ਬਾਬਾ ਸਿੱਦੀਕੀ ਕਤਲ ਕੇਸ ‘ਚ ਵਾਂਟੇਡ ਪੰਜਾਬ ਦੇ ਫਾਜ਼ਿਲਕਾ ਤੋਂ ਗ੍ਰਿਫਤਾਰ, ਮਹਾਰਾਸ਼ਟਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ‘ਤੇ ਲਿਆ
ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਦੇ ਕਤਲ ਵਿੱਚ ਸ਼ਾਮਲ ਸੀ। ਸਿੱਦੀਕੀ ਸ਼ਾਮਲ ਸ਼ੂਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਵਿੱਚ ਉਸ ਦਾ ਮੈਡੀਕਲ ਕਰਵਾਇਆ ਗਿਆ। ਜਿਸ ਤੋਂ ਬਾਅਦ ਮਹਾਰਾਸ਼ਟਰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰ ਟਰਾਂਜ਼ਿਟ ਰਿਮਾਂਡ ਲਿਆ ਗਿਆ।
ਫਾਜ਼ਿਲਕਾ ਦੇ ਡੀਐਸਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਪੁਲਿਸ ਦੀ ਟੀਮ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦੇ ਨੌਜਵਾਨ ਆਕਾਸ਼ ਗਿੱਲ ਨੂੰ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਦੇ ਕਤਲ ਵਿੱਚ ਸ਼ਾਮਲ ਸੀ। ਸਿੱਦੀਕੀ ਸ਼ਾਮਲ ਸ਼ੂਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਜਿਸ ਤੋਂ ਬਾਅਦ ਉਸ ਨੂੰ ਪੁਲਿਸ ਸੁਰੱਖਿਆ ‘ਚ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ ਉਸ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਸੀ। ਦੱਸ ਦੇਈਏ ਕਿ 66 ਸਾਲਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਬਾਂਦਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਮੌਜੂਦ ਸਨ।
ਡੀਜੀਪੀ ਪੰਜਾਬ ਨੇ ਕਿਹਾ ਲਾਰੈਂਸ ਬਿਸ਼ਨੋਈ ਦਾ ਸਾਥੀ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਟਵੀਟ ਕੀਤਾ ਹੈ ਉਨ੍ਹਾਂ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮੁੰਬਈ ਵਿੱਚ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਫਾਜ਼ਿਲਕਾ ਦੇ ਰਹਿਣ ਵਾਲੇ ਇੱਕ ਆਕਾਸ਼ ਗਿੱਲ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ
In a major breakthrough, Anti Gangster Task Force, Punjab (#AGTF), in a joint operation with #Maharashtra Police has apprehended one person, Akash Gill resident of #Fazilka in connection with the Murder of Baba Siddiqui at #Mumbai.
Preliminary investigation reveals the arrested pic.twitter.com/FgZTfN4C19
— DGP Punjab Police (@DGPPunjabPolice) November 16, 2024
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਪੋਰਟ ਮੁਹੱਈਆ ਕਰਵਾ ਰਿਹਾ ਸੀ। ਦੋਸ਼ੀ ਨੂੰ ਮੁੰਬਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਨਿਰਵਿਘਨ ਸਹਿਯੋਗ ਲਈ ਆਪਣੀ ਵਚਨਬੱਧਤਾ ਵਿੱਚ ਸੰਯੁਕਤ, ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਨੇ ਇੱਕ ਅੰਤਰਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ। ਇਹ ਜਨਤਕ ਸੁਰੱਖਿਆ ਅਤੇ ਨਿਆਂ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਰਾਜ ਦੀਆਂ ਸਰਹੱਦਾਂ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ।