AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਦਿੱਲੀ ਵਿੱਚ ਡਬਲ ਮਰਡਰ, ਮਾਲਕਣ ਨੇ ਡਾਂਟਿਆ ਤਾਂ ਨੌਕਰ ਨੇ ਮਾਂ ਅਤੇ ਪੁੱਤਰ ਨੂੰ ਕੱਟਿਆ … ਗ੍ਰਿਫਤਾਰ

Delhi Double Murder: ਦਿੱਲੀ ਦੇ ਲਾਜਪਤ ਨਗਰ ਵਿੱਚ ਇੱਕ ਔਰਤ ਅਤੇ ਉਸਦੇ 14 ਸਾਲਾ ਪੁੱਤਰ ਦਾ ਘਰ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਬੁੱਧਵਾਰ ਸਵੇਰੇ ਮਿਲੀਆਂ। ਔਰਤ ਦੀ ਲਾਸ਼ ਬੈੱਡਰੂਮ ਵਿੱਚ ਮਿਲੀ ਅਤੇ ਪੁੱਤਰ ਦੀ ਲਾਸ਼ ਬਾਥਰੂਮ ਵਿੱਚ ਖੂਨ ਨਾਲ ਲੱਥਪੱਥ ਮਿਲੀ। ਦਰਵਾਜ਼ਾ ਬਾਹਰੋਂ ਬੰਦ ਸੀ। ਮੁਲਜ਼ਮ ਨੌਕਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ ਵਿੱਚ ਡਬਲ ਮਰਡਰ, ਮਾਲਕਣ ਨੇ ਡਾਂਟਿਆ ਤਾਂ ਨੌਕਰ ਨੇ ਮਾਂ ਅਤੇ ਪੁੱਤਰ ਨੂੰ ਕੱਟਿਆ ... ਗ੍ਰਿਫਤਾਰ
ਦਿੱਲੀ ਪੁਲਿਸ (ਫਾਈਲ ਫੋਟੋ)
tv9-punjabi
| Updated On: 03 Jul 2025 12:31 PM IST

ਦਿੱਲੀ ਦੇ ਲਾਜਪਤ ਨਗਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਅਤੇ ਉਸਦੇ ਨਾਬਾਲਗ ਪੁੱਤਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਬੁੱਧਵਾਰ ਸਵੇਰੇ ਮਿਲੀਆਂ। ਦੋਹਰੇ ਕਤਲ ਦੀ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ 42 ਸਾਲਾ ਰੁਚਿਕਾ ਅਤੇ ਉਸਦੇ 14 ਸਾਲਾ ਪੁੱਤਰ ਕ੍ਰਿਸ਼ ਵਜੋਂ ਹੋਈ ਹੈ। ਘਰ ਦਾ ਮੁੱਖ ਦਰਵਾਜ਼ਾ ਬਾਹਰੋਂ ਬੰਦ ਸੀ। ਮਾਂ-ਪੁੱਤਰ ਦੇ ਕਤਲ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਨੌਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ?

ਕਤਲ ਦੀ ਵਜ੍ਹਾ ਕੀ?

ਮਾਂ-ਪੁੱਤਰ ਨੂੰ ਮਾਰਨ ਵਾਲੇ ਨੌਕਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਨੌਕਰ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਮਾਲਕਣ ਨੇ ਉਸਨੂੰ ਝਿੜਕਿਆ ਸੀ, ਇਸ ਲਈ ਉਹ ਗੁੱਸੇ ਵਿੱਚ ਆ ਗਿਆ। ਇਸ ਗੁੱਸੇ ਵਿੱਚ ਉਸਨੇ ਮਾਲਕਣ ਅਤੇ ਉਸਦੇ ਨਾਬਾਲਗ ਪੁੱਤਰ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ। ਇਸ ਤੋਂ ਬਾਅਦ, ਉਹ ਮੌਕੇ ਤੋਂ ਭੱਜ ਗਿਆ। ਜਾਂਦੇ ਸਮੇਂ, ਉਸਨੇ ਘਰ ਨੂੰ ਬਾਹਰੋਂ ਤਾਲਾ ਲਗਾ ਦਿੱਤਾ ਸੀ।

ਪਤੀ ਨੇ ਪੁਲਿਸ ਨੂੰ ਕੀਤਾ ਸੂਚਿਤ

ਇਸ ਘਟਨਾ ਬਾਰੇ ਪੁਲਿਸ ਨੂੰ ਮ੍ਰਿਤਕ ਔਰਤ ਦੇ ਪਤੀ ਦੁਆਰਾ ਸੂਚਿਤ ਕੀਤਾ ਗਿਆ, ਜੋ ਰਾਤ ਨੂੰ ਘਰ ਪਹੁੰਚਿਆ ਸੀ। ਉਨ੍ਹਾਂ ਨੇ ਘਰ ਦਾ ਦਰਵਾਜ਼ਾ ਬਾਹਰੋਂ ਬੰਦ ਪਾਇਆ। ਕਈ ਵਾਰ ਖੜਕਾਉਣ ਤੋਂ ਬਾਅਦ ਵੀ ਕੋਈ ਜਵਾਬ ਨਹੀਂ ਆਇਆ, ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਦਿੱਤਾ, ਜਿਸ ਤੋਂ ਬਾਅਦ ਅੰਦਰ ਦਾ ਦ੍ਰਿਸ਼ ਦੇਖ ਕੇ ਸਾਰੇ ਹੈਰਾਨ ਰਹਿ ਗਏ।

ਘਰ ਵਿੱਚ ਸਾਰੇ ਪਾਸੇ ਫੈਲਿਆ ਹੋਇਆ ਸੀ ਖੂਨ

ਰੁਚਿਕਾ ਦੀ ਲਾਸ਼ ਬੈੱਡਰੂਮ ਵਿੱਚ ਮਿਲੀ ਅਤੇ ਪੁੱਤਰ ਕ੍ਰਿਸ਼ ਦੀ ਲਾਸ਼ ਬਾਥਰੂਮ ਦੇ ਅੰਦਰ ਖੂਨ ਨਾਲ ਲੱਥਪੱਥ ਮਿਲੀ। ਦੋਵਾਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਸੀ। ਘਟਨਾ ਵਾਲੀ ਥਾਂ ਤੋਂ ਜਾਪਦਾ ਹੈ ਕਿ ਦੋਵਾਂ ਦੀ ਯੋਜਨਾ ਬਣਾ ਕੇ ਹੱਤਿਆ ਕੀਤੀ ਗਈ ਸੀ। ਪੁਲਿਸ ਨੂੰ ਸ਼ੱਕ ਸੀ ਕਿ ਘਰ ਦਾ ਨੌਕਰ, ਜੋ ਘਟਨਾ ਤੋਂ ਬਾਅਦ ਭੱਜ ਗਿਆ ਸੀ, ਇਸ ਘਟਨਾ ਵਿੱਚ ਸ਼ਾਮਲ ਹੋ ਸਕਦਾ ਹੈ।

ਸੂਚਨਾ ਤੋਂ ਬਾਅਦ, ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ ਅਤੇ ਨੇੜਲੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਫਰਾਰ ਨੌਕਰ ਦੀ ਭਾਲ ਤੇਜ਼ ਕਰ ਦਿੱਤੀ ਗਈ। ਇਸ ਦੋਹਰੇ ਕਤਲ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕ ਹੈਰਾਨ ਹਨ ਕਿ ਘਰ ਦੇ ਅੰਦਰ ਅਜਿਹਾ ਅਪਰਾਧ ਕੀਤਾ ਗਿਆ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...