ਇਨਸਾਨੀਅਤ ਸ਼ਰਮਸਾਰ, ਜਾਇਦਾਦ ਪਿੱਛੇ ਪੁੱਤ ਨੇ ਕੀਤਾ ਪਿਓ ਦਾ ਕਤਲ
ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਲ ਕਲਾਂ ਦੇ ਪਿੰਡ ਨਿਹਾਲੂਵਾਲ 'ਚ ਇੱਕ ਪੁੱਤ ਨੇ ਘਰੇਲੂ ਵਿਵਾਦ ਦੇ ਚੱਲਦੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਬੂਟਾ ਸਿੰਘ (68) ਦਾ ਉਸ ਦੇ ਹੀ ਪੁੱਤ ਗਰਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਮ੍ਰਿਤਕ ਬੂਟਾ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ। ਮੁਲਜ਼ਮ ਪੁੱਤਰ ਫ਼ਰਾਰ ਚੱਲ ਰਿਹਾ ਹੈ।

ਅੱਜ-ਕੱਲ੍ਹ ਜ਼ਮੀਨ-ਜਾਇਦਾਦ ਪਿੱਛੇ ਕਤਲ ਹੋ ਰਹੇ ਹਨ, ਆਪਣੇ ਹੀ ਆਪਣਿਆਂ ਦੀ ਜਾਨ ਲੈ ਰਹੇ ਹਨ। ਭਰਾ ਭਰਾ ਨੂੰ ਮਾਰ ਰਿਹਾ, ਪਿਓ ਪੁੱਤ ਨੂੰ ਮਾਰ ਰਿਹਾ ਹੈ। ਅਜਿਹਾ ਹੀ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁੱਤ ਨੇ ਜਾਇਦਾਦ ਪਿੱਛੇ ਆਪਣੇ ਬਜੁਰਗ ਪਿਓ ਦਾ ਕਤਲ ਕਰ ਦਿੱਤਾ। ਮੁਲਜ਼ਮ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਿਓ ਦੀ ਜਾਨ ਲੈ ਲਈ।
ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਲ ਕਲਾਂ ਦੇ ਪਿੰਡ ਨਿਹਾਲੂਵਾਲ ‘ਚ ਇੱਕ ਪੁੱਤ ਨੇ ਘਰੇਲੂ ਵਿਵਾਦ ਦੇ ਚੱਲਦੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਬੂਟਾ ਸਿੰਘ (68) ਦਾ ਉਸ ਦੇ ਹੀ ਪੁੱਤ ਗਰਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਮ੍ਰਿਤਕ ਬੂਟਾ ਸਿੰਘ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ। ਮੁਲਜ਼ਮ ਪੁੱਤਰ ਫ਼ਰਾਰ ਚੱਲ ਰਿਹਾ ਹੈ।
ਮ੍ਰਿਤਕ ਬੂਟਾ ਸਿੰਘ ਦੇ ਹੋਰ ਵੀ ਪੁੱਤ ਹਨ, ਜੋ ਵਿਦੇਸ਼ ਰਹਿੰਦੇ ਹਨ। ਸਭ ਤੋਂ ਵੱਡਾ ਪੁੱਤ ਗੁਰਪ੍ਰੀਤ ਸਿੰਘ ਜ਼ਮੀਨ ਆਪਣੇ ਨਾਂ ਕਰਵਾਉਣਾ ਚਾਹੁੰਦਾ ਸੀ। ਗੁੱਸੇ ‘ਚ ਆ ਕੇ ਉਸ ਨੇ ਆਪਣੇ ਹੀ ਪਿਓ ਦਾ ਕਤਲ ਕਰ ਦਿੱਤਾ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਥਾਂ-ਥਾਂ ‘ਤੇ ਛਾਪੇਮਾਰੀ ਕਰ ਰਹੀ ਹੈ।