AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ‘ਚ ਗੁੰਡਾਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਸ਼ਖਸ ‘ਤੇ ਹਮਲਾ, ਤੋੜੀ ਦੁਕਾਨ

Barnala Salon Attack: ਇਸ ਸਾਰੀ ਘਟਨਾ ਬਾਰੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਬਦਮਾਸ਼ਾਂ ਨੇ ਇੱਕ ਦੁਕਾਨ ਦੀ ਭੰਨਤੋੜ ਕੀਤੀ ਹੈ, ਜਿਸ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ ਜਿਸਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਬਰਨਾਲਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਸ਼ਖਸ 'ਤੇ ਹਮਲਾ, ਤੋੜੀ ਦੁਕਾਨ
pradeepkumar
| Updated On: 26 Mar 2026 18:02 PM IST

ਬਰਨਾਲਾ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦੀਆਂ ਤਸਵੀਰਾਂ ਨੇ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਹੌਲ ਪੈਦਾ ਕਰ ਦਿੱਤਾ ਹੈ। ਸ਼ਹਿਰ ਦੇ ਬੱਸ ਸਟੈਂਡ ਰੋਡ ਦੇ ਮੁੱਖ ਬਾਜ਼ਾਰ ਵਿੱਚ, ਖੁੱਲ੍ਹੀਆਂ ਨੰਗੀਆਂ ਤਲਵਾਰਾਂ ਨਾਲ ਲੈਸ ਕੁਝ ਅਣਪਛਾਤੇ ਲੋਕਾਂ ਨੇ ਇੱਕ ਦੁਕਾਨ ਵਿੱਚ ਵੜ੍ਹ ਕੇ ਭੰਨਤੋੜ ਅਤੇ ਲੁੱਟਮਾਰ ਕੀਤੀ। ਇਸ ਹਮਲੇ ਵਿੱਚ ਦੁਕਾਨ ਮਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਹੈ।ਇਹ ਸਾਰੀ ਘਟਨਾ ਬਾਜ਼ਾਰ ਦੇ ਵੱਖ-ਵੱਖ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ।

ਦੁਕਾਨ ਮਾਲਕ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀ ਵਿਅਕਤੀ ਨੇ ਘਟਨਾ ਜਾਣਕਾਰੀ ਦਿੰਦਿਆਂ ਕਿਹਾ ਕਿ ਉਸਨੂੰ ਨਹੀਂ ਪਤਾ ਸੀ ਕਿ ਹਮਲਾਵਰ ਕੌਣ ਸਨ, ਪਰ ਉਨ੍ਹਾਂ ਨੇ ਆਉਂਦਿਆਂ ਹੀ ਉਸਦੀ ਦੁਕਾਨ ਦੀ ਭੰਨਤੋੜ ਕੀਤੀ, ਮਾਰਨ ਦੇ ਇਰਾਦੇ ਨਾਲ ਉਸ ‘ਤੇ ਹਮਲਾ ਕੀਤਾ ਅਤੇ ਦੁਕਾਨ ਦੀ ਨਕਦੀ ਵੀ ਲੁੱਟ ਲਈ।

ਪੁਲਿਸ ਕਰ ਰਹੀ ਡੁੰਘਾਈ ਨਾਲ ਜਾਂਚ

ਡੀਐਸਪੀ ਬਰਨਾਲਾ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਹਮਲਾਵਰਾਂ ਦੀ ਭਾਲ ਜਾਰੀ ਹੈ ਅਤੇ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਦਾਅਵਾ ਕਰ ਰਹੀ ਹੈ ਕਿ ਉਹ ਜਲਦੀ ਹੀ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਭਿਆਨਕ ਮਾਹੌਲ ਨੂੰ ਲੈ ਕੇ, ਵਸਨੀਕਾਂ ਨੇ ਬਰਨਾਲਾ ਪੁਲਿਸ ‘ਤੇ ਗੰਭੀਰ ਸਵਾਲ ਉਠਾਏ ਹਨ ਮੰਗ ਕੀਤੀ ਹੈ ਕਿ ਪੁਲਿਸ ਸਖ਼ਤ ਕਾਰਵਾਈ ਕਰੇ ਅਤੇ ਸ਼ਹਿਰ ਨੂੰ ਦਹਿਸ਼ਤ ਤੋਂ ਮੁਕਤ ਕਰੇ।

ਮੌਕੇ ‘ਤੇ ਮੌਜੂਦ ਦੁਕਾਨਦਾਰਾਂ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਪੰਜ-ਛੇ ਲੋਕ ਤੇਜ਼ਧਾਰ ਹਥਿਆਰਾਂ ਨਾਲ ਸੈਲੂਨ ਵਿੱਚ ਦਾਖਲ ਹੋਏ। ਨਾਲ ਲੱਗਦੇ ਸੈਲੂਨ ਦੇ ਮਾਲਕ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਕੱਲ੍ਹ ਉਸਦੇ ਸੈਲੂਨ ਦੀ ਇੱਕ ਕੁੜੀ, ਜੋ ਆਪਣੀ ਮਾਂ ਨਾਲ ਸਕੂਟਰ ‘ਤੇ ਸਵਾਰ ਸੀ, ਕੁਝ ਲੋਕਾਂ ਨਾਲ ਟਕਰਾ ਗਈ ਸੀ, ਜਿਸ ਕਾਰਨ ਥੋੜ੍ਹੀ ਜਿਹਾ ਝਗੜਾ ਹੋ ਗਿਆ ਸੀ। ਉਹ ਅੱਜ ਉਸਦੀ ਦੁਕਾਨ ‘ਤੇ ਹਮਲਾ ਕਰਨ ਹੀ ਵਾਲੇ ਸਨ, ਪਰ ਕਿਉਂਕਿ ਉਸਦੀ ਦੁਕਾਨ ਬੰਦ ਸੀ, ਉਨ੍ਹਾਂ ਨੇ ਨਾਲ ਲੱਗਦੇ ਸੈਲੂਨ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਸੈਲੂਨ ਮਾਲਕ ਗੰਭੀਰ ਜ਼ਖਮੀ ਹੋ ਗਿਆ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...