Gangster Murder: ਬੰਬੀਹਾ ਗੈਂਗ ਨੇ ਲਈ ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੀ ਜਿੰਮੇਦਾਰੀ, ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

Updated On: 

25 May 2023 12:38 PM

ਗੈਂਗਸਟਰ ਜਰਨੈਲ ਸਿੰਘ ਦੇ ਕਤਲ ਦੀ ਜਾਂਚ ਕਰ ਰਹੀ ਪੁਲਿਸ ਦਾ ਦਾਅਵਾ ਹੈ ਕਿ ਉਸ ਨੂੰ ਵਾਰਦਾਤ ਵਾਲੀ ਥਾਂ ਤੋਂ ਠੋਸ ਸਬੂਤ ਹੱਥ ਲੱਗੇ ਹਨ, ਜਿਨ੍ਹਾਂ ਦੇ ਆਧਾਰ 'ਤੇ ਛੇਤੀ ਹੀ ਮੁਲਜਮਾਂ ਤੇ ਕਾਨੂੰਨ ਦਾ ਸ਼ਿਕੰਜਾ ਕੱਸਿਆ ਜਾਵੇਗਾ।

Follow Us On

ਅੰਮ੍ਰਿਤਸਰ ਨਿਊਜ: ਬੀਤੇ ਦਿਨ ਅੰਮ੍ਰਿਤਸਰ ਦੇ ਪਿੰਡ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਸਠਿਆਲਾ ਇਲਾਕੇ ਵਿੱਚ ਗੈਂਗਸਟਰ ਜਰਨੈਲ ਸਿੰਘ (Gangster Jarnail Singh) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤਾਜਾ ਅਪਡੇਟ ਸਾਹਮਣੇ ਆਇਆ ਹੈ। ਜਰਨੈਲ ਸਿੰਘ ਦੇ ਕਤਲ ਦੀ ਜਿੰਮੇਦਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਹੈ। ਇਸ ਨੂੰ ਲੈ ਕੇ ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸ਼ੇਅਰ ਕੀਤੀ ਹੈ।

ਦਵਿੰਦਰ ਬੰਬੀਹਾ ਨਾਂ ਦੇ ਸੋਸ਼ਲ ਮੀਡੀਆ ਅਕਾਉਂਟ ਤੋਂ ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਲਿਖਿਆ ਗਿਆ ਹੈ, “ਸਠਿਆਲਾ ‘ਚ ਕੱਲ੍ਹ ਜੋ ਕਤਲ ਹੋਇਆ ਹੈ, ਉਹ ਗੋਪੀ ਮਾਹਲ ਅਤੇ ਡੋਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਨਿਊਜ਼ ਚੈਨਲ ਇਹ ਖ਼ਬਰ ਦਿਖਾ ਰਹੇ ਨੇ ਕਿ ਜਰਨੈਲ ਸਿੰਘ ਦਾ ਸਬੰਧ ਸਾਡੇ ਭਰਾ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਸੀ, ਜੋ ਕਿ ਪੂਰੀ ਤਰ੍ਹਾਂ ਨਾਲ ਗਲਤ ਹੈ। ਇਸ ਦਾ ਸਾਡੇ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸਬੰਧ ਸਾਡੇ ਵਿਰੋਧੀਆਂ ਨਾਲ ਹੈ।”

ਦੱਸ ਦੇਈਏ ਕਿ ਬੀਤੇ ਦਿਨ ਜਰਨੈਲ ਨੂੰ ਅੰਨ੍ਹਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ 15 ਮਿੰਟਾਂ ਵਿੱਚ ਕਰੀਬ 20-25 ਰਾਉਂਡ ਫਾਇਰਿੰਗ ਕੀਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ 4 ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਜਿਸ ਵੇਲ੍ਹੇ ਜਰਨੈਲ ਸਿੰਘ ਸਿੰਘ ਤੇ ਗੋਲੀਆਂ ਚਲਾਈਆਂ ਗਈਆਂ, ਉਸ ਵੇਲ੍ਹੇ ਉਹ ਆਪਣੀ ਪਸ਼ੂਆਂ ਦੇ ਫੀਡ ਦੀ ਦੁਕਾਨ ਤੇ ਮੌਜੂਦ ਸੀ। ਅਚਾਨਕ ਦੁਕਾਨ ਵਿੱਚ ਚਾਰ ਅਣਪਛਾਤੇ ਲੋਕ ਵੜ੍ਹ ਆਏ, ਜਿਨ੍ਹਾਂ ਨੇ ਆਪਣੇ ਮੁੰਹ ਉੱਤੇ ਕਪੜਾ ਲਪੇਟਿਆ ਹੋਇਆ ਸੀ। ਚਾਰਾਂ ਮੁਲਜ਼ਮਾਂ ਨੇ ਦੁਕਾਨ ਦੇ ਅੰਦਰ ਵੜ੍ਹਦਿਆਂ ਹੀ ਜਰਨੈਲ ਸਿੰਘ ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ।

ਫਿਲਹਾਲ, ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਅਧਿਕਾਰਿਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਹੱਥ

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ