ਬੰਬੀਹਾ-ਕੌਸ਼ਲ ਗੈਂਗ ਦੇ 5 ਮੈਂਬਰ ਕਾਬੂ, ਜਲੰਧਰ ਪੁਲਿਸ ਨੇ ਹਥਿਆਰ ਕੀਤੇ ਬਰਾਮਦ – Punjabi News

ਬੰਬੀਹਾ-ਕੌਸ਼ਲ ਗੈਂਗ ਦੇ 5 ਮੈਂਬਰ ਕਾਬੂ, ਜਲੰਧਰ ਪੁਲਿਸ ਨੇ ਹਥਿਆਰ ਕੀਤੇ ਬਰਾਮਦ

Updated On: 

20 Oct 2024 12:45 PM

ਸੋਸ਼ਲ ਮੀਡੀਆ ਅਕਾਉਂਟ ਐਕਸ 'ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਦਾ ਮਕਸਦ ਪੁਲਿਸ ਵੱਲੋਂ ਉਨ੍ਹਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨਾ ਹੈ।

ਬੰਬੀਹਾ-ਕੌਸ਼ਲ ਗੈਂਗ ਦੇ 5 ਮੈਂਬਰ ਕਾਬੂ, ਜਲੰਧਰ ਪੁਲਿਸ ਨੇ ਹਥਿਆਰ ਕੀਤੇ ਬਰਾਮਦ
Follow Us On

ਜਲੰਧਰ ਦੀ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 9 ਨਜਾਇਜ਼ ਹਥਿਆਰ ਤੇ 15 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਦੀ ਜਾਣਕਾਰੀ ਇੱਕ ਪ੍ਰੈਸ ਬਿਆਨ ਵਿੱਚ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।

ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਸ ‘ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਦਾ ਮਕਸਦ ਪੁਲਿਸ ਵੱਲੋਂ ਉਨ੍ਹਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨਾ ਹੈ।

ਗੈਂਗ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਦੇ ਉਦੇਸ਼ ਨਾਲ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ‘ਚ ਲੱਗਾ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਦੇ ਪੁਲੀਸ ਕਮਿਸ਼ਨਰ ਸਪਵਨ ਸ਼ਰਮਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਲਵੇ ਕਲੋਨੀ ਨੇੜੇ ਉਕਤ ਮੁਲਜ਼ਮਾਂ ਦੀ ਹਰਕਤ ਦੇਖੀ ਗਈ ਹੈ। ਸੂਚਨਾ ਦੇ ਆਧਾਰ ਤੇ ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਆਪਣੀ ਪੁਲੀਸ ਪਾਰਟੀ ਸਮੇਤ ਰੇਲਵੇ ਕਲੋਨੀ ਵਿੱਚ ਛਾਪਾ ਮਾਰ ਕੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਚੈਕਿੰਗ ਦੌਰਾਨ ਪੁਲੀਸ ਨੇ ਉਕਤ ਮੁਲਜ਼ਮਾਂ ਕੋਲੋਂ ਪੰਜ ਨਜਾਇਜ਼ ਹਥਿਆਰ ਅਤੇ 15 ਦੇ ਕਰੀਬ ਜਿੰਦਾ ਕਾਰਤੂਸ ਬਰਾਮਦ ਕੀਤੇ।
Exit mobile version