ਚੰਡੀਗੜ੍ਹ ਬੰਬ ਧਮਾਕੇ ‘ਚ 2 ਤੋਂ 3 ਲੋਕ ਗ੍ਰਿਫਤਾਰ, 4 ਦਿਨ ਪਹਿਲਾਂ 2 ਕਲੱਬਾਂ ਦੇ ਬਾਹਰ ਹੋਏ ਧਮਾਕੇ

Published: 

29 Nov 2024 18:09 PM

ਸੂਤਰਾਂ ਮੁਤਾਬਕ ਪੁਲਿਸ ਟੀਮ ਉਨ੍ਹਾਂ ਨੂੰ ਹਿਸਾਰ ਤੋਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਲੱਬਾਂ ਦੇ ਬਾਹਰ ਬੰਬ ਸੁੱਟਣ ਦੀ ਘਟਨਾ ਦੀ ਜਾਂਚ ਲਈ ਕ੍ਰਾਈਮ ਬ੍ਰਾਂਚ, ਅਪਰੇਸ਼ਨ ਸੈੱਲ ਅਤੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਸਾਂਝੀ ਟੀਮ ਬਣਾਈ ਸੀ। ਇਸ ਟੀਮ ਨੇ ਵੀਰਵਾਰ ਨੂੰ ਬੰਬ ਧਮਾਕਿਆਂ 'ਚ ਸ਼ਾਮਲ ਲੋਕਾਂ ਦੀ ਪਛਾਣ ਕਰ ਲਈ ਸੀ ਅਤੇ ਉਨ੍ਹਾਂ ਦੀ ਭਾਲ 'ਚ ਹਿਸਾਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਬੰਬ ਧਮਾਕੇ ਚ 2 ਤੋਂ 3 ਲੋਕ ਗ੍ਰਿਫਤਾਰ, 4 ਦਿਨ ਪਹਿਲਾਂ 2 ਕਲੱਬਾਂ ਦੇ ਬਾਹਰ ਹੋਏ ਧਮਾਕੇ
Follow Us On

ਚੰਡੀਗੜ੍ਹ ਕ੍ਰਾਈਮ ਬ੍ਰਾਂਚ ਅਤੇ ਜ਼ਿਲ੍ਹਾ ਕ੍ਰਾਈਮ ਸੈੱਲ ਦੀਆਂ ਟੀਮਾਂ ਨੇ 4 ਦਿਨ ਪਹਿਲਾਂ ਇੱਥੇ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਦੀ ਗਿਣਤੀ ਦੋ ਤੋਂ ਤਿੰਨ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਹਿਸਾਰ ਤੋਂ ਚੁੱਕਿਆ ਗਿਆ ਸੀ। ਹਾਲਾਂਕਿ ਅਧਿਕਾਰਤ ਤੌਰ ‘ਤੇ ਕੋਈ ਵੀ ਪੁਲਿਸ ਅਧਿਕਾਰੀ ਇਸ ‘ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

ਸੂਤਰਾਂ ਮੁਤਾਬਕ ਪੁਲਿਸ ਟੀਮ ਉਨ੍ਹਾਂ ਨੂੰ ਹਿਸਾਰ ਤੋਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਲੱਬਾਂ ਦੇ ਬਾਹਰ ਬੰਬ ਸੁੱਟਣ ਦੀ ਘਟਨਾ ਦੀ ਜਾਂਚ ਲਈ ਕ੍ਰਾਈਮ ਬ੍ਰਾਂਚ, ਅਪਰੇਸ਼ਨ ਸੈੱਲ ਅਤੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਸਾਂਝੀ ਟੀਮ ਬਣਾਈ ਸੀ।

ਇਸ ਟੀਮ ਨੇ ਵੀਰਵਾਰ ਨੂੰ ਬੰਬ ਧਮਾਕਿਆਂ ‘ਚ ਸ਼ਾਮਲ ਲੋਕਾਂ ਦੀ ਪਛਾਣ ਕਰ ਲਈ ਸੀ ਅਤੇ ਉਨ੍ਹਾਂ ਦੀ ਭਾਲ ‘ਚ ਹਿਸਾਰ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

2 ਕਲੱਬਾਂ ਦੇ ਬਾਹਰ ਹੋਏ ਧਮਾਕੇ

ਬਾਈਕ ਸਵਾਰ ਨੌਜਵਾਨਾਂ ਨੇ ਮੰਗਲਵਾਰ ਤੜਕੇ 3:15 ਵਜੇ ਚੰਡੀਗੜ੍ਹ ਦੇ ਸੈਕਟਰ-26 ਸਥਿਤ ਸੇਵਿਲੇ ਬਾਰ ਐਂਡ ਲੌਂਜ ਅਤੇ ਡੀਓਰਾ ਕਲੱਬ ਦੇ ਬਾਹਰ ਬੰਬ ਸੁੱਟੇ। ਇਸ ਕਾਰਨ ਕਲੱਬ ਦਾ ਸ਼ੀਸ਼ਾ ਟੁੱਟ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲੇ ਬਾਰ ਅਤੇ ਲੌਂਜ ਕਲੱਬ ਦੇ ਮਾਲਕਾਂ ‘ਚ ਹਿੱਸੇਦਾਰ ਹਨ। ਲਾਰੈਂਸ ਗੈਂਗ ਨੇ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ।

ਗੋਲਡੀ ਬਰਾੜ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ। ਹਾਲਾਂਕਿ ਕੁਝ ਸਮੇਂ ਬਾਅਦ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਇਹ ਪੋਸਟ ਕਿਸ ਫੋਨ ਤੋਂ ਅਤੇ ਕਿੱਥੋਂ ਅਪਲੋਡ ਕੀਤੀ ਗਈ ਸੀ?

ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ- ‘ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ। ਪਰ ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲਣ ਲਈ ਇਹ ਧਮਾਕੇ ਕੀਤੇ ਗਏ। ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ ਉਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।

ਸੁਰੱਖਿਆ ਗਾਰਡ ਨੂੰ ਕਿਹਾ – ਤੁਸੀਂ ਮੇਰਾ ਕੀ ਕਰੋਗੇ?

ਕਲੱਬ ਦੇ ਸੁਰੱਖਿਆ ਗਾਰਡ ਪੂਰਨ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਬਾਈਕ ‘ਤੇ ਆਏ ਸਨ। ਇੱਕ ਨੌਜਵਾਨ ਬਾਈਕ ਸਟਾਰਟ ਕਰਕੇ ਖੜ੍ਹਾ ਸੀ ਤਾਂ ਦੂਜੇ ਨੌਜਵਾਨ ਨੇ ਵਿਸਫੋਟਕ ਸੁੱਟ ਦਿੱਤਾ। ਧਮਾਕੇ ਦੀ ਆਵਾਜ਼ ਸੁਣ ਕੇ ਉਸ ਨੇ ਆ ਕੇ ਦੇਖਿਆ ਤਾਂ ਸ਼ੀਸ਼ਾ ਟੁੱਟਿਆ ਹੋਇਆ ਸੀ। ਉਥੇ ਇੱਕ ਹੋਰ ਸੁਰੱਖਿਆ ਗਾਰਡ ਨਰੇਸ਼ ਵੀ ਖੜ੍ਹਾ ਸੀ। ਹਮਲਾਵਰਾਂ ਵਿੱਚੋਂ ਇੱਕ ਪੁੱਛ ਰਿਹਾ ਸੀ, ਤੁਸੀਂ ਮੇਰਾ ਕੀ ਕਰੋਗੇ? ਉਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਇਸ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ।

ਚੰਡੀਗੜ੍ਹ ਦਾ ਉਹ ਇਲਾਕਾ ਜਿੱਥੇ ਧਮਾਕੇ ਹੋਏ ਹਨ, ਉਹ ਪੋਸ਼ ਇਲਾਕਾ ਹੈ। ਨੇੜੇ ਹੀ ਸਬਜ਼ੀ ਮੰਡੀ ਹੈ। ਬਹੁਤ ਸਾਰੀਆਂ ਕੇਂਦਰੀ ਸੰਸਥਾਵਾਂ ਵੀ ਨੇੜੇ ਹਨ। ਪੁਲਿਸ ਲਾਈਨ ਅਤੇ ਸੈਕਟਰ-26 ਥਾਣਾ ਵੀ ਹੈ।

Exit mobile version