ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਨਾ ਸਿੱਧੂ ਨੂੰ ਮੋਹਾਲੀ ਕੋਰਟ ਤੋਂ ਮਿਲੀ ਜ਼ਮਾਨਤ, ਫਿਲਹਾਲ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਬਲਾਗਰ

Bhana Sidhu Got Bail from Mohali Court: ਭਾਨਾ ਸਿੱਧੂ ਨੂੰ 26 ਜਨਵਰੀ ਨੂੰ ਜ਼ਮਾਨਤ ਮਿਲ ਗਈ ਸੀ। ਪਰ ਉਸ ਵਿਰੁੱਧ ਪਟਿਆਲਾ ਵਿੱਚ ਇੱਕ ਹੋਰ ਕੇਸ ਦਰਜ ਕਰਕੇ ਉਸ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਸੀ। ਕਿਸਾਨ ਜੱਥੇਬੰਦੀਆਂ ਅਤੇ ਪੰਜਾਬ ਕਾਂਗਰਸ ਵੀ ਉਨ੍ਹਾਂ ਦੇ ਸਮਰਥਨ ਵਿੱਚ ਨਿੱਤਰ ਆਈਆਂ ਸਨ।

ਭਾਨਾ ਸਿੱਧੂ ਨੂੰ ਮੋਹਾਲੀ ਕੋਰਟ ਤੋਂ ਮਿਲੀ ਜ਼ਮਾਨਤ, ਫਿਲਹਾਲ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਬਲਾਗਰ
Photo: Instagram @bhaanasidhu
Follow Us
kusum-chopra
| Updated On: 12 Feb 2024 14:24 PM
ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਜ਼ਮਾਨਤ ਲਈ 50 ਹਜ਼ਾਰ ਰੁਪਏ ਦਾ ਬਾਂਡ ਭਰਨਾ ਹੋਵੇਗਾ। ਜੇਕਰ ਪੰਜਾਬ ਪੁਲਸ ਨੇ ਉਸ ਖਿਲਾਫ ਕਿਸੇ ਹੋਰ ਥਾਣੇ ‘ਚ ਕੋਈ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਜਲਦ ਹੀ ਜੇਲ ‘ਚੋਂ ਬਾਹਰ ਆ ਸਕਦਾ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।

ਇਸ ਮਾਮਲੇ ਚ ਗਏ ਸਨ ਜੇਲ੍ਹ

ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਅਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੋਹਾਲੀ ‘ਚ ਉਨ੍ਹਾਂ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ – ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ

ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਦਿੱਤੀ ਸੀ ਸ਼ਿਕਾਇਤ

ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਭਾਨਾ ਸਿੱਧੂ ਖਿਲਾਫ਼ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਫੇਜ਼-5 ਵਿੱਚ ਇਮੀਗ੍ਰੇਸ਼ਨ ਕੰਸਲਟੈਂਟ ਕੰਪਨੀ ਹੈ। ਉਨ੍ਹਾਂ ਨੇ ਕਈ ਤਰ੍ਹਾਂ ਦੇ ਆਰੋਪ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈਪੀਸੀ ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦਾ ਡਰ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣਾ) ਤਹਿਤ ਨਾਮਜ਼ਦ ਕੀਤਾ ਗਿਆ ਸੀ।

Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ...
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ...
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ......
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ...
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ...
Navratri 2025: ਨਰਾਤਿਆਂ ਮੌਕੇ ਮਾਂ ਦੁਰਗਾ ਦੀਆਂ ਮੂਰਤੀਆਂ ਨੂੰ ਜੀਵੰਤ ਰੂਪ ਦੇਣ 'ਚ ਰੁੱਝੇ ਕਲਾਕਾਰ
Navratri 2025: ਨਰਾਤਿਆਂ ਮੌਕੇ ਮਾਂ ਦੁਰਗਾ ਦੀਆਂ ਮੂਰਤੀਆਂ ਨੂੰ ਜੀਵੰਤ ਰੂਪ ਦੇਣ 'ਚ ਰੁੱਝੇ ਕਲਾਕਾਰ...
Punjab Flood Update: ਪੰਜਾਬ ਦੇ ਹੜ੍ਹ ਪੀੜਤਾਂ ਵਿਚਾਲੇ ਪਹੁੰਚੇ ਰਾਹੁਲ ਗਾਂਧੀ
Punjab Flood Update: ਪੰਜਾਬ ਦੇ ਹੜ੍ਹ ਪੀੜਤਾਂ ਵਿਚਾਲੇ ਪਹੁੰਚੇ ਰਾਹੁਲ ਗਾਂਧੀ...
ਵਕਫ਼ ਕਾਨੂੰਨ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕੁਝ ਪ੍ਰਬੰਧਾਂ 'ਤੇ ਲਗਾਈ ਰੋਕ
ਵਕਫ਼ ਕਾਨੂੰਨ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕੁਝ ਪ੍ਰਬੰਧਾਂ 'ਤੇ ਲਗਾਈ ਰੋਕ...