ਬੱਬਰ ਖਾਲਸਾ ਇੰਟਰਨੈਸ਼ਨਲ ਦੇ 5 ਅੱਤਵਾਦੀ ਕਾਬੂ, ਪੰਜਾਬ ਪੁਲਿਸ ਨੇ ਗ੍ਰਨੇਡ ਹਮਲਿਆਂ ਦੀ ਗੁੱਥੀ ਸੁਲਝਾਈ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਏ ਹਨ। ਪੰਜਾਬ ਅੰਦਰ ਵੱਖ-ਵੱਖ ਪੁਲਿਸ ਸਟੇਸ਼ਨਾਂ ਤੇ ਹੋਏ ਹਮਲਿਆਂ ਦੀ ਉਲਜੀ ਹੋਈ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ।
ਪੰਜਾਬ ਪੁਲਿਸ ਨੂੰ ਮੁਠਭੇੜ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਵਿੱਚ ਬਟਾਲਾ ਤੇ ਗੁਰਦਾਸਪੁਰ ਦੇ ਪੁਲਿਸ ਸਟੇਸ਼ਨਾਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ।
ਦੱਸ ਦਈਏ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਇਹ ਮਾਡਿਊਲ ਸੰਚਾਲਿਤ ਕੀਤਾ ਜਾ ਰਿਹਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।
ਅੱਤਵਾਦੀ ਮਾਡਿਊਲ ਦੀ ਗ੍ਰਿਫਤਾਰੀ ਤੋਂ ਬਾਅਦ ਵੱਡੇ ਖੁਲਾਸੇ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਏ ਹਨ। ਪੰਜਾਬ ਅੰਦਰ ਵੱਖ-ਵੱਖ ਪੁਲਿਸ ਸਟੇਸ਼ਨਾਂ ਤੇ ਹੋਏ ਹਮਲਿਆਂ ਦੀ ਉਲਜੀ ਹੋਈ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਰੋਹਿਤ ਉਰਫ਼ ਘੇਸੀ, ਸ਼ੁਭਮ, ਕੁਲਜੀਤ ਸਿੰਘ ਅਤੇ ਗੁਰਜਿੰਦਰ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ, ਇੱਕ 9 ਐਮ.ਐਮ. ਗਲਾਕ, ਇੱਕ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।
In a major breakthrough, Punjab Police busts a #Pak-sponsored terror module backed by Babbar Khalsa International (#BKI) – Inter-Services Intelligence (ISI-Pakistan) responsible for Grenade Attacks
Batala Police has successfully solved two high-profile cases of grenade attacks pic.twitter.com/JoG9SmlRyh — DGP Punjab Police (@DGPPunjabPolice) December 29, 2024
ਇਹ ਵੀ ਪੜ੍ਹੋ
ਡੀਜੀਪੀ ਨੇ ਕਿਹਾ ਕਿ ਜਦੋਂ ਮੁਲਜ਼ਮ ਅਭੀਜੋਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਰਿਕਵਰੀ ਲਈ ਲੈ ਕੇ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਹਿਰਾਸਤ ਤੋਂ ਭੱਜਣ ਲਈ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਜਿਸ ਦੇ ਚਲਦਿਆਂ ਦੋਵਾਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਗੋਲੀਬਾਰੀ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਡਾਕਟਰਾਂ ਵੱਲੋਂ ਸਥਿਰ ਦੱਸੀ ਜਾ ਰਹੀ ਹੈ।
ਦੱਸਣਯੋਗ ਹੈ ਕਿ 12 ਦਸੰਬਰ ਨੂੰ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ‘ਤੇ ਰਾਤ 10.20 ਵਜੇ ਦੇ ਕਰੀਬ ਹੈਂਡ ਗ੍ਰਨੇਡ ਸੁੱਟਿਆ ਗਿਆ। 20 ਦਸੰਬਰ ਨੂੰ ਰਾਤ ਕਰੀਬ ਸਾਢੇ 9 ਵਜੇ ਗੁਰਦਾਸਪੁਰ ਦੀ ਵਡਾਲਾ ਬਾਂਗਰ ਪੁਲਿਸ ਚੌਕੀ ‘ਤੇ ਹਮਲਾ ਹੋਇਆ। ਇਨ੍ਹਾਂ ਹਮਲਿਆਂ ਤੋਂ ਬਾਅਦ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਦਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਮੀਡੀਆ ਰਾਹੀਂ ਲਈ ਸੀ।