AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ludhiana: Delivery Boy ‘ਤੇ ਪਹਿਲਾਂ ਕੀਤਾ ਹਮਲਾ, ਫਿਰ ਪੈਸੇ ਲੁੱਟ ਹੋਏ ਫਰਾਰ, ਘਟਨਾ CCTV ‘ਚ ਕੈਦ

Ludhiana Delivery Boy Loot: ਇਹ ਘਟਨਾ ਉਦੋਂ ਵਾਪਰੀ ਜਦੋਂ ਡਿਲੀਵਰੀ ਬੁਆਏ ਪਾਰਸਲ ਦੀ ਡਿਲੀਵਰੀ ਕਰ ਰਿਹਾ ਸੀ। ਹਮਲੇ ਤੋਂ ਬਾਅਦ ਲੋਕ ਵੀ ਬਦਮਾਸ਼ਾਂ ਦੇ ਪਿੱਛੇ ਭੱਜੇ ਪਰ ਉਦੋਂ ਤੱਕ ਉਹ ਫਰਾਰ ਹੋ ਚੁੱਕੇ ਸਨ।

Ludhiana: Delivery Boy 'ਤੇ ਪਹਿਲਾਂ ਕੀਤਾ ਹਮਲਾ, ਫਿਰ ਪੈਸੇ ਲੁੱਟ ਹੋਏ ਫਰਾਰ, ਘਟਨਾ CCTV 'ਚ ਕੈਦ
Delivery Boy ‘ਤੇ ਪਹਿਲਾਂ ਕੀਤਾ ਹਮਲਾ, ਫਿਰ ਪੈਸੇ ਲੁੱਟ ਹੋਏ ਫਰਾਰ, ਘਟਨਾ CCTV ‘ਚ ਕੈਦ
tv9-punjabi
| Updated On: 09 Apr 2023 13:58 PM IST
Share
ਲੁਧਿਆਣਾ ਨਿਊਜ਼: ਲੁਧਿਆਣਾ ‘ਚ ਡਿਲੀਵਰੀ ਬੁਆਏ ਤੋਂ ਲੁੱਟ ਦੀ ਖਬਰ ਸਾਹਮਣੇ ਆਈ ਹੈ। ਡਿਲੀਵਰੀ ਬੁਆਏ E-COM ਐਕਸਪ੍ਰੈਸ ਕੰਪਨੀ ਵਿੱਚ ਕੰਮ ਕਰਦਾ ਹੈ। ਜਾਣਕਾਰੀ ਮੁਤਾਬਕ ਬਦਮਾਸ਼ਾਂ ਨੇ ਪਹਿਲਾਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ 32 ਹਜ਼ਾਰ ਦੀ ਨਕਦੀ ਅਤੇ ਪਰਸ ਖੋਹ ਕੇ ਫਰਾਰ ਹੋ ਗਏ। ਲੁੱਟ ਅਤੇ ਹਮਲੇ ਦੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਬਦਮਾਸ਼ ਬਾਈਕ ‘ਤੇ ਆਏ ਅਤੇ ਡਿਲੀਵਰੀ ਬੁਆਏ ਤੋਂ ਪੈਸੇ ਖੋਹ ਕੇ ਫਰਾਰ ਹੋ ਗਏ। ਘਟਨਾ ਲੁਧਿਆਣਾ ਦੇ ਜਗਰਾਓ ਕਸਬੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਲੋਕਾਂ ਨੇ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਹੀ ਉਹ ਫਰਾਰ ਹੋ ਗਏ।

ਪਾਰਸਲ ਡਿਲੀਵਰ ਕਰਦੇ ਸਮੇਂ ਹਮਲਾ

ਡਿਲੀਵਰੀ ਬੁਆਏ (Delivery Boy) ਦਾ ਨਾਂ ਇੰਦਰਜੀਤ ਸਿੰਘ ਉਰਫ ਕਾਕਾ ਦੱਸਿਆ ਜਾ ਰਿਹਾ ਹੈ, ਜੋ ਪਿੰਡ ਅਮਰਗੜ੍ਹ ਕਲੇਰ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਇੰਦਰਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਡਿਲੀਵਰੀ ਕਰਨ ਲਈ ਨਿਕਲਿਆ ਸੀ। ਉਹ ਚੱਕੀਆਂ ਵਾਲਾ ਚੌਕ, ਨਕੋਦਰ ਰੋਡ ਸਿੱਧਵਾਂ ਬੇਟ ਵਿਖੇ ਜਸਮੀਨ ਕੌਰ ਦੇ ਘਰ ਪਾਰਸਲ ਦੇਣ ਲਈ ਸਾਈਕਲ ‘ਤੇ ਗਿਆ ਸੀ। ਫਿਰ ਬਦਮਾਸ਼ਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਨੌਜਵਾਨ ‘ਤੇ ਹਮਲਾ ਕਰਨ ਦੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।

ਕਿਵੇਂ ਹੋਇਆ ਹਮਲਾ?

ਜਾਣਕਾਰੀ ਮੁਤਾਬਕ ਇੰਦਰਜੀਤ ਨੇ ਜੈਸਮੀਨ ਦੇ ਘਰ ਦੇ ਬਾਹਰ ਬਾਈਕ ਲਗਾ ਦਿੱਤੀ ਅਤੇ ਉਸ ਨੂੰ ਪਾਰਸਲ ਦੇਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋ ਲੜਕੇ ਉਸ ਦੇ ਸਾਹਮਣੇ ਤੋਂ ਬਾਈਕ ਲੈ ਕੇ ਲੰਘੇ। ਦੋਵਾਂ ਬਦਮਾਸ਼ਾਂ ਨੇ ਸਿਰਾਂ ‘ਤੇ ਕੱਪੜੇ ਪਾਏ ਹੋਏ ਸਨ। ਕੁਝ ਦੇਰ ਬਾਅਦ ਦੋਵੇਂ ਨੌਜਵਾਨ ਉਸ ਦੇ ਨੇੜੇ ਆਏ ਅਤੇ ਦਾਤਰੀਆਂ ਨਾਲ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਇੰਦਰਜੀਤ ਦੀ ਜੇਬ ਵਿੱਚੋਂ ਨਕਦੀ, ਡਰਾਈਵਿੰਗ ਲਾਇਸੈਂਸ, ਆਧਾਰ ਕਾਰਡ, ਪੈਨ ਕਾਰਡ, ਏਟੀਐਮ ਕਾਰਡ (ATM Card) ਅਤੇ ਮੋਬਾਈਲ ਵੀ ਖੋਹ ਲਿਆ। ਇਸ ਤੋਂ ਬਾਅਦ ਪੀੜਤਾ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਇਲਾਜ ਲਈ ਕਲੀਨਿਕ ਲਿਜਾਇਆ ਗਿਆ। ਇਸ ਤੋਂ ਬਾਅਦ ਥਾਣਾ ਸਿੱਧਵਾਂ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...