ਬਠਿੰਡਾ ‘ਚ ਕਈ ਘਰਾਂ ਨੂੰ ਲਗਾਈ ਸੀ ਅੱਗ, ਪੁਲਿਸ ਨੇ 10 ਮੁਲਜ਼ਮ ਕੀਤੇ ਕਾਬੂ
Bathinda House Fire Case: ਨੇਹੀਆਂਵਾਲਾ ਥਾਣੇ ਨੇ ਕੋਠੇ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤ ਵਿੱਚ ਰਮਿੰਦਰ ਸਿੰਘ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸਤਪਾਲ ਸਿੰਘ, ਜੀਵਨ ਸਿੰਘ, ਹੈਪੀ ਸਿੰਘ ਅਤੇ ਰੇਸ਼ਮ ਸਿੰਘ ਸਮੇਤ 20-25 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
Bathinda House Fire Case: ਬਠਿੰਡਾ ਪੁਲਿਸ ਨੇ ਪਿੰਡ ਦਾਨ ਸਿੰਘ ਵਾਲਾ ਵਿਖੇ ਘਰਾਂ ਨੂੰ ਅੱਗ ਲਾਉਣ ਵਾਲੇ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਚ ਕੁੱਲ੍ਹ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਅੱਠ ਘਰਾਂ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾਈ ਸੀ। ਅੱਗ ਲਾਉਣ ਵਾਲੇ ਮੁਲਜ਼ਮਾਂ ਉੱਤੇ ਵੇਚਣ ਦੇ ਇਲਜ਼ਾਮ ਹਨ। ਘਰਾਂ ਨੂੰ ਅੱਗ ਲਗਾਉਣਾ ਉਨ੍ਹਾਂ ਇਨ੍ਹਾਂ ਨੂੰ ਨਸ਼ਾਂ ਰੋਕਨ ਤੋਂ ਕੀਤਾ ਹੈ। ਬੀਤੀ 9 ਜਨਵਰੀ ਦੀ ਰਾਤ ਨੂੰ ਜਸਪ੍ਰੀਤ ਸਿੰਘ ਅਤੇ ਹੋਰ ਨਾਲ ਦੇ ਕਰੀਬ ਰਿਸ਼ਤੇਦਾਰਾਂ ਦੇ ਘਰਾਂ ਨੂੰ ਅੱਗ ਲਗਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਤਸਵੀਰ ਸਾਹਮਣੇ ਨਹੀਂ ਆਈ ਹੈ ਤੇ ਪੂਰੀ ਜਾਂਚ ਕੀਤੀ ਜਾਵੇਗਾ।
ਨੇਹੀਆਂਵਾਲਾ ਥਾਣੇ ਨੇ ਕੋਠੇ ਜੀਵਨ ਸਿੰਘ ਵਾਲਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤ ਵਿੱਚ ਰਮਿੰਦਰ ਸਿੰਘ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸਤਪਾਲ ਸਿੰਘ, ਜੀਵਨ ਸਿੰਘ, ਹੈਪੀ ਸਿੰਘ ਅਤੇ ਰੇਸ਼ਮ ਸਿੰਘ ਸਮੇਤ 20-25 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਹਮਲੇ ਵਿੱਚ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋਏ। ਉਨ੍ਹਾਂ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਮੁਲਜ਼ਮਾਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਨੇਹੀਆਂਵਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਦੋਂ ਕਿ ਹੋਰਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।
ਪਿੰਡ ਵਾਸੀਆਂ ਨੇ ਲਗਾਏ ਸਨ ਇਲਜ਼ਾਮ
ਪਿੰਡ ਵਾਸੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਕੁਝ ਲੋਕਾਂ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਵੇਚਣ ਤੋਂ ਰੋਕਿਆ ਸੀ। ਇਸ ਤੋਂ ਗੁੱਸੇ ਵਿੱਚ ਆ ਕੇ, ਵੀਰਵਾਰ ਰਾਤ ਨੂੰ ਲਗਭਗ 12 ਵਜੇ, ਨਸ਼ਾ ਤਸਕਰ 50-60 ਗੁੰਡਿਆਂ ਨਾਲ ਆਏ ਅਤੇ ਕਲੋਨੀ ਦੇ ਅੱਠ ਘਰਾਂ ‘ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਜਸਪ੍ਰੀਤ ਸਿੰਘ, ਰੂਪ ਸਿੰਘ, ਕੇਵਲ ਸਿੰਘ, ਦਲਜੀਤ ਸਿੰਘ ਅਤੇ ਪ੍ਰਗਟ ਸਿੰਘ ਗੰਭੀਰ ਜ਼ਖਮੀ ਹੋ ਗਏ। ਮੁਲਜ਼ਮਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ
ਪੀੜਤਾਂ ਨੇ ਬਹੁਤ ਮੁਸ਼ਕਲ ਨਾਲ ਆਪਣੀਆਂ ਜਾਨਾਂ ਬਚਾਈਆਂ, ਪਰ ਘਰੇਲੂ ਸਾਮਾਨ ਅਤੇ ਹੋਰ ਜਾਇਦਾਦ ਸੜ ਕੇ ਸੁਆਹ ਹੋ ਗਈ। ਪੁਲਿਸ ਨੇ ਕਿਹਾ ਸੀ ਕਿ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।