AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਇਨਸਾਨ ਜਾਂ ਹੈਵਾਨ! 16 ਵਾਰ ਚਾਕੂ ਮਾਰੇ, ਪੱਥਰਾਂ ਨਾਲ ਕੁਚਲਿਆ ਫਿਰ ਵੀ ਚਿਹਰੇ ‘ਤੇ ਅਫਸੋਸ ਨਹੀਂ

ਦਿੱਲੀ ਦੇ ਸ਼ਾਹਬਾਦ ਇਲਾਕੇ 'ਚ 20 ਸਾਲਾ ਮੁਲਜ਼ਮ ਨੇ ਆਪਣੀ ਹੀ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਦੋਸ਼ੀ ਦਾ ਨਾਂ ਸਾਹਿਲ, ਪਿਤਾ ਸਰਫਰਾਜ ਦੱਸਿਆ ਜਾ ਰਿਹਾ ਹੈ।

ਇਨਸਾਨ ਜਾਂ ਹੈਵਾਨ! 16 ਵਾਰ ਚਾਕੂ ਮਾਰੇ, ਪੱਥਰਾਂ ਨਾਲ ਕੁਚਲਿਆ ਫਿਰ ਵੀ ਚਿਹਰੇ 'ਤੇ ਅਫਸੋਸ ਨਹੀਂ
tv9-punjabi
| Published: 29 May 2023 22:23 PM IST
Share
ਦਿੱਲੀ ਦੇ ਸ਼ਾਹਬਾਦ ਇਲਾਕੇ ‘ਚ ਸਾਕਸ਼ੀ (Sakshi) ਦੀ ਹੱਤਿਆ ਕਰਨ ਵਾਲੇ ਸਾਹਿਲ (Sahil) ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਉਸ ਦੀ ਬਾਡੀ ਲੈਂਗਵੇਜ ਕੁਝ ਹੋਰ ਹੀ ਕਹਾਣੀ ਬਿਆਨ ਕਰ ਰਹੀ ਹੈ। ਹੁਣ ਤੱਕ ਇਹ ਕਤਲ ਗੁੱਸੇ ਵਿੱਚ ਆਏ ਪ੍ਰੇਮੀ ਦਾ ਲੱਗਦਾ ਸੀ ਜਿਸ ਨੇ ਗੁੱਸੇ ਵਿੱਚ ਆ ਕੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ ਸੀ। ਪਰ ਸਾਹਿਲ ਦੀ ਜੋ ਤਸਵੀਰ ਸਾਹਮਣੇ ਆਈ ਹੈ, ਉਸ ‘ਚ ਨਾ ਤਾਂ ਉਸ ਦੇ ਚਿਹਰੇ ‘ਤੇ ਡਰ ਹੈ ਅਤੇ ਨਾ ਹੀ ਇੰਨੇ ਵੱਡੇ ਅਪਰਾਧ ਕਰਨ ਦਾ ਪਛਤਾਵਾ। ਵੱਡੀ ਗੱਲ ਤਾਂ ਇਹ ਹੈ ਕਿ ਇੰਨੀ ਦਰਿੰਦਗੀ ਤੋਂ ਬਾਅਦ ਵੀ ਉਸ ਦੀਆਂ ਅੱਖਾਂ ਵਿਚ ਰੱਤੀ ਭਰ ਵੀ ਸ਼ਰਮ ਨਜ਼ਰ ਨਹੀਂ ਆ ਰਹੀ। ਅਜਿਹੀ ਬੇਰਹਿਮੀ ਨੂੰ ਅੰਜਾਮ ਦੇਣ ਤੋਂ ਬਾਅਦ ਵੀ ਇੰਨਾ ਨਿਡਰ ਹੋਣਾ ਕਿਸੇ ਆਮ ਆਦਮੀ ਦੇ ਵੱਸ ਦੀ ਗੱਲ ਨਹੀਂ ਹੈ। ਕੀ ਇਹ ਤਸਵੀਰ ਦੱਸ ਰਹੀ ਹੈ ਕਿ ਸਾਹਿਲ ਇਨਸਾਨ ਦੇ ਰੂਪ ਵਿੱਚ ਹੈਵਾਨ ਹੈ। ਅਸੀਂ ਹਰ ਰੋਜ਼ ਅਪਰਾਧ ਦੀਆਂ ਖ਼ਬਰਾਂ ਦੇਖਦੇ ਅਤੇ ਸੁਣਦੇ ਹਾਂ, ਪਰ ਅਜਿਹਾ ਅਪਰਾਧ ਸਾਲਾਂ ਵਿੱਚ ਇੱਕ ਵਾਰ ਸਾਹਮਣੇ ਆਉਂਦਾ ਹੈ। ਜਿਸ ਵਿੱਚ ਮਨੁੱਖਤਾ ਨੂੰ ਇਸ ਪੱਧਰ ‘ਤੇ ਤਾਰ ਤਾਰ ਕੀਤਾ ਜਾਂਦਾ ਹੈ। ਇਹ ਵੀ ਪੜ੍ਹੋ – Delhi Crime: ਲਿਵ ਇਨ ਚ ਰਹਿ ਚੁੱਕਾ, ਫਰਿਜ ਮੈਕੇਨਿਕ ਹੈ ਸਾਹਿਲ, ਬੁਲੰਦਸ਼ਹਿਰ ਤੋਂ ਹੋਇਆ ਗ੍ਰਿਫ਼ਤਾਰ ਖਾਸ ਗੱਲ ਇਹ ਹੈ ਕਿ ਦੋਸ਼ੀ ਸਾਹਿਲ ਦੀ ਉਮਰ ਸਿਰਫ 20 ਸਾਲ ਅਤੇ ਸਾਕਸ਼ੀ ਦੀ ਉਮਰ ਸਿਰਫ 16 ਸਾਲ ਸੀ। ਸਵਾਲ ਉਠਾਏ ਜਾ ਰਹੇ ਹਨ ਕਿ ਕੀ ਇੰਨੀ ਛੋਟੀ ਉਮਰ ਵਿਚ ਉਸ ਦਾ ਕਤਲ ਉਸ ਦੇ ਗੁੱਸੇ ਕਾਰਨ ਹੋਇਆ ਸੀ ਜਾਂ ਇਸ ਪਿੱਛੇ ਕੋਈ ਸੋਚੀ ਸਮਝੀ ਸਾਜ਼ਿਸ਼ ਸੀ।

ਇਲਾਕੇ ‘ਚ ਪਸਰਿਆ ਸੰਨਾਟਾ

ਸੋਮਵਾਰ ਨੂੰ ਹੋਈ ਇਸ ਹੱਤਿਆ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਸੰਨਾਟਾ ਪਸਰਿਆ ਹੋਇਆ ਗਿਆ ਹੈ। ਸਾਕਸ਼ੀ ਦੇ ਕਤਲ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਨੂੰ ਦੇਖ ਕੇ ਹਰ ਕਿਸੇ ਦੀ ਰੂਹ ਕੰਬ ਗਈ। ਸਾਹਿਲ ਨੇ ਪਹਿਲਾਂ ਆਪਣੀ ਪ੍ਰੇਮਿਕਾ ਨੂੰ 16 ਵਾਰ ਚਾਕੂ ਮਾਰਿਆ, ਫਿਰ ਉਸ ਨੂੰ ਲੱਤਾਂ ਮਾਰੀਆਂ, ਇਸ ਤੋਂ ਵੀ ਉਸ ਨੂੰ ਸੰਤੁਸ਼ਟੀ ਨਹੀਂ ਹੋਈ, ਤਾਂ ਉਸ ਨੇ ਲੜਕੀ ‘ਤੇ ਵੱਡੇ-ਵੱਡੇ ਪੱਥਰ ਸੁੱਟੇ ਅਤੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਮੌਤ ਤੋਂ ਬਾਅਦ ਵੀ ਉਹ ਲਾਸ਼ ਨਾਲ ਦਰਿੰਦਗੀ ਕਰਦਾ ਰਿਹਾ। ਗੌਰਤਲਬ ਹੈ ਕਿ ਮੁਲਜ਼ਮ ਸਾਹਿਲ ਇਹ ਸਭ ਕੁਝ ਰਾਹਗੀਰਾਂ ਦੇ ਸਾਹਮਣੇ ਕਰ ਰਿਹਾ ਸੀ। ਉਥੋਂ ਨਿਕਲਦੇ ਲੋਕ ਸਾਹਿਲ ਦੀ ਬੇਰਹਿਮੀ ਨੂੰ ਦੇਖ ਰਹੇ ਸਨ ਪਰ ਉਸ ਦੀ ਬਰਬਰਤਾ ਨੂੰ ਦੇਖ ਕੇ ਕਿਸੇ ਨੇ ਉਸ ਦੇ ਨੇੜੇ ਜਾਣ ਦੀ ਹਿੰਮਤ ਨਹੀਂ ਕੀਤੀ। ਕਤਲ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਾਹਿਲ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਸ ਦੀ ਪਛਾਣ ਮੁਹੰਮਦ ਸਾਹਿਲ, ਪਿਤਾ ਸਰਫਰਾਜ਼ ਵਜੋਂ ਕੀਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...