ਬਟਾਲਾ 'ਚ 2 ਸਾਲ ਦੀ ਬੱਚੀ ਨਾਲ ਜਬਰ-ਜਨਾਹ: ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ, ਪੀੜਤਾ ਦੇ ਗੁਆਂਢ 'ਚ ਰਹਿੰਦਾ ਸੀ ਨੌਜਵਾਨ | Batala two year old girl raped Culprit arrested by Delhi Police know in Punjabi Punjabi news - TV9 Punjabi

ਬਟਾਲਾ ‘ਚ 2 ਸਾਲ ਦੀ ਬੱਚੀ ਨਾਲ ਜਬਰ-ਜਨਾਹ: ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ, ਪੀੜਤਾ ਦੇ ਗੁਆਂਢ ‘ਚ ਰਹਿੰਦਾ ਸੀ ਨੌਜਵਾਨ

Updated On: 

02 Aug 2024 14:47 PM

29 ਜੁਲਾਈ ਨੂੰ ਬਟਾਲਾ ਪੁਲਿਸ ਦੇ ਥਾਣਾ ਸਿਵਲ ਲਾਈਨ ਨੂੰ ਇਤਲਾਹ ਮਿਲੀ ਕੇ 2 ਸਾਲਾਂ ਦੀ ਬੱਚੀ ਨਾਲ 22 ਸਾਲਾਂ ਅਭਿਸ਼ੇਕ ਰੋਕਾਇਆ ਨਾਮਕ ਨੌਜਵਾਨ ਨੇ ਦਰਿੰਦਗੀ ਦੇ ਨਾਲ ਰੇਪ ਕੀਤਾ ਹੈ ਅਤੇ ਖੁਦ ਫਰਾਰ ਹੋ ਗਿਆ ਹੈ। ਬਟਾਲਾ ਪੁਲਿਸ ਨੇ ਦਿੱਲੀ ਪੁਲਿਸ ਦੀ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਬਟਾਲਾ ਚ 2 ਸਾਲ ਦੀ ਬੱਚੀ ਨਾਲ ਜਬਰ-ਜਨਾਹ: ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ, ਪੀੜਤਾ ਦੇ ਗੁਆਂਢ ਚ ਰਹਿੰਦਾ ਸੀ ਨੌਜਵਾਨ
Follow Us On

ਗੁਰਦਾਸਪੁਰ ਦੇ ਬਟਾਲਾ ‘ਚ ਦੋ ਸਾਲ ਦੀ ਮਾਸੂਮ ਬੱਚੀ ਨਾਲ ਬਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਰੇਪ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ। ਬਟਾਲਾ ਪੁਲਿਸ ਨੇ ਮੁਲਜ਼ਮ ਨੌਜਵਾਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਪੁਲਿਸ ਲਾਈਨ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਸਪੀ ਹੈੱਡ ਕੁਆਟਰ ਜਸਵੰਤ ਕੌਰ ਰਿਆੜ ਨੇ ਦੱਸਿਆ ਕਿ 29 ਜੁਲਾਈ ਨੂੰ ਪੀੜਤ ਲੜਕੀ ਦੇ ਪਿਤਾ ਨੇ ਸਿਟੀ ਪੁਲਿ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਦੋ ਸਾਲਾ ਧੀ ਨਾਲ ਨੇਪਾਲੀ ਮੂਲ ਦੇ ਨੌਜਵਾਨ ਵੱਲੋਂ ਜਬਰ ਜਨਾਹ ਕੀਤਾ ਗਿਆ ਅਤੇ ਫਰਾਰ ਹੋ ਗਿਆ। ਦੱਸਿਆ ਜਾਂਦਾ ਹੈ ਕਿ ਮੁਲਜ਼ਮ ਪੀੜਤ ਪਰਿਵਾਰ ਦੇ ਗੁਆਂਢ ‘ਚ ਰਹਿੰਦਾ ਸੀ ਅਤੇ ਉਸ ਨੇ ਲੜਕੀ ਨੂੰ ਬਹਾਨੇ ਆਪਣੇ ਕੋਲ ਬੁਲਾਇਆ ਸੀ।

ਦਿੱਲੀ ਪੁਲਿਸ ਦੀ ਮਦਦ ਨਾਲ ਫੜਿਆ ਗਿਆ ਦੋਸ਼ੀ

ਗੁਦਸਾਪੁਰ ਦੇ ਐਸਪੀ ਨੇ ਦੱਸਿਆ ਕਿ ਐਸਐਸਪੀ ਅਸ਼ਵਨੀ ਕੋਟਿਆਲ ਦੀਆਂ ਹਦਾਇਤਾਂ ਤੇ ਕੇਸ ਦਰਜ ਕਰਕੇ ਸੀਆਈਏ ਟੀਮ ਦੇ ਇੰਚਾਰਜ ਹਰਮੀਤ ਸਿੰਘ ਅਤੇ ਸਿਵਲ ਲਾਈਨ ਥਾਣਾ ਇੰਚਾਰਜ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਦੀ ਜ਼ਿੰਮੇਵਾਰੀ ਡੀਐਸਪੀ ਸਿਟੀ ਆਜ਼ਾਦ ਸਿੰਘ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਟੀਮਾਂ ਨੇ ਅਭਿਸ਼ੇਕ ਪੁੱਤਰ ਗਿਆਨੇਂਦਰ ਵਾਸੀ ਨੇਪਾਲ ਦੀ ਭਾਲ ਸ਼ੁਰੂ ਕਰ ਦਿੱਤੀ।

ਜਿਸ ਤੋਂ ਬਾਅਦ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਦੋਸ਼ੀ ਨੂੰ ਦਿੱਲੀ ਤੋਂ ਫੜ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ ਚ 3.5 ਕਿਲੋ ਹੈਰੋਇਨ ਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫਤਾਰ

Exit mobile version