Singer in Trouble: ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ, ਜਾਣੋ… ਕੀ ਹੈ ਵਜ੍ਹਾ?

Updated On: 

12 Apr 2023 21:39 PM

Gun Culture: ਇਸ ਮਾਮਲੇ ਤੋਂ ਬਾਅਦ ਗਾਇਕ ਮਨਕੀਰਤ ਔਲਖ ਇਕ ਵਾਰ ਮੁੱੜ ਤੋ ਵਿਵਾਦਾਂ ਵਿੱਚ ਆ ਗਏ ਹਨ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਦੀ ਤਲਵਾਰ ਲਟਕਣ ਲੱਗ ਪਈ ਹੈ।

Singer in Trouble: ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਦਰਜ ਕਰਵਾਈ ਗਈ ਸ਼ਿਕਾਇਤ, ਜਾਣੋ... ਕੀ ਹੈ ਵਜ੍ਹਾ?
Follow Us On

Punjabi Singer Mankirat Aulakh: ਪੰਜਾਬੀ ਗਾਇਕ ਮਨਕੀਰਤ ਔਲਖ (Mankirat Aulakh) ਦੇ ਖਿਲਾਫ ਕੈਮਸਟਰੀ ਗੁਰੂ ਮਨਦੀਪ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਮਨਕੀਰਤ ਦੇ ਨਵੇਂ ਗਾਣੇ ਰਾਈਜ਼ ਇਨ ਸ਼ਾਇਨ ਵਿੱਚ ਹਥਿਆਰਾਂ ਅਤੇ ਨਸ਼ੇ ਨੂੰ ਪ੍ਰਮੋਟ ਕੀਤਾ ਗਿਆ ਹੈ। ਸ਼ਿਕਾਇਤਕਰਤਾ ਮਨਦੀਪ ਸਿੰਘ ਵੱਲੋਂ ਦਿੱਤੀ ਗਈ ਖਬਰ ਵਿੱਚ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋDisplay Story Categoryਰਟ ਦੇ ਹੁਕਮਾਂ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਮੇਲ ਕੀਤੀ ਹੈ।

ਦੱਸ ਦੇਈਏ ਕਿ ਮਨਕੀਰਤ ਔਲਖ ਪਹਿਲਾਂ ਤੋਂ ਹੀ ਕਈ ਵਾਰ ਵਿਵਾਦਾਂ ਚ ਫੱਸ ਚੁੱਕੇ ਹਨ। ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਮਨਕੀਰਤ ਔਲਖ ਅਤੇ ਬੱਬੂ ਮਾਨ ਸਮੇਤ ਹੋਰ ਕਈ ਕਲਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀਆਂ ਪੰਜਾਬ ਪੁਲਿਸ ਦੀਆਂ ਵਿਸੇ਼ਸ਼ ਟੀਮਾਂ ਦੀ ਰਡਾਰ ਤੇ ਹਨ। ਪੁਲਿਸ ਨੂੰ ਕਈ ਕਲਾਕਾਰਾਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਜਾਣਕਾਰੀ ਮਿਲੀ ਸੀ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਉਨ੍ਹਾਂ ਖਿਲਾਫ ਕਿਸ ਤਰ੍ਹਾਂ ਦੀ ਕਾਰਵਾਈ ਕਰਦੀ ਹੈ।

ਗੀਤਕਾਰ ਹੈਪੀ ਰਾਏਕੋਟੀ ਖਿਲਾਫ ਵੀ ਕਰਵਾਈ ਸੀ ਸ਼ਿਕਾਇਤ

ਇਸ ਤੋਂ ਪਹਿਲਾਂ ਵੀ ਕਮਿਸਟਰੀ ਗੁਰੂ ਮਨਦੀਪ ਸਿੰਘ ਵੱਲੋਂ ਪੰਜਾਬੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ (Happy Raikoti) ਖਿਲਾਫ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਰਾਏਕੋਟੀ ਦੇ ਨਵੇਂ ਗੀਤ ਦੇ ਫੋਟੋਸ਼ੂਟ ਵਿੱਚ ਗੰਨ ਕਲਚਰ (Gun Culture) ਨੂੰ ਪ੍ਰਮੋਟ ਕਰਨ ਦੇ ਦੋਸ਼ ਲੱਗੇ ਸਨ । ਪ੍ਰੋਫੈਸਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਅਦਾਲਤ ਦੇ ਹੁਕਮਾਂ ਅਤੇ ਸਰਕਾਰ ਦੇ ਨਿਰਦੇਸ਼ ਦੇ ਬਾਵਜੂਦ ਵੀ ਗੀਤਕਾਰ ਹੈਪੀ ਨੇ ਆਪਣੇ ਗਾਣੇ ਵਿਚ ਗੰਨ ਕਲਚਰ ਨੂੰ ਵਧਾਵਾ ਦਿੰਦੇ ਹੋਏ ਨੌਜਵਾਨ ਪੀੜ੍ਹੀ ਨੂੰ ਗ਼ਲਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ