ਦਿੱਲੀ ਦੀ ਕੁੜੀ ਨੇ ਜਲੰਧਰ ਦੇ ਮੁੰਡੇ ‘ਤੇ ਲਗਾਏ ਜਿਨਸੀ ਸ਼ੋਸ਼ਣ ‘ਤੇ ਠੱਗੀ ਦੇ ਇਲਜ਼ਾਮ, FIR ਦਰਜ

Updated On: 

24 Dec 2023 21:03 PM

ਦਿੱਲੀ ਤੋਂ ਆਈ ਲੜਕੀ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਇਕ ਨੌਜਵਾਨ 'ਤੇ ਜਿਨਸੀ ਸ਼ੋਸ਼ਣ ਕਰਨ ਅਤੇ ਲੱਖਾਂ ਰੁਪਏ ਹੜਪਣ ਦਾ ਦੋਸ਼ ਲਗਾਇਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲੜਕੇ ਨੇ ਇਕ ਨਿੱਜੀ ਹੋਟਲ 'ਚ ਲੜਕੀ ਨਾਲ ਕੁੱਟਮਾਰ ਕੀਤੀ ਸੀ। ਪੁਲਿਸ ਨੇ ਸ਼ਿਕਾਇਤ ਦਰਜ ਕਰ ਮੁਲਜ਼ਮਾਂ ਖ਼ਿਲਾਫ਼ ਧਾਰਾ 376 ਅਤੇ 420 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਦਿੱਲੀ ਦੀ ਕੁੜੀ ਨੇ ਜਲੰਧਰ ਦੇ ਮੁੰਡੇ ਤੇ ਲਗਾਏ ਜਿਨਸੀ ਸ਼ੋਸ਼ਣ ਤੇ ਠੱਗੀ ਦੇ ਇਲਜ਼ਾਮ, FIR ਦਰਜ

ਸੰਕੇਤਕ ਤਸਵੀਰ

Follow Us On

ਜਲੰਧਰ ‘ਚ ਦਿੱਲੀ ਤੋਂ ਆਈ ਲੜਕੀ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਇਕ ਨੌਜਵਾਨ ‘ਤੇ ਜਿਨਸੀ ਸ਼ੋਸ਼ਣ ਕਰਨ ਅਤੇ ਲੱਖਾਂ ਰੁਪਏ ਹੜੱਪਣ ਦਾ ਦੋਸ਼ ਲਗਾਇਆ ਹੈ। ਕੁੜੀ ਨੇ ਦੱਸਿਆ ਕਿ ਪੁਲਿਸ ਨੇ ਲੜਕੇ ਖਿਲਾਫ ਸ਼ਿਕਾਇਤ ਦਰਜ ਕਰਕੇ ਕਾਰਵਾਈ ਕੀਤੀ ਜਿਸ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਦੀ ਇਸ ਕੁੜੀ ਨੇ ਪੁਲਿਸ ਨੂੰ ਹਮਲੇ ਦੀ ਸੀਸੀਟੀਵੀ ਫੁਟੇਜ ਅਤੇ ਬੈਂਕ ਖਾਤੇ ਦੇ ਵੇਰਵੇ ਵੀ ਦਿੱਤੇ ਹਨ।

ਦਿੱਲੀ ਤੋਂ ਆਈ ਕੁੜੀ ਨੇ ਮੀਡੀਆ ਨੂੰ ਦੱਸਿਆ ਕਿ ਉਕਤ ਨੌਜਵਾਨ ਦੁਸ਼ਯੰਤ ਭਨੋਟ ਨੇ ਉਸ ਨਾਲ ਸ਼ਾਦੀ ਡਾਟ ਕਾਮ ਰਾਹੀਂ ਰਾਹੀਂ ਗੱਲ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਕੁਝ ਦਿਨਾਂ ਬਾਅਦ ਉਹ ਉਸ ਨੂੰ ਮਿਲਣ ਚੰਡੀਗੜ੍ਹ ਆਇਆ ਸੀ। ਇਸੇ ਤਰ੍ਹਾਂ ਉਹ ਕੁਝ ਦਿਨਾਂ ਬਾਅਦ ਦੁਬਾਰਾ ਮਿਲੇ ਅਤੇ ਉਸ ਤੋਂ ਬਾਅਦ ਨੌਜਵਾਨ ਉਸ ਨੂੰ ਆਪਣੀ ਭੈਣ ਨਾਲ ਸੋਲਨ ਲੈ ਗਿਆ। ਉਸ ਨੇ ਦੱਸਿਆ ਕਿ ਦੁਸ਼ਯੰਤ ਭਨੋਟ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਤੋਂ ਲੱਖਾਂ ਰੁਪਏ ਹੜਪ ਲਏ ਅਤੇ ਉਸ ਨਾਲ ਸਰੀਰਕ ਸਬੰਧ ਵੀ ਬਣਾਏ। ਕਈ ਮਹੀਨਿਆਂ ਤੱਕ ਲੜਕਾ ਉਸ ਨੂੰ ਵਰਗਲਾ ਕੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ ਅਤੇ ਲੱਖਾਂ ਰੁਪਏ ਦੀ ਠੱਗੀ ਮਾਰਦਾ ਰਿਹਾ।

‘ਵਿਆਹ ਦਾ ਲਗਾਇਆ ਲਾਰਾ’

ਪੀੜਤਾ ਨੇ ਦੱਸਿਆ ਕਿ ਜਦੋਂ ਦੁਸ਼ਯੰਤ ਭਨੋਟ ਨੂੰ ਵਾਰ-ਵਾਰ ਵਿਆਹ ਕਰਨ ਲਈ ਕਿਹਾ ਗਿਆ ਤਾਂ ਉਹ ਬਹਾਨੇ ਬਣਾਉਣ ਲੱਗਾ ਅਤੇ ਕੁਝ ਦਿਨਾਂ ਬਾਅਦ ਵਿਆਹ ਤੋਂ ਇਨਕਾਰ ਕਰ ਦਿੱਤਾ। ਉਸ ਨੇ ਇਲਜ਼ਾਮ ਲਗਾਏ ਉਹ ਵਿਆਹ ਦੀ ਗੱਲ ਕਰਨ ਲੜਕੇ ਦੇ ਘਰ ਗਈ ਤਾਂ ਉੱਥੇ ਵੀ ਲੜਕੇ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਵੀ ਦਿੱਤੀਆਂ। ਫਿਰ ਉਸ ਨੇ ਇੱਕ ਨਿੱਜੀ ਹੋਟਲ ‘ਚ ਆ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਦੀ ਸੀਸੀਟੀਵੀ ਫੁਟੇਜ ਉਸ ਨੇ ਪੁਲਿਸ ਨੂੰ ਦੇ ਦਿੱਤੀ ਹੈ। ਉਸ ਨੇ ਪੁਲਿਸ ਨੂੰ ਸਬੂਤਾਂ ਦੇ ਆਧਾਰ ‘ਤੇ ਪੈਸੇ ਟਰਾਂਸਫਰ ਕਰਨ ਵਾਲੇ ਲੜਕੇ ਦਾ ਬੈਂਕ ਡਿਟੇਲ ਵੀ ਦਿੱਤਾ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਸਟੇਸ਼ਨ 4 ਦੇ ਇੰਚਾਰਜ ਹਰਦੇਵ ਸਿੰਘ ਨੇ ਦੱਸਿਆ ਕਿ ਲੜਕੀ ਨੇ ਮੁਲਜ਼ਮ ਦੁਸ਼ਯੰਤ ਭਨੋਟ ਨਾਲ ਸ਼ਾਦੀ ਡਾਟ ਕਾਮ ਰਾਹੀਂ ਗੱਲ ਕੀਤੀ ਸੀ। ਲੜਕੀ ਨੇ ਦੋਸ਼ ਲਗਾਇਆ ਕਿ ਦੋਸ਼ੀ ਦੁਸ਼ਯੰਤ ਭਨੋਟ ਨੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਉਸ ਤੋਂ ਲੱਖਾਂ ਰੁਪਏ ਲੈ ਲਏ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਲੜਕੇ ਨੇ ਇਕ ਨਿੱਜੀ ਹੋਟਲ ‘ਚ ਲੜਕੀ ਨਾਲ ਕੁੱਟਮਾਰ ਕੀਤੀ ਸੀ। ਪੁਲਿਸ ਨੇ ਸ਼ਿਕਾਇਤ ਦਰਜ ਕਰ ਮੁਲਜ਼ਮਾਂ ਖ਼ਿਲਾਫ਼ ਧਾਰਾ 376 ਅਤੇ 420 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।