Photo: Instagram @bhaanasidhu
ਜੇਲ੍ਹ ਵਿੱਚ ਬੰਦ ਵਿਵਾਦਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਜ਼ਮਾਨਤ ਲਈ 50 ਹਜ਼ਾਰ ਰੁਪਏ ਦਾ ਬਾਂਡ ਭਰਨਾ ਹੋਵੇਗਾ। ਜੇਕਰ ਪੰਜਾਬ ਪੁਲਸ ਨੇ ਉਸ ਖਿਲਾਫ ਕਿਸੇ ਹੋਰ ਥਾਣੇ ‘ਚ ਕੋਈ ਮਾਮਲਾ ਦਰਜ ਨਹੀਂ ਕੀਤਾ ਤਾਂ ਉਹ ਜਲਦ ਹੀ ਜੇਲ ‘ਚੋਂ ਬਾਹਰ ਆ ਸਕਦਾ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਇਸ ਮਾਮਲੇ ਚ ਗਏ ਸਨ ਜੇਲ੍ਹ
ਦਰਅਸਲ ਭਾਨਾ ਸਿੱਧੂ ਵਿਰੁੱਧ ਲੁਧਿਆਣਾ ਅਤੇ ਪਟਿਆਲਾ ਵਿੱਚ ਕੇਸ ਦਰਜ ਹਨ। ਮੋਹਾਲੀ ‘ਚ ਉਨ੍ਹਾਂ ‘ਤੇ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕ ਨੂੰ ਧਮਕਾਉਣ ਅਤੇ ਬਲੈਕਮੇਲ ਕਰਨ ਦਾ ਦੋਸ਼ ਹੈ। ਭਾਨਾ ਸਿੱਧੂ ਦੀ ਸਾਥੀ ਅਮਨਾ ਸਿੱਧੂ ਵੀ ਇਸ ਮਾਮਲੇ ਵਿੱਚ ਮੁਲਜ਼ਮ ਹੈ। ਇਹ ਮਾਮਲਾ ਥਾਣਾ ਫੇਜ਼-1 ਵਿੱਚ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ –
ਭਾਨਾ ਸਿੱਧੂ ਦੇ ਹੱਕ ‘ਚ ਕਰਨਾ ਸੀ ਪ੍ਰਦਰਸ਼ਨ, ਪੁਲਿਸ ਨੇ ਹਾਊਸ ਅਰੇਸਟ ਕੀਤੇ ਕਿਸਾਨ ਆਗੂ
ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਦਿੱਤੀ ਸੀ ਸ਼ਿਕਾਇਤ
ਕਿੰਦਰਬੀਰ ਸਿੰਘ ਬਦੇਸ਼ਾ ਵਾਸੀ ਸੰਗਰੂਰ ਨੇ ਪੁਲਿਸ ਨੂੰ ਭਾਨਾ ਸਿੱਧੂ ਖਿਲਾਫ਼ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਦੀ ਫੇਜ਼-5 ਵਿੱਚ ਇਮੀਗ੍ਰੇਸ਼ਨ ਕੰਸਲਟੈਂਟ ਕੰਪਨੀ ਹੈ। ਉਨ੍ਹਾਂ ਨੇ ਕਈ ਤਰ੍ਹਾਂ ਦੇ ਆਰੋਪ ਲਾਏ ਸਨ। ਇਸ ਤੋਂ ਬਾਅਦ ਭਾਨਾ ਸਿੱਧੂ ਅਤੇ ਅਮਨਾ ਸਿੱਧੂ ਨੂੰ ਆਈਪੀਸੀ ਦੀ ਧਾਰਾ 294 (ਅਸ਼ਲੀਲ ਹਰਕਤਾਂ), 387 (ਕਿਸੇ ਵਿਅਕਤੀ ਨੂੰ ਮੌਤ ਦਾ ਡਰ ਜਾਂ ਫਿਰੌਤੀ ਲਈ ਗੰਭੀਰ ਸੱਟ ਮਾਰਨ), 506 (ਧਮਕਾਉਣਾ) ਤਹਿਤ ਨਾਮਜ਼ਦ ਕੀਤਾ ਗਿਆ ਸੀ।