AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ-ਮਲੋਟ ਰੋਡ ਤੇ ਸੂਟਕੇਸ ਚੋਂ ਮਿਲੀ ਕੁੜੀ ਦੀ ਲਾਸ਼, ਪੁਲਿਸ ਟੀਮ ਨੇ ਸ਼ੁਰੂ ਕੀਤੀ ਜਾਂਚ

ਬਠਿੰਡਾ-ਮਲੋਟ ਰੋਡ ਤੇ ਪੁਲਿਸ ਨੂੰ ਉਸ ਸਮੇਂ ਭਾਜੜਾ ਪੈ ਗਈਆਂ ਜਦੋਂ ਸੁੰਨਸਾਨ ਜਗ੍ਹਾ ਤੇ ਇੱਕ ਸੂਟਕੇਸ ਪਿਆ ਮਿਲਿਆ। ਜਾਂਚ ਦੌਰਾਨ ਇਸ ਸੂਟਕੇਸ ਵਿੱਚ ਇੱਕ ਕੁੜੀ ਦੀ ਲਾਸ਼ ਮਿਲੀ ਹੈ। ਫਿਲਹਾਲ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਅਤੇ ਫਾਰੈਂਸਿਕ ਟੀਮ ਮੌਕੇ ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬਠਿੰਡਾ-ਮਲੋਟ ਰੋਡ ਤੇ ਸੂਟਕੇਸ ਚੋਂ ਮਿਲੀ ਕੁੜੀ ਦੀ ਲਾਸ਼, ਪੁਲਿਸ ਟੀਮ ਨੇ ਸ਼ੁਰੂ ਕੀਤੀ ਜਾਂਚ
ਬਠਿੰਡਾ-ਮਲੋਟ ਰੋਡ ਤੇ ਸੂਟਕੇਸ ਚੋਂ ਮਿਲੀ ਕੁੜੀ ਦੀ ਲਾਸ਼, ਪੁਲਿਸ ਵੱਲੋਂ ਜਾਂਚ ਜਾਰੀ
amandeep-ghosal
| Updated On: 11 Feb 2026 17:45 PM IST
Share

ਬਠਿੰਡਾ ਦੇ ਪਿੰਡ ਬਾਹਮਣ ਦੀਵਾਨਾ ਨੇੜੇ ਇੱਕ 20 ਸਾਲਾ ਲੜਕੀ ਦੀ ਲਾਸ਼ ਇੱਕ ਲਾਲ ਸੂਟਕੇਸ ਵਿੱਚੋਂ ਮਿਲੀ। ਅਵਾਰਾ ਕੁੱਤਿਆਂ ਵੱਲੋਂ ਸੂਟਕੇਸ ਨੂੰ ਘਸੀਟਣ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਦੱਸ ਦਈਏ ਕਿ ਕੁੜੀ ਦੇ ਸਰੀਰ ‘ਤੇ “ਕਾਕੂ” ਨਾਮ ਦਾ ਟੈਟੂ ਹੈ। ਜਿਸ ਨੂੰ ਉਸ ਦੀ ਪਛਾਣ ਦਾ ਮੁੱਖ ਸੁਰਾਗ ਮੰਨਿਆ ਜਾ ਰਿਹਾ ਹੈ। ਪੁਲਿਸ ਅਤੇ ਫਾਰੈਂਸਿਕ ਟੀਮ ਮੌਕੇ ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਡੀਸੀਆਰ ਤੋਂ ਮੈਸੇਜ ਆਇਆ ਸੀ ਕਿ ਇੱਥੇ ਇੱਕ ਸੂਟਕੇਸ ਵਿੱਚ ਕੁੜੀ ਦੀ ਅੱਧੀ ਜਲੀ ਹੋਈ ਲਾਸ਼ ਮਿਲੀ ਹੈ। ਸੂਚਨਾ ਮਿਲਣ ਤੇ ਅਸੀਂ ਮੌਕੇ ਤੇ ਪਹੁੰਚੇ ਅਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਮਾਮਲੇ ਦੀ ਹਰ ਐਂਗਲ ਤੋਂ ਡੁੰਗਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਪੜਤਾਲ

ਬਠਿੰਡਾ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਕਿਹਾ ਹੈ ਕਿ ਸਾਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਬਠਿੰਡਾ-ਮਲੋਟ ਰੋਡ ਨਜ਼ਦੀਕ ਬਹਿਮਨ ਦੀਵਾਨਾ ਪੁਲ ਜਾਂਦੀ ਸੜਕ ਨਜ਼ਦੀਕ ਇੱਕ ਅਟੈਚੀ ਮਿਲੀ ਹੈ। ਉਸ ਨੂੰ ਕੁਝ ਅਵਾਰਾ ਕੁੱਤੇ ਖਿੱਚ ਰਹੇ ਹਨ ਅਤੇ ਜਦੋਂ ਸਾਡੇ ਵੱਲੋਂ ਮੌਕੇ ‘ਤੇ ਆ ਕੇ ਦੇਖਿਆ ਤਾਂ ਜਾਂਚ ਪੜਤਾਲ ਕੀਤੀ ਗਈ। ਜਿਸ ਤੋਂ ਬਾਅਦ ਟੀਮਾਂ ਬੁਲਾਈਆਂ ਗਈਆਂ ਤਾਂ ਪਤਾ ਲੱਗਿਆ ਇਸ ਅਟੈਚੀ ਵਿੱਚ ਅੱਗ ਨਾਲ ਸੜੀ ਹੋਈ ਇੱਕ 20 ਸਾਲਾਂ ਕੁੜੀ ਦੀ ਲਾਸ਼ ਪਈ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੀਆਂ ਵੱਖ-ਵੱਖ ਟੀਮਾਂ ਜਾਂਚ ਪੜਤਾਲ ਕਰ ਰਹੀਆਂ ਹਨ ਪਰ ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਸ ਦੇ ਗਰਦਨ ‘ਤੇ ਥੱਲੇ ਹਿੱਸੇ ‘ਚ ਕਾਕੂ ਨਾਮ ਦਾ ਟੈਟੂ ਬਣਿਆ ਹੋਇਆ ਹੈ ਫਿਰ ਵੀ ਸਾਡੇ ਵੱਲੋਂ ਆਸ ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

Follow Us
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...