ ਘਿਨਾਉਣੇ ਮਾਮਲਿਆਂ ਵਿੱਚ ਲੋੜੀਂਦਾ ਸੀ। ਜੀਸ਼ਾਨ 7 ਮਹੀਨਿਆਂ ‘ਚ ਜੇਲ੍ਹ ਵਿੱਚ ਰਿਹਾ ਤੇ ਇਸ ਤੋਂ ਬਾਅਦ ਰਿਹਾਅ ਹੋ ਕੇ ਕੈਥਲ ਅਤੇ ਫਿਰ ਮੁੰਬਈ ਪਹੁੰਚ ਗਿਆ।

ਪੁਲਿਸ ਮੁਤਾਬਕ ਮੁਹੰਮਦ ਜ਼ੀਸ਼ਾਨ ਅਖਤਰ ਤਿੰਨਾਂ ਸ਼ੂਟਰਾਂ ਨੂੰ ਬਾਹਰੋਂ ਨਿਰਦੇਸ਼ ਦੇ ਰਿਹਾ ਸੀ। ਜਦੋਂ ਸਿੱਦੀਕੀ ਨੂੰ ਗੋਲੀ ਮਾਰੀ ਗਈ ਸੀ, ਉਦੋਂ ਵੀ ਅਖਤਰ ਸ਼ੂਟਰਾਂ ਨੂੰ ਆਪਣੀ ਲੋਕੇਸ਼ਨ ਬਾਰੇ ਜਾਣਕਾਰੀ ਦੇ ਰਿਹਾ ਸੀ। ਇਸ ਤੋਂ ਇਲਾਵਾ ਅਖਤਰ ਨੇ ਉਨ੍ਹਾਂ ਲਈ ਇਕ ਕਮਰਾ ਕਿਰਾਏ ‘ਤੇ ਦੇਣ ਸਮੇਤ ਹੋਰ ਮਾਲੀ ਸਹਾਇਤਾ ਵਿਚ ਵੀ ਮਦਦ ਕੀਤੀ।

ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਅਖ਼ਤਰ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਉਹ ਇਸ ਸਾਲ 7 ਜੂਨ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਪਟਿਆਲਾ ਜੇਲ੍ਹ ਵਿੱਚ ਹੀ ਅਖ਼ਤਰ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਆਇਆ ਸੀ। ਜਿਸ ਤੋਂ ਬਾਅਦ ਜੇਲ ਤੋਂ ਬਾਹਰ ਆ ਕੇ ਉਹ ਗੈਂਗ ‘ਚ ਸ਼ਾਮਲ ਹੋ ਗਿਆ।

ਦੋਸ਼ੀ ਜ਼ੀਸ਼ਾਨ ਦੀ ਉਮਰ ਸਿਰਫ 21 ਸਾਲ ਹੈ। ਦੋਸ਼ੀ ਇੰਨਾ ਚਲਾਕ ਸੀ ਕਿ 2022 ‘ਚ ਵਿਦੇਸ਼ੀ ਨੰਬਰ ‘ਤੇ ਵਟਸਐਪ ਚਲਾਉਂਦਾ ਫੜਿਆ ਗਿਆ। ਜੀਸ਼ਾਨ ਨੇ ਨਕੋਦਰ ਦੇ ਪਿੰਡ ਸ਼ੰਕਰ ਸਥਿਤ ਸਰਕਾਰੀ ਸਕੂਲ ਤੋਂ ਸਿਰਫ 10ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਮੁਲਜ਼ਮ ਦਾ ਪਿਤਾ ਮੁਹੰਮਦ ਜਮੀਲ ਟਾਈਲਾਂ ਦੇ ਠੇਕੇਦਾਰ ਵਜੋਂ ਕੰਮ ਕਰਦਾ ਹੈ। ਮੁਲਜ਼ਮ ਦਾ ਇੱਕ ਭਰਾ ਆਪਣੇ ਪਿਤਾ ਨਾਲ ਕੰਮ ਕਰਦਾ ਹੈ।

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...