ਅੰਮ੍ਰਿਤਸਰ ‘ਚ BKI ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰਨੇਡ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ

tv9-punjabi
Updated On: 

01 May 2025 00:30 AM

ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਇੱਕ ਬਦਮਾਸ਼ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਦੇ ਝਬਾਲ ਰੋਡ 'ਤੇ ਫਤਿਹਪੁਰ ਇਲਾਕੇ ਵਿੱਚ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋ ਗਿਆ ਤੇ ਇਸ ਲੜਾਈ ਵਿੱਚ ਇੱਕ ਅਪਰਾਧੀ ਵੀ ਜ਼ਖਮੀ ਹੋ ਗਿਆ।

ਅੰਮ੍ਰਿਤਸਰ ਚ BKI ਦੇ 5 ਅੱਤਵਾਦੀ ਗ੍ਰਿਫ਼ਤਾਰ, ਗ੍ਰਨੇਡ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ
Follow Us On

BKI terrorists: ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ (BKI) ਦੇ 5 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਇੱਕ ਬਦਮਾਸ਼ ਤੋਂ ਹਥਿਆਰ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਫਤਿਹਪੁਰ ਇਲਾਕੇ ਵਿੱਚ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋ ਗਿਆ ਤੇ ਇਸ ਲੜਾਈ ਵਿੱਚ ਇੱਕ ਅਪਰਾਧੀ ਵੀ ਜ਼ਖਮੀ ਹੋ ਗਿਆ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ 5 ਮੁਲਜ਼ਮ ਆਈਐਸਆਈ ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ ਬੀਕੇਆਈ ਮਾਡਿਊਲ ਦੇ 5 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਨਰੇਸ਼ ਕੁਮਾਰ ਉਰਫ਼ ਬਬਲੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅਜੂ, ਸੰਨੀ ਕੁਮਾਰ ਤੇ ਇੱਕ ਨਾਬਾਲਗ ਸ਼ਾਮਲ ਹਨ।

ਪੁਲਿਸ ਕਮਿਸ਼ਨਰ ਨੇ ਅੱਗੇ ਬੋਲਦਿਆਂ ਕਿਹਾ ਹੈ ਕਿ 5 ਮੁਲਜ਼ਮਾਂ ਨੇ ਮਿਲ ਕੇ ਦੁਬਾਰਾ ਗ੍ਰਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਕਵਰੀ ਆਪ੍ਰੇਸ਼ਨ ਦੌਰਾਨ, ਮੁਲਜ਼ਮ ਅਜੈ ਕੁਮਾਰ ਨੇ ਸਰਵਿਸ ਹਥਿਆਰ ਖੋਹ ਲਿਆ ਤੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਤੇ ਭੱਜਣ ਦੀ ਕੋਸ਼ਿਸ਼ ਕੀਤੀ।

ਇਸ ਤੋਂ ਬਾਅਦ, ਅਪਰਾਧੀ ਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਵਿੱਚ, ਉਹ ਜ਼ਖਮੀ ਹੋ ਗਿਆ। ਇਸ ਸਮੇਂ ਇਲਾਜ ਲਈ ਦਾਖਲ ਹੈ। ਇਸ ਸਬੰਧੀ ਇਸਲਾਮਾਬਾਦ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵੇਲੇ ਪੁਲਿਸ ਟੀਮਾਂ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਕੰਮ ਕਰ ਰਹੀਆਂ ਹਨ। ਜਿਸ ਕਾਰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।