ਪੁਲਿਸ ਰਿਮਾਂਡ ਤੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁਲਜ਼ਮ, ਅੰਮ੍ਰਿਤਸਰ ਅਦਾਲਤ ਚ ਪੇਸ਼ੀ

Updated On: 

13 Sep 2024 16:47 PM

Chandigarh Grenade Blast: ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮ ਹਨ। ਸ਼ੁਰੂਆਤੀ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।

ਪੁਲਿਸ ਰਿਮਾਂਡ ਤੇ ਚੰਡੀਗੜ੍ਹ ਗ੍ਰਨੇਡ ਧਮਾਕੇ ਦਾ ਮੁਲਜ਼ਮ, ਅੰਮ੍ਰਿਤਸਰ ਅਦਾਲਤ ਚ ਪੇਸ਼ੀ

ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਮੁਲਜ਼ਮ

Follow Us On

Chandigarh Grenade Blast: ਚੰਡੀਗੜ੍ਹ ਗ੍ਰਨੇਡ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਕੋਰਟ ਨੇ ਮੁਲਜ਼ਮ ਨੂੰ 18 ਸਤੰਬਰ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ।

ਚੰਡੀਗੜ੍ਹ ਦੇ ਸੈਕਟਰ 10 ਚ 11 ਸਤੰਬਰ ਨੂੰ ਗ੍ਰੇਨੇਡ ਧਮਾਕਾ ਕੀਤਾ ਗਿਆ ਸੀ। ਇਸ ਨੂੰ ਲੈ ਕੇ ਡੀਜੀਪੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਦੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾਂ ਹੋਰ ਕਿਹੜੇ ਮੁਲਜ਼ਮ ਇਸ ਚ ਸ਼ਾਮਲ ਸਨ ਉਨ੍ਹਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਡੀਜੀਪੀ ਮੁਤਾਬਕ ਮੁਲਜ਼ਮ ਨੇ ਇਸ ਮਾਮਲੇ ਚ ਆਪਣੀ ਭੂਮਿਕਾ ਨੂੰ ਸਵਿਕਾਰ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਉਂਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਲਿਖਿਆ ਹੈ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ।

ਪੁਲਿਸ ਨੇ ਪਿਸਤੌਰ ਕੀਤੀ ਬਰਾਮਦ

ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮ ਹਨ। ਸ਼ੁਰੂਆਤੀ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ। ਪੰਜਾਬ ਪੁਲਿਸ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀ ਚਾਚੀ ਨੂੰ NIA ਨੇ ਹਿਰਾਸਤ ਚ ਲਿਆ, ਪੰਜਾਬ ਦੇ ਹੋਰ ਕਈ ਸ਼ਹਿਰਾਂ ਚ ਵੀ ਰੇਡ

2 ਦਿਨ ਪਹਿਲਾਂ ਹੋਇਆ ਸੀ ਹਮਲਾ

ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ ਸੀ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ ਸੀ। ਸ਼ੁਰੂਆਤੀ ਜਾਂਚ ਦੌਰਾਨ ਇਹ ਅੱਤਵਾਦੀ ਘਟਨਾ ਲੱਗ ਰਹੀ ਸੀ। ਇਸ ਦੀਆਂ ਤਾਰਾਂ ਸਰਹੱਦ ਪਾਰ ਤੋਂ ਜੁੜ ਦੱਸਿਆ ਜਾ ਰਹੀਆਂ ਸਨ। ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ, ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਇਸ ਘਰ ਵਿੱਚ ਰਹਿੰਦੇ ਸਨ।

Exit mobile version