ਜਲਾਲਾਬਾਦ ‘ਚ AAP-ਅਕਾਲੀ ਦਲ ਲੀਡਰਾਂ ਵਿਚਾਲੇ ਝੜਪ ਦੌਰਾਨ ਚੱਲੀ ਗੋਲੀ, ਆਪ ਆਗੂ ਜ਼ਖ਼ਮੀ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਜਿਸ ਵਿੱਚ ਇੱਕ ਅਕਾਲੀ ਆਗੂ ਨੇ ਬੀਡੀਪੀਓ ਦਫ਼ਤਰ ਅੰਦਰ ਆਪਣੇ ਲਾਇਸੰਸੀ ਹਥਿਆਰ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਬਰਾੜ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਵਾਲੇ ਵਰਕਰ ਦਾ ਆਪਰੇਸ਼ਨ ਚੱਲ ਰਿਹਾ ਹੈ।
ਸੰਕੇਤਕ ਤਸਵੀਰ
ਜਲਾਲਾਬਾਦ ਦੇ ਬੀਡੀਪੀਓ ਦਫ਼ਤਰ ਵਿੱਚ ਸ਼ਨੀਵਾਰ ਦੇਰ ਸ਼ਾਮ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਗੋਲੀਬਾਰੀ ਵੀ ਹੋਈ ਹੈ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਉਮੀਦਵਾਰ ਨੂੰ ਗੋਲੀ ਮਾਰਨ ਦੇ ਦੋਸ਼ ਲੱਗੇ ਹਨ। ਉਸ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਡੀ.ਐੱਮ.ਸੀ. ਦਾਖਲ ਰਰਵਾਇਆ ਹੈ।
ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਪੀੜਤਾ ਦਾ ਹਾਲ-ਚਾਲ ਜਾਣਨ ਲਈ ਦੇਰ ਸ਼ਾਮ ਡੀਐਮਸੀ ਹਸਪਤਾਲ ਪੁੱਜੇ। ਇਸ ਦੌਰਾਨ ਉਨ੍ਹਾਂ ਪੀੜਤ ਪਾਰਟੀ ਵਰਕਰ ਦਾ ਹਾਲ-ਚਾਲ ਪੁੱਛਿਆ ਅਤੇ ਉਸ ਦੇ ਪਰਿਵਾਰ ਦਾ ਹੌਸਲਾ ਵੀ ਵਧਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਜਿਸ ਵਿੱਚ ਇੱਕ ਅਕਾਲੀ ਆਗੂ ਨੇ ਬੀਡੀਪੀਓ ਦਫ਼ਤਰ ਅੰਦਰ ਆਪਣੇ ਲਾਇਸੰਸੀ ਹਥਿਆਰ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਬਰਾੜ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਵਾਲੇ ਵਰਕਰ ਦਾ ਆਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।
ਇਸ ਦੌਰਾਨ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਾ ਪੰਚਾਇਤੀ ਜ਼ਮੀਨ ਤੇ ਕਬਜ਼ਾ ਹੈ। ਜਿਸ ਦਾ ਉਮੀਦਵਾਰ ਨੇ ਖੁਦ ਵਿਰੋਧ ਕੀਤਾ ਅਤੇ ਇਸੇ ਗੁੱਸੇ ਕਾਰਨ ਉਸ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਬਰਾੜ ਜ਼ਖਮੀ ਹੋ ਗਿਆ।
ਇਹ ਹੈ ਪੂਰਾ ਮਾਮਲਾ
ਪੰਚਾਇਤੀ ਚੋਣਾਂ ਦੇ ਚੱਲਦਿਆਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਅਕਾਲੀ ਦਲ ਦੇ ਆਗੂ ਨੋਨੀ ਮਾਨ ਅਤੇ ਬੌਬੀ ਮਾਨ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਪੁੱਜੇ ਸਨ ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ
ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਉਮੀਦਵਾਰ ਮਨਦੀਪ ਬਰਾੜ ਅਤੇ ਮਾਨ ਗਰੁੱਪ ਦੇ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਝਗੜਾ ਹੋ ਗਿਆ, ਜਿਸ ਦੀ ਸੂਚਨਾ ਵਿਧਾਇਕ ਗੋਲਡੀ ਬਰਾੜ ਨੇ ਦਿੱਤੀ ਜਿਸ ਨੂੰ ਗੋਲੀ ਮਾਰ ਦਿੱਤੀ ਗਈ।
