ਕਰਨਲ ਬਾਠ ਮਾਮਲੇ ‘ਚ ਜਾਂਚ ਤੇਜ, CBI ਨੇ ਦਰਜ ਕੀਤੀਆਂ 2 FIR

Updated On: 

25 Jul 2025 22:43 PM IST

ਸੀਬੀਆਈ ਨੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਪਟਿਆਲਾ ਦੁਆਰਾ ਪਹਿਲਾਂ ਦਰਜ ਕੀਤੀਆਂ ਗਈਆਂ ਦੋਵੇਂ ਐਫਆਈਆਰਜ਼ ਨੂੰ ਦੋ ਵੱਖ-ਵੱਖ ਮਾਮਲਿਆਂ ਵਜੋਂ ਦੁਬਾਰਾ ਦਰਜ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਮਾਮਲੇ ਦੀ ਜਾਂਚ ਸੀਬੀਆਈ ਦੀ ਸਪੈਸ਼ਲ ਕ੍ਰਾਈਮ ਯੂਨਿਟ ਨੂੰ ਸੌਂਪ ਦਿੱਤੀ ਗਈ ਹੈ।

ਕਰਨਲ ਬਾਠ ਮਾਮਲੇ ਚ ਜਾਂਚ ਤੇਜ, CBI ਨੇ ਦਰਜ ਕੀਤੀਆਂ 2 FIR

ਕਰਨਲ ਬਾਠ ਕੁੱਟਮਾਰ ਮਾਮਲਾ

Follow Us On

ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦੇ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਮਾਮਲੇ ਦੀ ਜਾਂਚ ਸੰਭਾਲਦੇ ਹੀ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ। ਇਸ ਤੋਂ ਪਹਿਲਾਂ, 16 ਜੁਲਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਕਰ ਰਹੀ ਚੰਡੀਗੜ੍ਹ ਪੁਲਿਸ ਦੀ ਐਸਆਈਟੀ ਨੂੰ ਹਟਾ ਦਿੱਤਾ ਸੀ ਤੇ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਸੀ।

ਸੀਬੀਆਈ ਨੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ, ਪਟਿਆਲਾ ਦੁਆਰਾ ਪਹਿਲਾਂ ਦਰਜ ਕੀਤੀਆਂ ਗਈਆਂ ਦੋਵੇਂ ਐਫਆਈਆਰਜ਼ ਨੂੰ ਦੋ ਵੱਖ-ਵੱਖ ਮਾਮਲਿਆਂ ਵਜੋਂ ਦੁਬਾਰਾ ਦਰਜ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਮਾਮਲੇ ਦੀ ਜਾਂਚ ਸੀਬੀਆਈ ਦੀ ਸਪੈਸ਼ਲ ਕ੍ਰਾਈਮ ਯੂਨਿਟ ਨੂੰ ਸੌਂਪ ਦਿੱਤੀ ਗਈ ਹੈ।

ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਨੇ ਪਟੀਸ਼ਨ ਵਿੱਚ ਦੋਸ਼ ਲਗਾਇਆ ਹੈ ਕਿ ਪਟਿਆਲਾ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ‘ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਰਹੀ ਸੀ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਜਾਣਬੁੱਝ ਕੇ ਢਿੱਲ ਵਰਤੀ ਗਈ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਵੀ ਪੂਰੀ ਤਰ੍ਹਾਂ ਅਸੰਤੁਸ਼ਟੀ ਪ੍ਰਗਟ ਕੀਤੀ। ਹਾਈ ਕੋਰਟ ਨੇ ਕਿਹਾ ਕਿ ਇਹ ਇੱਕ ਸੀਨੀਅਰ ਅਧਿਕਾਰੀ ‘ਤੇ ਹਮਲੇ ਦਾ ਮਾਮਲਾ ਹੈ ਅਤੇ ਜਾਂਚ ਗੰਭੀਰਤਾ ਨਾਲ ਨਹੀਂ ਕੀਤੀ ਜਾ ਰਹੀ ਹੈ। ਇਸ ਲਈ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।

ਇਹ ਕੁੱਟਮਾਰ 13 ਤੇ 14 ਮਾਰਚ ਦੀ ਰਾਤ ਦੇ ਦਰਮਿਆਨ ਹੋਈ ਸੀ। ਕਰਨਲ ਬਾਠ ‘ਤੇ ਉਨ੍ਹਾਂ ਦੇ ਪੁੱਤਰ ਦਿੱਲੀ ਤੋਂ ਪਟਿਆਲਾ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਉਹ ਇੱਕ ਢਾਬੇ ‘ਤੇ ਖਾਣਾ ਖਾਣ ਲਈ ਰੁਕੇ ਸਨ। ਇਸ ਦੇ ਨਾਲ ਹੀ ਪਾਰਕਿੰਗ ਨੂੰ ਲੈ ਕੇ ਹੋਏ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ 7-8 ਪੁਲਿਸ ਮੁਲਾਜ਼ਮਾਂ ਨੇ ਕਥਿਤ ਤੌਰ ‘ਤੇ ਪਿਤਾ-ਪੁੱਤਰ ‘ਤੇ ਹਮਲਾ ਕਰ ਦਿੱਤਾ ਸੀ।

ਇਹ ਹੈ ਇਲਜ਼ਾਮ ਹੈ ਕਿ ਹਮਲਾਵਰਾਂ ਵਿੱਚ ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰ ਰੈਂਕ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਹਥਿਆਰਬੰਦ ਸਾਥੀ ਸ਼ਾਮਲ ਸਨ। ਹਮਲਾਵਰਾਂ ਨੇ ਉਨ੍ਹਾਂ ਦਾ ਆਈਡੀ ਕਾਰਡ ਅਤੇ ਮੋਬਾਈਲ ਫੋਨ ਖੋਹ ਲਿਆ ਅਤੇ ਉਨ੍ਹਾਂ ਨੂੰ ਫਰਜ਼ੀ ਮੁਕਾਬਲੇ ਦੀ ਧਮਕੀ ਵੀ ਦਿੱਤੀ।

ਦੂਜੀ ਐਫਆਈਆਰ ਦਾ ਕੀ ਹੈ ਮਾਮਲਾ?

ਦੂਜੀ ਐਫਆਈਆਰ ਜੋ ਸੀਬੀਆਈ ਨੇ ਦੁਬਾਰਾ ਦਰਜ ਕੀਤੀ ਗਈ ਹੈ, ਉਹ ਢਾਬਾ ਮਾਲਕ ਦੁਆਰਾ ਦਰਜ ਕਰਵਾਈ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਇੱਕ ਕਾਰ ਸਵਾਰ ਸੜਕ ਦੇ ਵਿਚਕਾਰ ਗੱਡੀ ਖੜ੍ਹੀ ਕਰਨ ਤੋਂ ਬਾਅਦ ਸ਼ਰਾਬ ਪੀ ਰਹੇ ਸਨ, ਜਦੋਂ ਕੁਝ ਰਾਹਗੀਰਾਂ ਅਤੇ ਇੱਕ ਹੋਰ ਅਣਪਛਾਤੇ ਕਾਰ ਸਵਾਰ ਨਾਲ ਝਗੜਾ ਹੋ ਗਿਆ।

12 ਪੁਲਿਸ ਮੁਲਾਜ਼ਮ ਮੁਅੱਤਲ

ਜ਼ਿਕਰਯੋਗ ਹੈ ਕਿ 13 ਮਾਰਚ ਦੀ ਦੇਰ ਰਾਤ ਨੂੰ ਪਟਿਆਲਾ ਵਿੱਚ, ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਦੀ ਰਾਜਿੰਦਰਾ ਹਸਪਤਾਲ ਦੇ ਬਾਹਰ ਇੱਕ ਢਾਬੇ ਨੇੜੇ ਪਾਰਕਿੰਗ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਲੜਾਈ ਹੋ ਗਈ ਸੀ। ਇਸ ਦੌਰਾਨ ਕਰਨਲ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲਾ ਕੀਤਾ ਗਿਆ। ਬਾਅਦ ਵਿੱਚ ਜਦੋਂ ਮਾਮਲਾ ਵਧਿਆ ਤਾਂ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ ਪੀੜਤ ਪਰਿਵਾਰ ਲਗਾਤਾਰ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਸੀ। ਜਦੋਂ ਮੰਗ ਪੂਰੀ ਨਹੀਂ ਹੋਈ ਤਾਂ ਕਰਨਲ ਬਾਥ ਦੀ ਪਤਨੀ ਨੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਬਾਅਦ ਵਿੱਚ ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਐਸਆਈਟੀ (SIT) ਤੋਂ ਬਾਅਦ ਹੁਣ ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਹੈ।

Related Stories