ਨਿਹੰਗ ਸਿੰਘ ਦੇ ਘਰ 'ਚ ਵੜ ਕੇ ਬੇਰਹਿਮੀ ਨਾਲ ਕਤਲ, ਕਈ ਸਾਲਾਂ ਤੋਂ ਰਹਿੰਦਾ ਸੀ ਇਕੱਲਾ | Barnala nihang sikh murder in house police search cctv know full detail in punjabi Punjabi news - TV9 Punjabi

ਨਿਹੰਗ ਸਿੰਘ ਦਾ ਘਰ ‘ਚ ਵੜ ਕੇ ਬੇਰਹਿਮੀ ਨਾਲ ਕਤਲ, ਕਈ ਸਾਲਾਂ ਤੋਂ ਰਹਿੰਦਾ ਸੀ ਇਕੱਲਾ

Updated On: 

02 Jul 2024 13:05 PM

Barnala Nihang Sikh: ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨਿਹੰਗ ਸਿੰਘ ਗੁਰਦਿਆਲ ਸਿੰਘ ਪਿਛਲੇ 25 ਸਾਲਾਂ ਤੋਂ ਪਿੰਡ ਵਿੱਚ ਉਨ੍ਹਾਂ ਵੱਲੋਂ ਬਣਾਏ ਘਰ ਵਿੱਚ ਇਕੱਲਾ ਰਹਿੰਦਾ ਸੀ ਅਤੇ ਗੁਰਬਾਣੀ ਦਾ ਪਾਠ ਪੜ੍ਹਾਉਂਦਾ ਸੀ। ਪਰ ਰਾਤ ਕਰੀਬ 1 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਗੁਰਦਿਆਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਨਿਹੰਗ ਸਿੰਘ ਦਾ ਘਰ ਚ ਵੜ ਕੇ ਬੇਰਹਿਮੀ ਨਾਲ ਕਤਲ, ਕਈ ਸਾਲਾਂ ਤੋਂ ਰਹਿੰਦਾ ਸੀ ਇਕੱਲਾ

ਨਿਹੰਗ ਸਿੰਘ ਦੇ ਘਰ 'ਚ ਵੜ ਕੇ ਬੇਰਹਿਮੀ ਨਾਲ ਕਤਲ

Follow Us On

Barnala Nihang Sikh: ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ 48 ਸਾਲਾ ਨਿਹੰਗ ਸਿੰਘ ਦਾ ਘਰ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਚਿਹਰੇ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਸੀ। ਮ੍ਰਿਤਕ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਪਿਛਲੇ 25 ਸਾਲਾਂ ਤੋਂ ਇਸ ਪਿੰਡ ਵਿੱਚ ਇਕੱਲਾ ਰਹਿ ਰਿਹਾ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਜਦਕਿ ਸੀਸੀਟੀਵੀ ਕੈਮਰੇ ਅਤੇ ਹਰ ਕੋਣ ਤੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਨਿਹੰਗ ਸਿੰਘ ਗੁਰਦਿਆਲ ਸਿੰਘ ਪਿਛਲੇ 25 ਸਾਲਾਂ ਤੋਂ ਪਿੰਡ ਵਿੱਚ ਉਨ੍ਹਾਂ ਵੱਲੋਂ ਬਣਾਏ ਘਰ ਵਿੱਚ ਇਕੱਲਾ ਰਹਿੰਦਾ ਸੀ ਅਤੇ ਗੁਰਬਾਣੀ ਦਾ ਪਾਠ ਪੜ੍ਹਾਉਂਦਾ ਸੀ। ਪਰ ਰਾਤ ਕਰੀਬ 1 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਗੁਰਦਿਆਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਲਦੀ ਹੀ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗ ਗਿਆ। ਮ੍ਰਿਤਕ ਦੀ ਲਾਸ਼ ਘਰ ਦੇ ਵਿਹੜੇ ‘ਚ ਖੂਨ ਨਾਲ ਲੱਥਪੱਥ ਮਿਲੀ ਹੈ।

ਘਰ ਵਿੱਚ ਇਕੱਲਾ ਰਹਿੰਦਾ ਨਿਹੰਗ ਸਿੰਘ

ਮ੍ਰਿਤਕ ਆਪਣੇ ਪਰਿਵਾਰ ਤੋਂ ਦੂਰ ਪਿੰਡ ਦੇ ਇੱਕ ਘਰ ਵਿੱਚ ਇਕੱਲਾ ਰਹਿੰਦਾ ਸੀ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਸਰਹੱਦੀ ਇਲਾਕੇ ਚ ਘੁਸਪੈਠ ਦੀ ਕਰ ਰਿਹਾ ਸੀ ਸ਼ਖ਼ਸ, BSF ਨੇ ਕੀਤਾ ਹਲਾਕ

ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Exit mobile version