Barnala Accident: ਤੇਜ਼ ਰਫ਼ਤਾਰ ਸਕੂਲ ਬੱਸ ਤੇ ਟਰੱਕ ਦੀ ਟੱਕਰ, 14 ਬੱਚੇ ਤੇ 2 ਮੁਲਾਜ਼ਮ ਜ਼ਖ਼ਮੀ
Barnala Bus Accident: ਇਸ ਹਾਦਸੇ ਵਿੱਚ ਬੱਸ ਚਾਲਕ ਅਤੇ ਮਹਿਲਾ ਸਹਾਇਕ ਸਮੇਤ 14 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਪੁਲfਸ ਪਾਰਟੀ ਵੱਲੋਂ ਐਂਬੂਲੈਂਸ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀ ਚਾਰ ਬੱਚਿਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।
ਬਰਨਾਲਾ ‘ਚ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਧਨੌਲਾ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 14 ਬੱਚੇ ਅਤੇ 2 ਸਟਾਫ ਮੁਲਾਜ਼ਮ ਜ਼ਖਮੀ ਹੋ ਗਏ। ਸਾਰਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸਕੂਲੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਪਿੰਡ ਪੰਧੇਰ ਤੋਂ ਪਿੰਡ ਦਾਨਗੜ੍ਹ ਦੇ ਸਕੂਲ ਜਾ ਰਹੀ ਸੀ। ਜਿਵੇਂ ਹੀ ਸਕੂਲ ਬੱਸ ਨੈਸ਼ਨਲ ਹਾਈਵੇਅ ਤੋਂ ਹੁੰਦੇ ਹੋਏ ਪਿੰਡ ਭੱਠਲਾਂ ਅਤੇ ਧਨੌਲਾ ਨੂੰ ਜਾਂਦੀ ਸੜਕ ‘ਤੇ ਪਹੁੰਚੀ ਤਾਂ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ।
ਇਸ ਹਾਦਸੇ ਵਿੱਚ ਬੱਸ ਚਾਲਕ ਅਤੇ ਮਹਿਲਾ ਸਹਾਇਕ ਸਮੇਤ 14 ਦੇ ਕਰੀਬ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਪੁਲਿਸ ਪਾਰਟੀ ਵੱਲੋਂ ਐਂਬੂਲੈਂਸ ਅਤੇ ਹੋਰ ਵੱਖ-ਵੱਖ ਸਾਧਨਾਂ ਰਾਹੀਂ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ ਗਿਆ। ਗੰਭੀਰ ਜ਼ਖਮੀ ਚਾਰ ਬੱਚਿਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਬਾਕੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਕੂਲ ਬੱਸ ਦੀ ਤੇਜ਼ ਰਫ਼ਤਾਰ ਕਾਰਨ ਇਹ ਹਾਦਸਾ ਵਾਪਰਿਆ ਹੈ।
ਬੱਸ ਚਾਲਕ ਬੂਟਾ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਉਹ ਵੱਖ-ਵੱਖ ਪਿੰਡਾਂ ਦੇ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਵੱਲ ਜਾ ਰਿਹਾ ਸੀ। ਬੱਸ ਵਿੱਚ 40 ਦੇ ਕਰੀਬ ਵਿਦਿਆਰਥੀ ਸਵਾਰ ਸਨ। ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਇਸ ਘਟਨਾ ਵਿੱਚ ਉਸ ਤੋਂ ਇਲਾਵਾ ਹੈਲਪਰ ਕਰਮਜੀਤ ਕੌਰ ਅਤੇ 14 ਬੱਚੇ ਜ਼ਖ਼ਮੀ ਹੋ ਗਏ। 3 ਬੱਚਿਆਂ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ –ਜਲੰਧਰ ਚ ਪੁਲਿਸ ਦੀ ਵੱਡੀ ਕਾਰਵਾਈ, ਬੰਬੀਹਾ ਗੈਂਗ ਦੇ 2 ਗੈਂਗਸਟਰ ਗ੍ਰਿਫ਼ਤਾਰ

ਚਸ਼ਮਦੀਦ ਨੇ ਦੱਸਿਆ- ਸਪੀਡ ‘ਚ ਸੀ ਬੱਸ
ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਰੋਡ ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਟਰੱਕ ਸ਼ਹਿਰ ਵੱਲ ਜਾ ਰਿਹਾ ਸੀ। ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਬੱਸ ਵਿੱਚ ਛੋਟੇ ਬੱਚੇ ਹੁੰਦੇ ਹਨ, ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਦੇਖਣਾ ਚਾਹੀਦਾ ਹੈ। ਜੇਕਰ ਬੱਸ ਦੀ ਰਫ਼ਤਾਰ ਜ਼ਿਆਦਾ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।