ਬਠਿੰਡਾ ‘ਚ ਪੁਲਿਸ ਤੇ ਬਦਮਾਸ਼ ਵਿਚਾਲ ਗੋਲੀਬਾਰੀ, ਜ਼ਖ਼ਮੀ ਨੌਜਵਾਨ ਨੂੰ ਕਰਵਾਈਆ ਦਾਖਲ
ਬਠਿੰਡਾ ਚ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁੱਠਭੇੜ ਦਾ ਮਾਮਲਾ ਸਾਹਮਣਾ ਆਇਆ ਹੈ। ਨੌਜਵਾਨ ਵੱਲੋਂ ਪੁਲਿਸ ਤੇ ਗੋਲੀਆਂ ਚਲਾਉਣ ਦੀ ਸੂਚਨਾ ਮਿਲ ਰਹੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਇਹ ਨੌਜਵਾਨ ਜ਼ਖਮੀ ਹੋਇਆ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ (Bathinda) ਦੇ ਗਰੋਥ ਸੈਂਟਰ ਨੇੜੇ ਤੜਕਸਾਰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਇੱਕ ਲੁਟੇਰੇ ਨੂੰ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦੀ ਕੜੀ ਸੁਰੱਖਿਆ ਹੇਠ ਲੁਟੇਰੇ ਦਾ ਇਲਾਜ ਚੱਲ ਰਿਹਾ ਹੈ। ਲੁਟੇਰਿਆ ਸੀਆਈਏ ਟੀਮ ਤੇ ਫਾਈਰਿੰਗ ਕੀਤੀ ਅਤੇ ਜਵਾਬ ‘ਚ ਪੁਲਿਸ ਨੂੰ ਗੋਲੀਆਂ ਚਲਾਉਣੀਆਂ ਪਈਆਂ। ਮੁਲਜ਼ਮ ਪਹਿਲਾਂ ਵੀ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਰਿਹਾ ਹੈ ਅਤੇ ਉਸ ਤੇ ਕਈ ਮਾਮਲੇ ਦਰਜ ਹਨ।
ਇਸ ਨੂੰ ਲੈ ਕੇ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੁਝ ਵਿਅਕਤੀਆਂ ਨੇ ਗਰੋਥ ਸੈਂਟਰ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਦੌਰਾਨ ‘ਚ ਕਰੀਬ 25 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮ ਫ਼ਰਾਰ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਜ਼ਖ਼ਮੀ ਲੁਟੇਰੇ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਦੇ ਕਈ ਕੇਸ ਦਰਜ ਹਨ।
ਗੁਪਤ ਸੂਚਨਾ ‘ਤੇ ਛਾਪੇਮਾਰੀ
ਦੱਸ ਦਈਏ ਕਿ ਸੋਮਵਾਰ ਸਵੇਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਛਾਪੇਮਾਰੀ ਲਈ ਪਹੁੰਚੀ। ਜਦੋਂ ਪੁਲਿਸ ਛਾਪਾ ਮਾਰਨ ਗਈ ਤਾਂ ਲੁਟੇਰਿਆਂ ਨੇ ਪੁਲਿਸ ਟੀਮ ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ ਜਿਸ ਦੇ ਚੱਲਦੇ ਇੱਕ ਲੁਟੇਰੇ ਨੂੰ ਗੋਲੀ ਲੱਗ ਗਈ। ਹੁਣ ਇਸ ਮਾਮਲੇ ‘ਤੇ ਬਠਿੰਡਾ ਦੇ ਐਸਐਸਪੀ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨਗੇ।