ਬਟਾਲਾ ‘ਚ ਗ੍ਰਨੇਡ ਹਮਲੇ ਦੀ ਯੋਜਨਾ ਬਣਾ ਰਹੇ 2 ਮੁਲਜ਼ਮ ਗ੍ਰਿਫ਼ਤਾਰ, ਪਲਿਸ ਥਾਣਿਆਂ ‘ਤੇ ਅਟੈਕ ਦਾ ਸੀ ਪਲਾਨ, ਵਿਦੇਸ਼ੀ ਗੈਂਗਸਟਰਾਂ ਨਾਲ ਵੀ ਸੰਪਰਕ
Batala News: ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਦੀ ਅਗਵਾਈ ਹੇਠ, ਪੁਲਿਸ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।
ਬਟਾਲਾ 'ਚ ਗ੍ਰਨੇਡ ਹਮਲੇ ਦੀ ਯੋਜਨਾ ਬਣਾ ਰਹੇ 2 ਮੁਲਜ਼ਮ ਗ੍ਰਿਫ਼ਤਾਰ
ਸਮਾਜ ਵਿਰੋਧੀ ਤੱਤਾਂ ਵੱਲੋਂ ਪੁਲਿਸ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ ਗ੍ਰਨੇਡ ਹਮਲੇ ਕਰਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨੂੰ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਬਟਾਲਾ ਪੁਲਿਸ ਨੇ ਇਸ ਮਾਮਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਦੀ ਅਗਵਾਈ ਹੇਠ, ਪੁਲਿਸ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ਼ ਪੰਥ ਤੇ ਜਸਕੀਰਤ ਸਿੰਘ, ਵਾਸੀ ਪੁਰੀਆ ਕਲਾਂ, ਦੇ ਗੈਂਗਸਟਰਾਂ ਨਾਲ ਸਬੰਧ ਹਨ। ਉਹ ਗੈਂਗਸਟਰਾਂ ਮਨੂ ਅਗਵਾਨ ਅਤ ਮਨਿੰਦਰ ਉਰਫ਼ ਬਿੱਲਾ, ਵਾਸੀ ਦਕੋਹਾ (ਜੋ ਇਸ ਸਮੇਂ ਵਿਦੇਸ਼ ‘ਚ ਹਨ) ਨਾਲ ਸੰਪਰਕ ‘ਚ ਸਨ ਤੇ ਉਨ੍ਹਾਂ ਤੋਂ ਗ੍ਰਨੇਡ ਮੰਗਵਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੁਲਿਸ ਥਾਣਿਆਂ, ਚੌਕੀਆਂ ਤੇ ਹੋਰ ਸਰਕਾਰੀ ਇਮਾਰਤਾਂ ‘ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾ ਰਹੇ ਸਨ ਤੇ ਚੋਰੀ ਦੀ ਮੋਟਰਸਾਈਕਲ ‘ਤੇ ਬਟਾਲਾ ‘ਚ ਜਾਸੂਸੀ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇੱਕ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਨਾਕਾਬੰਦੀ ਦੌਰਾਨ ਬਟਾਲਾ ਹਥਨੀ ਪੁਲ ‘ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਤੇ ਉਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
