ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਪ੍ਰਦੀਪ ਕਲੇਰ ਨੂੰ ਜ਼ਮਾਨਤ, SIT ਦਲੀਲ ਰੱਦ

Updated On: 

02 Apr 2024 17:21 PM IST

ਮੁਲਜ਼ਮ ਪ੍ਰਦੀਪ ਬਰਗਾੜੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਸ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂਅ ਲਿਆ ਸੀ। ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ।

ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਪ੍ਰਦੀਪ ਕਲੇਰ ਨੂੰ ਜ਼ਮਾਨਤ, SIT ਦਲੀਲ ਰੱਦ

ਪ੍ਰਦੀਪ ਕਲੇਰ ਦੀ ਪੁਰਾਣੀ ਤਸਵੀਰ

Follow Us On

Bargari Sacrilege Case: ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕੀਤਾ ਸੀ।

ਐਸਆਈਟੀ ਦੀ ਅਰਜ਼ੀ ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ‘ਚ SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ‘ਚ ਦਿੱਤੇ ਬਿਆਨ

ਮੁਲਜ਼ਮ ਪ੍ਰਦੀਪ ਬਰਗਾੜੀ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ। ਉਸ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ। ਉਸ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਹਨੀ ਪ੍ਰੀਤ ਸਿੰਘ ਦਾ ਨਾਂਅ ਲਿਆ ਸੀ। ਹੁਣ ਮੁਲਜ਼ਮ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਸ ਤੋਂ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਜਾਣੀ ਸੀ।

ਜਿਸ ਦੀ ਜਾਂਚ ਪੂਰੀ ਹੋ ਚੁੱਕੀ ਹੈ। ਉਸ ਕੋਲੋਂ ਅਜੇ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਅਜਿਹੇ ‘ਚ ਉਸ ਨੂੰ ਸਲਾਖਾਂ ਪਿੱਛੇ ਰੱਖਣਾ ਕਾਨੂੰਨ ਦੇ ਖਿਲਾਫ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਤਰਫੋਂ ਇਹ ਦਲੀਲ ਦਿੱਤੀ ਗਈ ਸੀ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ।

Related Stories