ਅਬੋਹਰ ‘ਚ ਬੱਸ ਨੇ ਮਾਰੀ ਸਕੂਟੀ ਨੂੰ ਟੱਕਰ, ਨੂੰਹ ਦੀ ਮੌਤ ਤੇ ਸੱਸ ਜ਼ਖਮੀ

Updated On: 

06 Jan 2025 00:13 AM

Abohar Accident: ਘਟਨਾ ਦਾ ਪਤਾ ਲੱਗਦਿਆਂ ਹੀ ਸੰਸਥਾਤ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸੇਵਾਦਾਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ 'ਚ ਰਖਵਾਇਆ ਗਿਆ। ਇੱਥੇ ਡਾਕਟਰਾਂ ਮੁਤਾਬਕ ਔਰਤ ਪਰਮੇਸ਼ਵਰੀ ਦੇਵੀ ਦੀ ਇਕ ਲੱਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਹੈ।

ਅਬੋਹਰ ਚ ਬੱਸ ਨੇ ਮਾਰੀ ਸਕੂਟੀ ਨੂੰ ਟੱਕਰ, ਨੂੰਹ ਦੀ ਮੌਤ ਤੇ ਸੱਸ ਜ਼ਖਮੀ
Follow Us On

Abohar Accident: ਸਥਾਨਕ ਹਨੂੰਮਾਨਗੜ੍ਹ ਰੋਡ ਬਾਈਪਾਸ ਨਹਿਰ ਦੇ ਪੁਲ ਤੇ ਸੋਮਵਾਰ ਬਾਅਦ ਦੁਪਹਿਰ ਇਕ ਪ੍ਰਾਈਵੇਟ ਬੱਸ ਦੀ ਟੱਕਰ ਨਾਲ ਸਕੂਟੀ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਉਸ ਦੀ ਸੱਸ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਖਮੀ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ। ਥਾਣਾ ਨੰ. 2 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 50 ਸਾਲਾ ਪਰਮੇਸ਼ਵਰੀ ਦੇਵੀ ਪਤਨੀ ਰਾਮਲਾਲ ਵਾਸੀ ਹਨੂੰਮਾਨਗੜ੍ਹ ਰੋਡ ਢਾਣੀ ਦਾਦਾ ਨਿਰਣੀਆ ਆਪਣੀ ਨੂੰਹ ਨਾਲ ਸਕੂਟੀ ‘ਤੇ ਸ਼ਹਿਰ ਵੱਲ ਆ ਰਹੀ ਸੀ, ਜਿਸ ਦੀ ਉਮਰ ਕਰੀਬ 30 ਸਾਲਾ ਵਿਮਲ ਸੀ। ਕੁਲਵੀਰ ਦੀ ਪਤਨੀ ਜਦੋਂ ਬਾਈਪਾਸ ਓਵਰ ਬ੍ਰਿਜ ‘ਤੇ ਮਲੂਕਪੁਰਾ ਮਾਈਨਰ ਦੇ ਪੁਲ ‘ਤੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੀ ਇਕ ਪ੍ਰਾਈਵੇਟ ਬੱਸ ਨੇ ਉਸ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਵਿਮਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਸੱਸ ਬੁਰੀ ਤਰ੍ਹਾਂ ਜ਼ਖਮੀ ਹੋ ਗਈ।

ਘਟਨਾ ਦਾ ਪਤਾ ਲੱਗਦਿਆਂ ਹੀ ਸੰਸਥਾਤ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸੇਵਾਦਾਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਇਲਾਜ ਲਈ ਦਾਖਲ ਕਰਵਾਇਆ ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ‘ਚ ਰਖਵਾਇਆ ਗਿਆ। ਇੱਥੇ ਡਾਕਟਰਾਂ ਮੁਤਾਬਕ ਔਰਤ ਪਰਮੇਸ਼ਵਰੀ ਦੇਵੀ ਦੀ ਇਕ ਲੱਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਹੈ। ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮਾਮਲੇ ਦੀ ਜਾਂਚ ਏਐਸਆਈ ਬਲਵਿੰਦਰ ਸਿੰਘ ਕਰ ਰਹੇ ਹਨ। ਇੱਥੇ ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਦਕਿ ਇਸ ਵਿੱਚ ਸਵਾਰ ਯਾਤਰੀ ਵੀ ਉਥੋਂ ਰਵਾਨਾ ਹੋ ਗਏ। ਉਧਰ ਘਟਨਾ ਦਾ ਪਤਾ ਲੱਗਦਿਆਂ ਹੀ ਮ੍ਰਿਤਕ ਦੇ ਰਿਸ਼ਤੇਦਾਰ ਸਰਕਾਰੀ ਹਸਪਤਾਲ ਪਹੁੰਚ ਗਏ।