ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ, ਗੁਰਦਾਸਪੁਰ ਦਾ ਹੈ ਵਸਨੀਕ

Updated On: 

16 Sep 2024 11:06 AM

Chandigarh grenade attack: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਦੂਜਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ, ਗੁਰਦਾਸਪੁਰ ਦਾ ਹੈ ਵਸਨੀਕ

ਚੰਡੀਗੜ੍ਹ ਬੰਬ ਧਮਾਕੇ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲੇ ਸਨ ਹਮਲਾਵਰ

Follow Us On

ਚੰਡੀਗੜ੍ਹ ਦੇ ਬੰਗਲੇ ‘ਤੇ ਹੋਏ ਗ੍ਰਨੇਡ ਹਮਲੇ ‘ਚ ਸ਼ਾਮਲ ਦੂਜੇ ਦੋਸ਼ੀ ਤੱਕ ਪੁਲਸ ਪਹੁੰਚ ਗਈ ਹੈ। ਵਿਸ਼ਾਲ ਨਾਮ ਦੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੀ ਪਛਾਣ ਧਿਆਨਪੁਰ ਥਾਣਾ ਕੋਟਲੀ ਸੂਰਤ ਮੱਲੀਆਂ ਬਲਟਾਣਾ ਨੇੜੇ ਪਿੰਡ ਰਾਏਮਲ ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਰੋਹਨ ਦਾ ਵੀ ਸਾਥੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਇੱਕ ਆਟੋ ਚਾਲਕ ਅਨਿਲ ਕੁਮਾਰ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਚੰਡੀਗੜ੍ਹ ਦੇ ਪੌਸ਼ ਇਲਾਕੇ ਸੈਕਟਰ-10 ਵਿੱਚ ਇੱਕ ਘਰ ਵਿੱਚ ਹੈਂਡ ਗ੍ਰਨੇਡ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਹੈਂਡ ਗ੍ਰੇਨੇਡ ਸੈਕਟਰ-10 ਸਥਿਤ ਮਕਾਨ ਨੰਬਰ 575 ਵਿੱਚ ਸੁੱਟਿਆ ਗਿਆ ਸੀ। ਉਸ ਸਮੇਂ ਜਾਣਕਾਰੀ ਮਿਲੀ ਸੀ ਕਿ ਇੱਕ ਆਟੋ ਵਿੱਚ ਆਏ ਤਿੰਨ ਅਣਪਛਾਤੇ ਨੌਜਵਾਨ ਘਰ ਦੇ ਬਾਹਰ ਉਤਰੇ, ਫਿਰ ਬਾਹਰੋਂ ਘਰ ਦੇ ਅੰਦਰ ਹੈਂਡ ਗ੍ਰੇਨੇਡ ਸੁੱਟ ਦਿੱਤਾ। ਹੇਠਾਂ ਡਿੱਗਦੇ ਹੀ ਗ੍ਰਨੇਡ ਫਟ ਗਿਆ ਅਤੇ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।

ਹੈਂਡ ਗ੍ਰੇਨੇਡ ਸੁੱਟੇ ਜਾਣ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਕੀਤੀ। ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਮੁਲਜ਼ਮ ਆਟੋ ਵਿੱਚ ਭੱਜਦੇ ਨਜ਼ਰ ਆ ਰਹੇ ਹਨ। ਪੌਸ਼ ਇਲਾਕੇ ‘ਚ ਹੈਂਡ ਗ੍ਰਨੇਡ ਨਾਲ ਹਮਲੇ ਤੋਂ ਬਾਅਦ ਪੁਲਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ।

Exit mobile version