AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਠਿੰਡਾ ਪਤੀ-ਪਤਨੀ ਕਤਲ ਮਾਮਲੇ ‘ਚ ਵੱਡਾ ਖੁਲਾਸਾ, ਭਾਈ ਹੀ ਨਿਕਲਿਆ ਕਾਤਲ

Bathinda Double Murder:ਪੁਲਿਸ ਨੇ ਹੁਣ ਕਾਰਵਾਈ ਕਰਦਿਆਂ ਦੋਸ਼ੀ ਕਾਤਲ ਬਿਕਰਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਨੇ ਕਿਹਾ ਕਿ ਹੁਣ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਲਿਆ ਜਾਵੇਗਾ ਅਤੇ ਕੁਝ ਹੋਰ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕੀਤੇ ਜਾਣਗੇ। ਜੋੜੇ ਦਾ ਕਤਲ ਕਰਨ ਵਾਲਾ ਬਿਕਰਮ ਸਿੰਘ (58) ਖੇਤੀ ਤੋਂ ਇਲਾਵਾ ਰਾਮਪੁਰਾ ਦੇ ਇੱਕ ਨਿੱਜੀ ਸਕੂਲ ਵਿੱਚ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ।

ਬਠਿੰਡਾ ਪਤੀ-ਪਤਨੀ ਕਤਲ ਮਾਮਲੇ 'ਚ ਵੱਡਾ ਖੁਲਾਸਾ, ਭਾਈ ਹੀ ਨਿਕਲਿਆ ਕਾਤਲ
Follow Us
tv9-punjabi
| Updated On: 09 Jan 2025 18:28 PM IST

Bathinda Double Murder: ਬਠਿੰਡਾ ਵਿੱਚ ਇੱਕ ਭਰਾ ਨੇ ਜ਼ਮੀਨੀ ਝਗੜੇ ਨੂੰ ਲੈ ਕੇ ਆਪਣੇ ਭਰਾ ਅਤੇ ਭਰਜਾਈ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿੱਚ, ਐਸਐਸਪੀ ਅਮਾਨਿਤ ਕੁੰਡੇਲ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 6 ਜਨਵਰੀ ਨੂੰ ਪਿੰਡ ਵਿਧੀਆਨਾਲਾ ਵਿੱਚ ਬਜ਼ੁਰਗ ਜੋੜੇ ਦੇ ਕਤਲ ਦੇ ਮਾਮਲੇ ਵਿੱਚ 7 ​​ਜਨਵਰੀ ਨੂੰ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ, ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਛੋਟੇ ਭਰਾ ਨੇ ਦੋਵਾਂ ਦਾ ਕਤਲ ਕੀਤਾ ਹੈ। ਉਸਨੇ ਦੱਸਿਆ ਕਿ ਉਨ੍ਹਾਂ ਦਾ ਜ਼ਮੀਨੀ ਝਗੜਾ ਸੀ, ਅਤੇ ਸਾਂਝੀ ਜ਼ਮੀਨ ‘ਤੇ ਨਿਸ਼ਾਨਦੇਹੀ ਉਨ੍ਹਾਂ ਦੇ ਹੱਕ ਵਿੱਚ ਨਾ ਹੋਣ ਕਰਕੇ, ਪਿਛਲੇ ਕਈ ਸਾਲਾਂ ਤੋਂ ਇਸ ਮੁੱਦੇ ‘ਤੇ ਲੜਾਈ ਚੱਲ ਰਹੀ ਸੀ। ਇਸ ਕਾਰਨ ਛੋਟੇ ਭਰਾ ਬਿਕਰਮ ਸਿੰਘ ਨੇ ਪਹਿਲਾਂ ਆਪਣੀ ਭਾਬੀ ਅਮਰਜੀਤ ਕੌਰ ‘ਤੇ ਹਮਲਾ ਕੀਤਾ। ਉਸ ਨੇ ਤੇਜ਼ਧਾਰ ਹਥਿਆਰ ਨਾਲ ਉਸਦਾ ਕਤਲ ਕਰ ਦਿੱਤਾ ਅਤੇ ਫਿਰ ਘਰ ਵਿੱਚ ਲੁਕ ਗਿਆ। ਜਦੋਂ ਉਸ ਦਾ ਭਰਾ ਗਿਆਸ ਸਿੰਘ ਦੁੱਧ ਲੈ ਕੇ ਆਇਆ ਤਾਂ ਉਸ ਨੇ ਪਿੱਛੇ ਤੋਂ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਵੀ ਮਾਰ ਦਿੱਤਾ।

ਮੁਲਜ਼ਮ ਸੁਰੱਖਿਆ ਗਾਰਡ ਵਜੋਂ ਕਰਦਾ ਸੀ ਕੰਮ

ਪੁਲਿਸ ਨੇ ਹੁਣ ਕਾਰਵਾਈ ਕਰਦਿਆਂ ਮੁਲਜ਼ਮ ਕਾਤਲ ਬਿਕਰਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਨੇ ਕਿਹਾ ਕਿ ਹੁਣ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਲਿਆ ਜਾਵੇਗਾ ਅਤੇ ਕੁਝ ਹੋਰ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕੀਤੇ ਜਾਣਗੇ। ਜੋੜੇ ਦਾ ਕਤਲ ਕਰਨ ਵਾਲਾ ਬਿਕਰਮ ਸਿੰਘ (58) ਖੇਤੀ ਤੋਂ ਇਲਾਵਾ ਰਾਮਪੁਰਾ ਦੇ ਇੱਕ ਨਿੱਜੀ ਸਕੂਲ ਵਿੱਚ ਸੁਰੱਖਿਆ ਗਾਰਡ ਵਜੋਂ ਵੀ ਕੰਮ ਕਰਦਾ ਸੀ।

ਬਠਿੰਡਾ ਦੇ ਰਾਮਪੁਰ ਫੂਲ ਕਸਬੇ ਨੇੜੇ ਪਿੰਡ ਬਦਿਆਲਾ ਦੇ ਖੇਤਾਂ ਵਿੱਚ ਰਹਿਣ ਵਾਲੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜੋੜੇ ਦੇ ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਸੀ। ਕਤਲ ਦੀ ਜਾਣਕਾਰੀ ਮਿਲਦੇ ਹੀ ਡੀਆਈਜੀ ਹਰਜੀਤ ਸਿੰਘ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਸਥਾਨਕ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਸਨ। ਮ੍ਰਿਤਕਾਂ ਦੀ ਪਛਾਣ 66 ਸਾਲਾ ਗਿਆਸ ਸਿੰਘ, ਪੁੱਤਰ ਕਰਨੈਲ ਸਿੰਘ ਅਤੇ ਉਨ੍ਹਾਂ ਦੀ 62 ਸਾਲਾ ਪਤਨੀ ਅਮਰਜੀਤ ਕੌਰ ਵਜੋਂ ਹੋਈ ਸੀ। ਦੋਵਾਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਸੀ। ਦੋਵਾਂ ਦੇ ਸਿਰਾਂ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਸਨ।

ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ
ਕਿਉਂ ਮਨਾਈ ਜਾਂਦੀ ਹੈ ਸ਼ਿਵਰਾਤਰੀ, ਪੰਡਿਤ ਤੋਂ ਜਾਣੋ ਇਸ ਦੀ ਮਹੱਤਤਾ ਤੇ ਪੂਜਾ ਵਿਧੀ...
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...