ਅਬੋਹਰ 'ਚ SBI ਦੇ ਸੁਰੱਖਿਆ ਗਾਰਡ ਦੀ ਮੌਤ: ਬੈਂਕ ਬੰਦ ਹੋਣ ਤੋਂ ਬਾਅਦ ਘਰ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | bank guard died in a road accident in Abohar Punjabi news - TV9 Punjabi

ਅਬੋਹਰ ‘ਚ SBI ਦੇ ਸੁਰੱਖਿਆ ਗਾਰਡ ਦੀ ਮੌਤ: ਬੈਂਕ ਬੰਦ ਹੋਣ ਤੋਂ ਬਾਅਦ ਘਰ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ

Published: 

26 Jan 2024 16:03 PM

Road Accident: ਫਾਜਿਲਕਾ ਜਿਲ੍ਹੇ ਦੇ ਪਿੰਡ ਕਾਲਾ ਟਿੱਬਾ ਵਿੱਚ ਬੈਂਕ ਚ ਕੰਮ ਕਰਨ ਵਾਲੇ ਸੁਰੱਖਿਆ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਰੱਖਿਆ ਗਾਰਡ ਗੁਰਵਿੰਦਰ ਸਿੰਘ ਆਪਣੀ ਡਿਊਟੀ ਤੋਂ ਬਾਅਦ ਆਪਣੇ ਪਿੰਡ ਪਰਤ ਰਿਹਾ ਸੀ। ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਅਬੋਹਰ ਚ SBI ਦੇ ਸੁਰੱਖਿਆ ਗਾਰਡ ਦੀ ਮੌਤ: ਬੈਂਕ ਬੰਦ ਹੋਣ ਤੋਂ ਬਾਅਦ ਘਰ ਜਾ ਰਿਹਾ ਸੀ, ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ

ਹਾਦਸੇ ਵਿੱਚ ਮਾਰੇ ਗਏ ਸੁਰੱਖਿਆ ਗਾਰਡ ਦੀ ਲਾਸ਼

Follow Us On

ਅਬੋਹਰ ‘ਚ ਵੀਰਵਾਰ ਨੂੰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਉਸ ਦੀ ਪਛਾਣ ਸੇਵਾਮੁਕਤ ਸਿਪਾਹੀ ਗੁਰਵਿੰਦਰ ਸਿੰਘ ਪੁੱਤਰ ਮਨਸ਼ਾ ਸਿੰਘ ਵਾਸੀ ਪਿੰਡ ਖੂਈਆਂ ਸਰਵਰ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਅਨੁਸਾਰ ਸੁਰੱਖਿਆ ਗਾਰਡ ਗੁਰਵਿੰਦਰ ਸਿੰਘ ਸਟੇਟ ਬੈਂਕ ਆਫ਼ ਇੰਡੀਆ ਦੀ ਪਿੰਡ ਕਾਲਾ ਟਿੱਬਾ ਸ਼ਾਖਾ ਵਿੱਚ ਤਾਇਨਾਤ ਸੀ। ਵੀਰਵਾਰ ਸ਼ਾਮ ਨੂੰ ਬੈਂਕ ਬੰਦ ਹੋਣ ਤੋਂ ਬਾਅਦ ਗੁਰਵਿੰਦਰ ਬਾਈਕ ‘ਤੇ ਅਬੋਹਰ ਵੱਲ ਆ ਰਿਹਾ ਸੀ। ਇਸੇ ਦੌਰਾਨ ਸੀਤੋ ਰੋਡ ਤੇ ਇੰਟਰਨੈਸ਼ਨਲ ਸਕੂਲ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ ‘ਤੇ ਡਿੱਗ ਗਿਆ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਘਟਨਾ ਦਾ ਪਤਾ ਲੱਗਦਿਆਂ ਹੀ ਬੈਂਕ ਦੇ ਹੋਰ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਉਸ ਨੂੰ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Exit mobile version