ਜਲੰਧਰ 'ਚ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ, AAP ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ | Conflict between two parties during Sarkar Tuhade Dwaar Camp in Jalandhar Punjabi news - TV9 Punjabi

ਜਲੰਧਰ ‘ਚ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ, AAP ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Updated On: 

09 Feb 2024 18:14 PM

ਜਲੰਧਰ ਦੇ ਸੈਂਟਰਲ ਹਲਕਾ ਵਿਧਾਇਕ ਵੱਲੋਂ ਲਗਾਏ ਗਏ ਜਨਤਾ ਦਰਬਾਰ ਤੋਂ ਦੌਰਾਨ AAP ਵਰਕਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਹ ਵਿਵਾਦ ਏਨ੍ਹਾਂ ਵਧ ਗਿਆ ਕਿ ਇੱਕ ਧਿਰ ਨੇ 5 ਤੋਂ 6 ਵਿਅਕਤੀਆਂ ਨੇ ਦੂਜੀ ਧਿਰ ਦੇ ਇੱਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖ਼ਮੀ ਨੂੰ ਖੁਦ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਝਗੜੇ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਬਹਿਸ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ।

ਜਲੰਧਰ ਚ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ, AAP ਆਗੂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ 'ਚ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਦੋ ਧਿਰਾਂ ਵਿਚਾਲੇ ਝਗੜਾ

Follow Us On

ਜਲੰਧਰ ‘ਚ ਵੜਿੰਗ ਪਿੰਡ ਦੀ ਗਰਾਉਂਡ ਵਿੱਚ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਆਮ ਆਦਮੀ ਪਾਟਰੀ ਦੇ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ ਜੋ ਗੰਭੀਰ ਜ਼ਖ਼ਮੀ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਲੰਧਰ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਵੀ ਸਿਵਲ ਹਸਪਤਾਲ ਪਹੁੰਚੇ ਅਤੇ ਪੁਲਿਸ ਨੂੰ ਵੀ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਲਈ ਜਲੰਧਰ ਕੈਂਪਸ ਥਾਣੇ ਦੀ ਪੁਲਿਸ ਸਿਵਲ ਹਸਪਤਾਲ ਪਹੁੰਚੀ।

ਜ਼ਖ਼ਮੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਕੈਂਪ ਵੜਿੰਗ ਹਾਕੀ ਸਟੇਡੀਅਮ ਵਿੱਚ ਸਵੇਰ ਤੋਂ ਹੀ ਚੱਲ ਰਿਹਾ ਸੀ। ਜਿਵੇਂ ਹੀ ਕੈਂਪ ਦੀ ਸਮਾਪਤੀ ਹੋਈ ਤਾਂ ਕੁਝ ਦੇਰ ਬਾਅਦ ਚਾਰ-ਪੰਜ ਨੌਜਵਾਨ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਮਹਿੰਦਰ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਇਲਾਕੇ ਦੀ ਸਾਬਕਾ ਕੌਂਸਲਰ ਪਰਵੀਨਾ ਮਨੂੰ ਦੇ ਪਤੀ ਮਨੋਜ ਮੰਨੂ ਦੇ ਕਹਿਣ ਤੇ ਨੌਜਵਾਨਾਂ ਨੇ ਉਸ ਤੇ ਹਮਲਾ ਕੀਤਾ ਗਿਆ ਹੈ। ਹਮਲਾ ਕਰਨ ਵਾਲੇ ਨੌਜਵਾਨਾਂ ਵਿੱਚ ਭੱਲੂ, ਬਾਬਾ, ਕਾਕਾ ਅਤੇ ਹੋਰ ਅਣਪਛਾਤੇ ਵਿਅਕਤੀ ਸਾਰੇ ਵੜਿੰਗ ਦੇ ਵਸਨੀਕ ਸਨ।

ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਵਿਵਾਦ

ਜਾਣਕਾਰੀ ਦਿੰਦਿਆਂ ਮਹਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੇ ਪੰਡਾਲ ‘ਚ ਫਲੈਕਸ ਬੋਰਡ ਲਗਾਉਣ ਨੂੰ ਲੈ ਕੇ ਉਸ ਦਾ ਅਤੇ ਸਾਬਕਾ ਕੌਂਸਲਰ ਪਤੀ ਵਿਚਕਾਰ ਝਗੜਾ ਹੋ ਗਿਆ, ਜਿਸ ਤੋਂ ਬਾਅਦ ਕੌਂਸਲਰ ਦੇ ਪਤੀ ਨੇ ਹਮਲਾਵਰਾਂ ਨੂੰ ਬੁਲਾ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਭੇਜਿਆ ਗਿਆ ਹੈ।

ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ

ਜਲੰਧਰ ਸੈਂਟਰਲ ਦੇ ਵਿਧਾਇਕ ਰਮਨ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਗਈ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਅੱਜ ਵੜਿੰਗ ਪਿੰਡ ਵਿਖੇ ਕੈਂਪ ਲਗਾਇਆ ਗਿਆ। ਸਾਡੀ ਪੂਰੀ ਟੀਮ ਉੱਥੇ ਕੰਮ ਕਰ ਰਹੀ ਸੀ। ਸਾਰੇ ਵਰਕਰ ਸੇਵਾ ਕਰ ਰਹੇ ਸਨ। ਜਿੱਥੇ ਕਰੀਬ ਚਾਰ-ਪੰਜ ਵਿਅਕਤੀਆਂ ਨੇ ਮਿਲ ਕੇ ਹਮਲਾ ਕਰ ਦਿੱਤਾ। ਵਿਧਾਇਕ ਨੇ ਕਿਹਾ- ਸਾਡੀ ਪਾਰਟੀ ਦੇ ਆਗੂ ਮਹਿੰਦਰ ਸਿੰਘ ਵੜਿੰਗ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ- MLA

ਵਿਧਾਇਕ ਨੇ ਦੱਸਿਆ ਕਿ ਹਮਲੇ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਵਰਕਰਾਂ ਦੀ ਮਦਦ ਨਾਲ ਜ਼ਖਮੀ ਆਗੂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਸਬੰਧੀ ਸੂਚਨਾ ਮਿਲਦੇ ਹੀ ਉਹ ਵੀ ਹਸਪਤਾਲ ਪਹੁੰਚ ਗਏ। ਵਿਧਾਇਕ ਨੇ ਕਿਹਾ- ਮੇਰੇ ਵਰਕਰਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

Exit mobile version