ਚੰਡੀਗੜ੍ਹ ‘ਚ ਮਹਿਲਾ ਨੂੰ ਬੰਧਕ ਬਣਾ ਕੇ ਲੱਖਾਂ ਦੀ ਲੁੱਟ, ਮੁਲਜ਼ਮ 40 ਲੱਖ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ

Updated On: 

26 Nov 2024 14:41 PM

ਪੁਲਿਸ ਅਤੇ ਸੀਐਫਐਸਐਲ ਦੀ ਟੀਮ ਮੌਕੇ ਤੇ ਪੁੱਜੀ ਅਤੇ ਘਟਨਾ ਵਾਲੀ ਥਾਂ ਤੋਂ ਸੈਂਪਲ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਨੂੰ ਸੁਲਝਾਉਣ ਲਈ ਕਈ ਪਹਿਲੂਆਂ 'ਤੇ ਕੰਮ ਕਰ ਰਹੀ ਹੈ। ਇਲਾਕੇ 'ਚ ਲੱਗੇ ਕੈਮਰਿਆਂ ਤੋਂ ਲੈ ਕੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਚ ਮਹਿਲਾ ਨੂੰ ਬੰਧਕ ਬਣਾ ਕੇ ਲੱਖਾਂ ਦੀ ਲੁੱਟ, ਮੁਲਜ਼ਮ 40 ਲੱਖ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ ਦੇ ਸੈਕਟਰ-27 ‘ਚ 82 ਸਾਲਾ ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ 40 ਲੱਖ ਰੁਪਏ ਦੇ ਗਹਿਣੇ ਤੇ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਸਵੇਰੇ ਚਾਰ ਨਕਾਬਪੋਸ਼ ਲੁਟੇਰਿਆਂ ਨੇ ਹਥਿਆਰਾਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੌਕੇ ਤੋਂ ਕੁਝ ਹਥਿਆਰ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਸ਼ੇ ਦਾ ਸੇਵਨ ਵੀ ਕੀਤਾ।

ਪੁਲਿਸ ਅਤੇ ਸੀਐਫਐਸਐਲ ਦੀ ਟੀਮ ਮੌਕੇ ਤੇ ਪੁੱਜੀ ਅਤੇ ਘਟਨਾ ਵਾਲੀ ਥਾਂ ਤੋਂ ਸੈਂਪਲ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਨੂੰ ਸੁਲਝਾਉਣ ਲਈ ਕਈ ਪਹਿਲੂਆਂ ‘ਤੇ ਕੰਮ ਕਰ ਰਹੀ ਹੈ। ਇਲਾਕੇ ‘ਚ ਲੱਗੇ ਕੈਮਰਿਆਂ ਤੋਂ ਲੈ ਕੇ ਹੋਰ ਚੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਘਟਨਾ ਮੰਗਲਵਾਰ ਸਵੇਰੇ ਸੈਕਟਰ 27 ਸਥਿਤ ਐਸਸੀਐਫ ਨੰਬਰ 1 ਵਿੱਚ ਵਾਪਰੀ। 82 ਸਾਲਾ ਰਕਸ਼ਾ ਸ਼ਰਮਾ ਘਰ ‘ਚ ਇਕੱਲੀ ਰਹਿੰਦੀ ਸੀ। ਔਰਤ ਦੇ ਘਰ ਨੂੰ ਤਾਲਾ ਲੱਗਾ ਹੋਇਆ ਸੀ। ਅਜਿਹੇ ‘ਚ ਦੋਸ਼ੀ ਘਰ ਦੇ ਨੇੜੇ ਲੱਗੇ ਟਰਾਂਸਫਾਰਮਰ ਦੀ ਗਰਿੱਲ ‘ਤੇ ਚੜ੍ਹ ਕੇ ਘਰ ‘ਚ ਦਾਖਲ ਹੋ ਗਿਆ ਸੀ। ਵਾਰਦਾਤ ਤੋਂ ਬਾਅਦ ਮੁਲਜ਼ਮ ਤੇਜ਼ਧਾਰ ਹਥਿਆਰ ਮੌਕੇ ‘ਤੇ ਹੀ ਛੱਡ ਗਏ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਘਰ ਦੇ ਅੰਦਰ ਚਰਸ ਦਾ ਨਸ਼ਾ ਵੀ ਕੀਤਾ। ਪੁਲਿਸ ਨੇ ਮੌਕੇ ਤੋਂ ਮੁਲਜ਼ਮਾਂ ਦੇ ਫਿੰਗਰ ਪ੍ਰਿੰਟ ਦੇ ਸੈਂਪਲ ਲਏ ਹਨ। ਦੋਸ਼ੀ ਦੋ ਵੱਖ-ਵੱਖ ਬਾਈਕ ‘ਤੇ ਆਏ ਸਨ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਔਰਤ ਦੀ ਦੇਖਭਾਲ ਕਰਨ ਵਾਲੇ ਦੀਪਕ ਨੇ ਦੱਸਿਆ ਕਿ ਉਸ ਨੂੰ ਸਵੇਰੇ 5 ਵਜੇ ਆਂਟੀ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਸ ਨੇ ਆ ਕੇ ਬਾਹਰੋਂ ਗੇਟ ਖੋਲ੍ਹਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਕਈ ਪਹਿਲੂਆਂ ‘ਤੇ ਕੰਮ ਕਰ ਰਹੀ ਹੈ। ਪੁਲਿਸ ਨੇ ਔਰਤ ਦੇ ਬਿਆਨ ਦਰਜ ਕਰ ਲਏ ਹੈ।

Exit mobile version