ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਗ੍ਰਿਫ਼ਤਾਰ, ਬਾਬਾ ਸਿੱਦੀਕੀ ਕਤਲ ਕੇਸ ਨਾਲ ਹੈ ਕੁਨੈਕਸ਼ਨ
ਬਾਬਾ ਸਿੱਦੀਕੀ ਕਤਲ ਕੇਸ ਦੇ ਮੋਸਟ ਵਾਂਟੇਡ ਮੁਲਜ਼ਮਾਂ ਵਿੱਚ ਸ਼ੁਭਮ ਲੋਂਕਰ, ਜੀਸ਼ਾਨ ਅਖਤਰ ਅਤੇ ਅਨਮੋਲ ਬਿਸ਼ਨੋਈ ਦੇ ਨਾਂ ਸ਼ਾਮਲ ਹਨ। ਹੁਣ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁੰਡਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਸਾਬਕਾ ਮੰਤਰੀ ਅਤੇ ਐਨਸੀਪੀ ਦੇ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ 2024 ਨੂੰ ਦੁਸਹਿਰੇ ਵਾਲੇ ਦਿਨ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪਰ ਹੁਣ ਪੁਲਿਸ ਨੇ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਵਾਲ ਇਹ ਹੈ ਕਿ ਕੀ ਇਸ ਦਾ ਬਾਬਾ ਸਿੱਦੀਕੀ ਕਤਲ ਕੇਸ ਨਾਲ ਕੋਈ ਸਬੰਧ ਹੈ?
ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨ ਸੰਧੂ, ਜੋ ਕਿ ਰਾਜਸਥਾਨ ਦੇ ਸ੍ਰੀਗੰਗਾਨਗਰ ਦਾ ਰਹਿਣ ਵਾਲਾ ਹੈ ਅਤੇ ਗੁਰਸੇਵਕ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਇਸ ਦੌਰਾਨ ਪੁਲਿਸ ਨੇ ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਮਿਲੀ ਸੀ ਕਿ ਇਸ ਕੇਸ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜੋ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਪੁਲਿਸ ਸੂਤਰਾਂ ਅਨੁਸਾਰ, ਜ਼ੀਸ਼ਾਨ ਅਖਤਰ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ।
ਤੁਹਾਨੂੰ ਦੱਸ ਦੇਈਏ ਕਿ ਬਾਬਾ ਸਿੱਦੀਕੀ ਦੇ ਕਤਲ ਨੇ ਪੂਰੀ ਮੁੰਬਈ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।
ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ
ਜਾਣਕਾਰੀ ਅਨੁਸਾਰ ਬਾਬਾ ਸਿੱਦੀਕੀ ਕਤਲ ਕੇਸ ਦੇ ਫਰਾਰ ਮੁਲਜ਼ਮਾਂ ਵਿੱਚ ਸ਼ੁਭਮ ਲੋਂਕਰ ਅਤੇ ਜ਼ੀਸ਼ਾਨ ਅਖਤਰ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਬਾਬਾ ਸਿੱਦੀਕੀ ਦਾ ਕਤਲ ਜ਼ੀਸ਼ਾਨ ਅਖਤਰ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ੀਸ਼ਾਨ ਅਖਤਰ ਅਤੇ ਸ਼ੁਭਮ ਲੋਂਕਰ ਦੋਵੇਂ ਬਾਬਾ ਸਿੱਦੀਕੀ ਦੀ ਹੱਤਿਆ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਮੁੰਬਈ ਪੁਲਿਸ ਪਿਛਲੇ ਕਈ ਮਹੀਨਿਆਂ ਤੋਂ ਜ਼ੀਸ਼ਾਨ ਅਖਤਰ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ