AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਚੰਡੀਗੜ੍ਹ ‘ਚ ਗੈਂਗਸਟਰ ‘ਪੈਰੀ’ ਦਾ ਗੋਲੀਆਂ ਮਾਰ ਕੇ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ; ਕਿਹਾ-‘ਗੈਂਗ ਦਾ ਗੱਦਾਰ’

Chandigarh Sector 26 Murder: ਚੰਡੀਗੜ੍ਹ ਦੇ ਸੈਕਟਰ 26 'ਚ ਬਦਨਾਮ ਗੈਂਗਸਟਰ ਇੰਦਰਪ੍ਰੀਤ ਉਰਫ਼ ਪੈਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਪੈਰੀ 'ਤੇ 'ਗੈਂਗ ਦਾ ਗੱਦਾਰ' ਹੋਣ ਦਾ ਦੋਸ਼ ਲਗਾਇਆ ਤੇ ਫਿਰੌਤੀ ਲਈ ਰੋਹਿਤ ਤੇ ਗੋਲਡੀ ਦੇ ਨਾਮ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ।

ਚੰਡੀਗੜ੍ਹ 'ਚ ਗੈਂਗਸਟਰ 'ਪੈਰੀ' ਦਾ ਗੋਲੀਆਂ ਮਾਰ ਕੇ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ; ਕਿਹਾ-'ਗੈਂਗ ਦਾ ਗੱਦਾਰ'
ਚੰਡੀਗੜ੍ਹ ‘ਚ ਗੈਂਗਸਟਰ ‘ਪੈਰੀ’ ਦਾ ਗੋਲੀ ਮਾਰ ਕੇ ਕਤਲ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
Follow Us
tv9-punjabi
| Updated On: 02 Dec 2025 07:35 AM IST

ਚੰਡੀਗੜ੍ਹ ਦੇ ਸੈਕਟਰ 26 ‘ਚ ਬਦਨਾਮ ਗੈਂਗਸਟਰ ਇੰਦਰਪ੍ਰੀਤ ਉਰਫ਼ ਪੈਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ, ਪੈਰੀ ‘ਤੇ ‘ਗੈਂਗ ਦਾ ਗੱਦਾਰ’ ਹੋਣ ਦਾ ਦੋਸ਼ ਲਗਾਇਆ ਤੇ ਫਿਰੌਤੀ ਲਈ ਰੋਹਿਤ ਤੇ ਗੋਲਡੀ ਦੇ ਨਾਮ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ।

ਸੋਮਵਾਰ ਰਾਤ ਨੂੰ ਚੰਡੀਗੜ੍ਹ ਦੇ ਸੈਕਟਰ-26 ‘ਚ ਇੱਕ ਸਨਸਨੀਖੇਜ਼ ਘਟਨਾ ਵਾਪਰੀ, ਜਿਸ ‘ਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਤੇ ਇੱਕ ਬਦਨਾਮ ਗੈਂਗਸਟਰ ਇੰਦਰਪ੍ਰੀਤ ਉਰਫ਼ ਪੈਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸ਼ਾਮ 7:30 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਨੇ ਇਲਾਕੇ ‘ਚ ਸਨਸਨੀ ਫੈਲਾ ਦਿੱਤੀ। ਪੁਲਿਸ ਅਨੁਸਾਰ, ਹਮਲਾਵਰ ਇੱਕ KIA ਕਾਰ ‘ਚ ਆਏ, ਅੰਨ੍ਹੇਵਾਹ ਗੋਲੀਆਂ ਚਲਾਈਆਂ ਤੇ ਕੁੱਝ ਹੀ ਪਲਾਂ ‘ਚ ਭੱਜ ਗਏ। ਸ਼ੁਰੂਆਤੀ ਜਾਂਚ ਇਸ ਕਤਲ ਨੂੰ ਗੈਂਗ ਵਾਰ ਨਾਲ ਜੋੜ ਰਹੀ ਹੈ।

ਰਿਪੋਰਟਾਂ ਅਨੁਸਾਰ, ਪੈਰੀ ਨੂੰ ਪੰਜ ਗੋਲੀਆਂ ਮਾਰੀਆਂ ਗਈਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਸੈਕਟਰ 33, ਚੰਡੀਗੜ੍ਹ ਦਾ ਰਹਿਣ ਵਾਲਾ ਸੀ। ਪੈਰੀ ਤੇ ਲਾਰੈਂਸ ਬਿਸ਼ਨੋਈ ਕਾਲਜ ਤੋਂ ਹੀ ਕਰੀਬੀ ਸਨ ਤੇ ਵਿਦਿਆਰਥੀ ਸੰਗਠਨ SOPU ਨਾਲ ਜੁੜੇ ਹੋਏ ਸਨ। ਪੈਰੀ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਸਨ ਤੇ ਉਹ ਲੰਬੇ ਸਮੇਂ ਤੋਂ ਵਿਵਾਦਪੂਰਨ ਗਤੀਵਿਧੀਆਂ ‘ਚ ਸ਼ਾਮਲ ਸੀ।

ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਕਤਲ ਤੋਂ ਥੋੜ੍ਹੀ ਦੇਰ ਬਾਅਦ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋਈ ਜਿਸ ‘ਚ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਣ ਵਾਲੇ ਆਰਜੂ ਬਿਸ਼ਨੋਈ, ਹੈਰੀ ਬਾਕਸਰ, ਸ਼ੁਭਮ ਲੋਂਕਰ ਤੇ ਹਰਮਨ ਸੰਧੂ ਨੇ ਅਪਰਾਧ ਦੀ ਜ਼ਿੰਮੇਵਾਰੀ ਲਈ। ਪੋਸਟ ‘ਚ ਕਿਹਾ ਗਿਆ ਹੈ ਕਿ ਪੈਰੀ ‘ਗੈਂਗ ਦਾ ਗੱਦਾਰ’ ਬਣ ਗਿਆ ਸੀ ਤੇ ਕਲੱਬਾਂ ਤੋਂ ਪੈਸੇ ਵਸੂਲਣ ਲਈ ਗੋਲਡੀ ਜਾਂ ਰੋਹਿਤ ਨਾਮ ਦੀ ਵਰਤੋਂ ਕਰਦਾ ਸੀ। ਇਸੇ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਪੋਸਟ ‘ਚ ਅੱਗੇ ਦੋਸ਼ ਲਗਾਇਆ ਗਿਆ ਹੈ ਕਿ ਪੈਰੀ ਨੇ ਪਹਿਲਾਂ ਹੈਰੀ ਬਾਕਸਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਤੇ ਬਾਅਦ ‘ਚ ਸਿੱਪੀ ਨਾਮ ਦੇ ਇੱਕ ਵਿਅਕਤੀ ਦੇ ਕਤਲ ‘ਚ ਸ਼ਾਮਲ ਸੀ। ਇਸ ਕਾਰਨ ਦਾ ਹਵਾਲਾ ਦਿੰਦੇ ਹੋਏ, ਗੈਂਗ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ‘ਇੱਕ ਨਵੀਂ ਜੰਗ ਸ਼ੁਰੂ ਕੀਤੀ ਹੈ।’

ਕਲੱਬ ਮਾਲਕਾਂ ਨੂੰ ਧਮਕੀ

ਪੋਸਟ ‘ਚ ਚੰਡੀਗੜ੍ਹ ਤੇ ਆਲੇ-ਦੁਆਲੇ ਦੇ ਕਲੱਬ ਮਾਲਕਾਂ ਨੂੰ ਚੇਤਾਵਨੀ ਵੀ ਦਿੱਤੀ ਗਈ ਸੀ ਕਿ ਜੇਕਰ ਉਹ ਪੈਰੀ ਦੇ ਸਮਰਥਕਾਂ ਜਾਂ ਉਸ ਦੇ ਸਾਥੀਆਂ ਨੂੰ ਪੈਸੇ ਦਿੰਦੇ ਹਨ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਇਹ ਵੀ ਕਿਹਾ ਗਿਆ ਸੀ ਕਿ ਭਾਵੇਂ ਕੋਈ ਜੇਲ੍ਹ ‘ਚ ਹੈ ਤਾਂ ਵੀ ਗਿਰੋਹ ਉਨ੍ਹਾਂ ਤੱਕ ਪਹੁੰਚ ਜਾਵੇਗਾ।

ਅਲਰਟ ਮੋਡ ‘ਤੇ ਪੁਲਿਸ

ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ਜਨਰਲ ਪੁਸ਼ਪੇਂਦਰ ਕੁਮਾਰ ਨੇ ਕਿਹਾ ਕਿ ਕਤਲ ਦੀ ਜਾਂਚ ਤੇਜ਼ੀ ਨਾਲ ਚੱਲ ਰਹੀ ਹੈ ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਮਾਮਲਾ ਗੈਂਗ ਵਾਰ ਨਾਲ ਜੁੜਿਆ ਜਾਪਦਾ ਹੈ ਤੇ ਸੋਸ਼ਲ ਮੀਡੀਆ ‘ਤੇ ਪੋਸਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...