ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ ‘ਚ ਫੈਲੀ ਦਹਿਸ਼ਤ

gobind-saini-bathinda
Updated On: 

19 Feb 2025 19:06 PM

ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਤਲਵੰਡੀ ਸਾਬੋ ਥਾਣਾ ਦੇ ਏਐਸਆਈ ਜਸਕੌਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਬਠਿੰਡਾ ਰੋਡ 'ਤੇ ਖੇਤਾਂ ਦੇ ਵਿੱਚ ਇੱਕ ਮੋਟਰਸਾਈਕਲ ਪਲਟੀਨਾ ਡਿੱਗਿਆ ਹੋਇਆ ਹੈ। ਨਾਲ ਹੀ ਇੱਕ ਨੌਜਵਾਨ ਨੂੰ ਸੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ ਚ ਫੈਲੀ ਦਹਿਸ਼ਤ
Follow Us On

Bathinda Murder: ਤਲਵੰਡੀ ਸਾਬੋ ਵਿੱਚ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦੀ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਸੋਨ ਸਿੰਘ ਵਾਸੀ ਬਾਂਦਰ ਪੱਟੀ ਪਿੰਡ ਭਾਗੀਵਦਾਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਦੋਂ ਥਾਣਾ ਮੁਖੀ ਪਰਬਤ ਸਿੰਘ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਬੀਤੀ ਰਾਤ ਐਸਐਚਓ ਜਸਕੌਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਨੇੜੇ ਸੜਕ ‘ਤੇ ਇੱਕ ਮੋਟਰਸਾਈਕਲ ਪਿਆ ਹੈ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ ਗਈ। ਪੁਲਿਸ ਇਸ ਮਾਮਲੇ ਵਿੱਚ ਦੋ-ਤਿੰਨ ਪਹਿਲੂਆਂ ‘ਤੇ ਕੰਮ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਜਲਦੀ ਹੀ ਕਰ ਲਈ ਜਾਵੇਗੀ। ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਸ ਘਟਨਾ ਕਾਰਨ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਵਿੱਚ ਕਤਲ ਦੀਆਂ ਵਧਦੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਤਲਵੰਡੀ ਸਾਬੋ ਥਾਣਾ ਦੇ ਏਐਸਆਈ ਜਸਕੌਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜੀਵਨ ਸਿੰਘ ਵਾਲਾ ਬਠਿੰਡਾ ਰੋਡ ‘ਤੇ ਖੇਤਾਂ ਦੇ ਵਿੱਚ ਇੱਕ ਮੋਟਰਸਾਈਕਲ ਪਲਟੀਨਾ ਡਿੱਗਿਆ ਹੋਇਆ ਹੈ। ਨਾਲ ਹੀ ਇੱਕ ਨੌਜਵਾਨ ਨੂੰ ਸੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਦੇ ਸਬੰਧ ਦੇ ਵਿੱਚ ਜਾਂਚ ਪੜਤਾਲ ਚੱਲ ਰਹੀ ਹੈ ਅਤੇ ਬਹੁਤ ਜਲਦ ਇਸ ਗੁੱਥੀ ਨੂੰ ਸੁਲਝਾ ਲਿੱਤਾ ਜਾਵੇਗਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵੀ ਹੋ ਚੁੱਕੀ ਹੈ ਜਿਸ ਦਾ ਨਾਂ ਦਰਸ਼ਨ ਸਿੰਘ ਹੈ ਜੋ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਦਾ ਰਹਿਣ ਵਾਲਾ ਸੀ।