ਦਿੱਲੀ ਦੀ ਕੁੜੀ ਦਾ ਜਲੰਧਰ ਥਾਣੇ ਦੇ ਬਾਹਰ ਪ੍ਰਦਰਸ਼ਨ, ਲੜਕੇ ‘ਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ

Updated On: 

13 Dec 2023 10:59 AM

ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਦਿੱਲੀ ਤੋਂ ਆਈ ਕੁੜੀ ਪ੍ਰਦਰਸ਼ਨ ਕੀਤਾ ਹੈ। ਇਲਜ਼ਾਮ ਹਨ ਕਿ ਜਲੰਧਰ ਦੇ ਰਹਿਣ ਵਾਲੇ ਇੱਕ ਲੜਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਦਾ ਝਾਂਸਾ ਦੇ ਕੇ 8 ਲੱਖ ਰੁਪਏ ਲੈ ਲਏ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੀ ਦੀ ਸ਼ਿਕਾਇਤ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦਿੱਲੀ ਦੀ ਕੁੜੀ ਦਾ ਜਲੰਧਰ ਥਾਣੇ ਦੇ ਬਾਹਰ ਪ੍ਰਦਰਸ਼ਨ, ਲੜਕੇ ਤੇ ਸਰੀਰਕ ਸ਼ੋਸ਼ਣ ਦੇ ਇਲਜ਼ਾਮ

ਸੰਕੇਤਕ ਤਸਵੀਰ

Follow Us On

ਦਿੱਲੀ ਤੋਂ ਆਈ ਲੜਕੀ ਨੇ ਜਲੰਧਰ (Jalandhar) ਦੇ ਭਾਰਗਵ ਕੈਂਪ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਹੈ। ਦਿੱਲੀ ਤੋਂ ਆਈ ਕੁੜੀ ਨੇ ਕਿਹਾ ਕਿ ਲੜਕਾ ਜਿਸ ਨੇ ਉਸ ਨੂੰ ਵਿਆਹ ਦੇ ਬਹਾਨੇ 8 ਲੱਖ ਰੁਪਏ ਲਏ ਸਨ, ਹੁਣ ਉਹ ਵਿਆਹ ਤੋਂ ਇਨਕਾਰ ਕਰ ਰਿਹਾ ਹੈ। ਉਸ ਨੇ ਲੜਕੇ ‘ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਹੈ। ਲੜਕੀ ਅਨੁਸਾਰ ਉਹ ਲਗਾਤਾਰ ਪੁਲਿਸ ਨੂੰ ਸ਼ਿਕਾਅਤ ਦੇ ਰਹੀ ਹੈ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਪੁਲਿਸ ਨੇ ਇਸ ਮਾਮਲੇ ਚ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਦਿੱਲੀ (Delhi) ਤੋਂ ਆਈ ਲੜਕੀ ਨੇ ਦੱਸਿਆ ਕਿ ਜਲੰਧਰ ਦੇ ਰਹਿਣ ਵਾਲੇ ਇੱਕ ਲੜਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਦਾ ਝਾਂਸਾ ਦੇ ਕੇ 8 ਲੱਖ ਰੁਪਏ ਲੈ ਲਏ ਸਨ। ਲੜਕੀ ਨੇ ਗੰਭੀਰ ਦੋਸ਼ ਲਗਾਏ ਕਿ ਲੜਕੇ ਨੇ ਨਾ ਸਿਰਫ ਪੈਸੇ ਲੈ ਲਏ, ਸਗੋਂ ਵਿਆਹ ਦਾ ਬੁਲਾਵਾ ਦੇ ਕੇ ਉਸ ਨਾਲ ਸਰੀਰਕ ਸਬੰਧ ਵੀ ਬਣਾਏ। ਹੁਣ ਉਹ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ। ਇਸ ਲੜਕੀ ਨੇ ਦੱਸਿਆ ਕਿ ਉਸ ਨਾਲ ਕਈ ਵਾਰ ਕੁੱਟਮਾਰ ਕਰ ਚੁੱਕਾ ਹੈ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ।

‘ਜਾਨ ਤੋਂ ਮਾਰਨ ਦੀਆਂ ਧਮਕੀਆਂ’

ਉਸ ਨੇ ਦੱਸਿਆ ਹੈ ਕਿ ਲੜਕਾ ਹਥਿਆਰ ਰੱਖਦਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਹੈ। ਲੜਕੀ ਨੇ ਜਾਣਕਾਰੀ ਦਿੱਤੀ ਹੈ ਕਿ ਲੜਕਾ ਰਾਇਲ ਵੈੱਲਜ਼ ਸਰਵਿਸ ਵਿੱਚ ਕੰਮ ਕਰਦਾ ਹੈ ਅਤੇ ਨਿਊ ਦਿਓਲ ਨਗਰ ਜਲੰਧਰ ਦਾ ਰਹਿਣ ਵਾਲਾ ਹੈ। ਨਾਲ ਹੀ ਪੁਲਿਸ ਤੇ ਇਲਜ਼ਾਮ ਲਗਾਏ ਹਨ ਕਿ ਉਹ ਉਸ ਦੀ ਸੁਣਵਾਈ ਨਹੀਂ ਕੀਤੀ। ਉਹ ਲਗਾਤਾਰ ਪੁਲਿਸ ਨੂੰ ਕਾਰਵਾਈ ਕਰਨ ਦੀ ਮੰਗ ਕਰ ਰਹੀ ਹੈ।

ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੀ ਦੀ ਸ਼ਿਕਾਇਤ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਜਾਣਕਾਰੀ ਦਿੱਤੀ ਜਾਵੇਗੀ।