ਪਠਾਨਕੋਟ 'ਚ BSF ਨੇ ਕਾਬੂ ਕੀਤਾ ਸ਼ੱਕੀ ਅਫ਼ਗਾਨੀ ਸ਼ਖ਼ਸ, ਪਾਕਿਸਤਾਨੀ ਕਰੰਸੀ ਵੀ ਬਰਾਮਦ | bsf arrested Afghan citizens in pathankot bamial region with Pakistani currency know full detail in punjabi Punjabi news - TV9 Punjabi

ਪਠਾਨਕੋਟ ‘ਚ BSF ਨੇ ਕਾਬੂ ਕੀਤਾ ਸ਼ੱਕੀ ਅਫ਼ਗਾਨੀ ਸ਼ਖ਼ਸ, ਪਾਕਿਸਤਾਨੀ ਕਰੰਸੀ ਵੀ ਬਰਾਮਦ

Updated On: 

07 Feb 2024 09:36 AM

ਪਾਕਿਸਤਾਨ ਤੋਂ ਭਾਰਤ ਵਿੱਚ ਦਾਖ਼ਲ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਫੜਿਆ ਗਿਆ ਵਿਅਕਤੀ ਆਪਣੇ ਆਪ ਨੂੰ ਅਫਗਾਨਿਸਤਾਨ ਦਾ ਨਾਗਰਿਕ ਦੱਸ ਰਿਹਾ ਹੈ।

ਪਠਾਨਕੋਟ ਚ BSF ਨੇ ਕਾਬੂ ਕੀਤਾ ਸ਼ੱਕੀ ਅਫ਼ਗਾਨੀ ਸ਼ਖ਼ਸ, ਪਾਕਿਸਤਾਨੀ ਕਰੰਸੀ ਵੀ ਬਰਾਮਦ
Follow Us On

ਪਾਕਿਸਤਾਨ (Pakistan) ਤੋਂ ਭਾਰਤ ਵਿੱਚ ਦਾਖਲ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਕਾਬੂ ਕੀਤਾ ਹੈ। ਫੜ੍ਹੇ ਗਏ ਵਿਅਕਤੀ ਕੋਲੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ, ਜੋ ਖੁਦ ਨੂੰ ਅਫ਼ਗਾਨ ਦਾ ਨਾਗਰਿਕ ਦੱਸ ਰਿਹਾ ਹੈ। ਬੀਐਸਐਫ ਵੱਲੋਂ ਸ਼ੱਕੀ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਇਸ ਸਬੰਧੀ ਪਠਾਨਕੋਟ (Pathankot) ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਹੈ ਕਿ ਪਾਕਿਸਤਾਨ ਤੋਂ ਭਾਰਤ ਵਿੱਚ ਦਾਖ਼ਲ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਬੀਐਸਐਫ ਨੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਕਾਬੂ ਕੀਤਾ ਹੈ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਫੜਿਆ ਗਿਆ ਵਿਅਕਤੀ ਆਪਣੇ ਆਪ ਨੂੰ ਅਫਗਾਨਿਸਤਾਨ ਦਾ ਨਾਗਰਿਕ ਦੱਸ ਰਿਹਾ ਹੈ, ਪਰ ਉਹ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ। ਪੁਲਿਸ ਨੂੰ ਉਸ ਕੋਲੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ। ਉਸ ਨੂੰ ਬੀਐੱਸਐੱਫ ਨੇ ਹਿਰਾਸਤ ‘ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਕਈ ਸੁਰੱਖਿਆ ਏਜੰਸੀਆਂ ਇਸ ਕੋਲੋਂ ਪੁੱਛਗਿੱਛ ਕਰ ਰਹੀਆਂ ਹਨ।

ਪਾਕਿਸਤਾਨ ਰਾਹੀਂ ਹੋਈਆ ਸੀ ਦਾਖਲ

ਜਾਣਕਾਰੀ ਦਿੰਦਿਆਂ ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਅਫਗਾਨ ਨਾਗਰਿਕ ਸਬੰਧੀ ਉਹ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਪਰ ਪਾਕਿਸਤਾਨ ਤੋਂ ਭਾਰਤ ਵਿੱਚ ਦਾਖਲ ਹੁੰਦੇ ਸਮੇਂ ਇੱਕ ਅਫਗਾਨ ਨਾਗਰਿਕ ਨੂੰ ਬੀਐਸਐਫ ਨੇ ਕਾਬੂ ਕਰ ਲਿਆ ਹੈ। ਇਸ ਨੂੰ ਪੁਲਿਸ ਹਵਾਲੇ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ ਹੈ।

Exit mobile version