ਬਾਰਡਰ ਨੇੜੇ ਬੀਐਸਐਫ ਦੀ ਵੱਡੀ ਕਾਰਵਾਈ, ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
Pakistani Arrested: ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਨੇ ਖੇਮਕਰਨ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਕਲਸ ਵਿਖੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਇਸ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਨੇ ਖੇਮਕਰਨ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਖੇਮਕਰਨ ਥਾਣਾ ਦੇ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਜਦੋਂ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨ ਦੇਰ ਰਾਤ ਪਿੰਡ ਕਲਾਸ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਗਸ਼ਤ ਕਰ ਰਹੇ ਸਨ, ਤਾਂ ਇੱਕ ਸ਼ੱਕੀ ਵਿਅਕਤੀ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਗਿਆ। ਇਸ ਨੂੰ ਦੇਖ ਕੇ ਬੀਐਸਐਫ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਚੁਣੌਤੀ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨ ਹਰਕਤ ‘ਚ ਆਏ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਤੁਰੰਤ ਪਾਕਿਸਤਾਨੀ ਨਾਗਰਿਕ ਨੂੰ ਥਾਣਾ ਖੇਮਕਰਨ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।
ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਮਾਮਲੇ ਵਿੱਚ ਥਾਣਾ ਖੇਮਕਰਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਨਾਗਰਿਕ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਜਾਰੀ ਹੈ। ਇਸ ਫੜੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ ਕੁਛ ਵੀ ਬਰਾਮਦ ਨਹੀਂ ਹੋਇਆ ਹੈ । ਪਾਕਿਸਤਾਨੀ ਨਾਗਰਿਕ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ, ਬੀਐਸਐਫ ਅਤੇ ਹੋਰ ਕਈ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।