ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਸ਼ਿਆਰਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਗੁਰੂ ਸਾਹਿਬ ਦੇ ਸਰੂਪ ਨੂੰ ਪਹੁੰਚਾਇਆ ਨੁਕਸਾਨ

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਸਵੇਰੇ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਤਾ ਲੱਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸਰੂਪ ਤੋਂ ਵੱਖ ਹੋ ਗਏ ਹਨ। ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਹੁਸ਼ਿਆਰਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਗੁਰੂ ਸਾਹਿਬ ਦੇ ਸਰੂਪ ਨੂੰ ਪਹੁੰਚਾਇਆ ਨੁਕਸਾਨ
Follow Us
sunil-lakha-hoshiarpur
| Updated On: 18 Apr 2025 18:51 PM

ਪੰਜਾਬ ਦੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਵਾਪਰੀ। ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਸਵੇਰੇ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਤਾ ਲੱਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਸਰੂਪ ਤੋਂ ਵੱਖ ਹੋ ਗਏ ਹਨ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿੱਚ ਪ੍ਰੋਗਰਾਮ ਰੱਖਿਆ ਗਿਆ ਸੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਜਦੋਂ ਸ਼ਾਮ ਨੂੰ ਵੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ। ਉਹਨਾਂ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਲਾਏ ਹੋਏ ਕੈਮਰੇ ਕੁੱਝ ਤਕਨੀਕੀ ਖਰਾਬੀ ਕਾਰਨ ਕੰਮ ਨਹੀਂ ਕਰ ਰਹੇ ਸਨ।

ਸੀਸੀਟੀਵੀ ਕੈਮਰੇ ਪਿਛਲੇ 2 ਦਿਨਾਂ ਤੋਂ ਬੰਦ ਸਨ, ਫਿਰ ਵੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿੱਖ ਸਮੂਹਾਂ ਨੇ ਇਸ ਸਬੰਧੀ ਆਪਣਾ ਵਿਰੋਧ ਦਰਜ ਕਰਵਾਇਆ ਹੈ ਅਤੇ ਪੁਲਿਸ ਤੋਂ ਇਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ਵਿੱਚ ਡੀ ਐਸ ਪੀ ਗੜ੍ਹਸ਼ੰਕਰ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਹੁਣ ਤੱਕ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਇਹ ਘਟਨਾ ਨੂੰ ਕਿਸ ਸ਼ਖਸ ਅਤੇ ਕਿਨ੍ਹੇ ਸ਼ਰਾਰਤੀ ਅਨਸਰਾਂ ਨੇ ਅੰਜਾਮ ਦਿੱਤਾ ਹੈ।

ਜਾਣਕਾਰੀ ਮੁਤਾਬਕ ਸੀਸੀਟੀਵੀ ਕੈਮਰੇ 2 ਦਿਨਾਂ ਤੋਂ ਬੰਦ ਸਨ। ਪੁਲਿਸ ਹੁਣ ਸੀਸੀਟੀਵੀ ਬੰਦ ਕਰਨ ਤੋਂ ਪਹਿਲਾਂ ਅਤੇ ਬਾਅਦ ਦੇ ਕੁਝ ਬਾਹਰੀ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਲੇ-ਦੁਆਲੇ ਆਖਰੀ ਵਾਰ ਕਿਸ ਨੂੰ ਦੇਖਿਆ ਗਿਆ ਸੀ। ਫਿਲਹਾਲ ਗੜ੍ਹਸ਼ੰਕਰ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਸਰਕਾਰ ਦੇ 5 ਵੱਡੇ ਫੈਸਲੇ...
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ
ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀ ਦੀ ਪਹਿਲੀ ਤਸਵੀਰ ਆਈ ਸਾਹਮਣੇ...
ਪਹਿਲਗਾਮ ਅੱਤਵਾਦੀ ਹਮਲੇ'ਚ ਮਾਰੇ ਗਏ ਸੈਲਾਨੀਆਂ ਦੀ List ਆਈ ਸਾਹਮਣੇ
ਪਹਿਲਗਾਮ ਅੱਤਵਾਦੀ ਹਮਲੇ'ਚ ਮਾਰੇ ਗਏ ਸੈਲਾਨੀਆਂ ਦੀ List ਆਈ ਸਾਹਮਣੇ...
ਰਾਮਦੇਵ ਦੇ 'ਸ਼ਰਬਤ ਜਿਹਾਦ ਬਿਆਨ' 'ਤੇ ਦਿੱਲੀ ਹਾਈ ਕੋਰਟ ਨੇ ਕੀ ਕਿਹਾ?
ਰਾਮਦੇਵ ਦੇ 'ਸ਼ਰਬਤ ਜਿਹਾਦ ਬਿਆਨ' 'ਤੇ ਦਿੱਲੀ ਹਾਈ ਕੋਰਟ ਨੇ ਕੀ ਕਿਹਾ?...