AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਾਰ ਨੂੰ ਟੱਕਰ ਮਾਰ ਕੇ ਭੱਜੇ ਕੈਂਟਰ ਚਾਲਕ ਨੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ, ਦੋਵਾਂ ਦੀ ਮੌਕੇ ‘ਤੇ ਹੀਮੌਤ

ਦੇਰ ਰਾਤ ਕਰੀਬ 1.30 ਵਜੇ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ 'ਚ ਆ ਰਹੇ ਕੈਂਟਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ 'ਤੇ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੁਲਜ਼ਮ ਕੈਂਟਰ ਚਾਲਕ ਨੂੰ ਫੜ ਲਿਆ।

ਕਾਰ ਨੂੰ ਟੱਕਰ ਮਾਰ ਕੇ ਭੱਜੇ ਕੈਂਟਰ ਚਾਲਕ ਨੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜਿਆ, ਦੋਵਾਂ ਦੀ ਮੌਕੇ 'ਤੇ ਹੀਮੌਤ
harpinder-singh-tohra
| Updated On: 27 Dec 2023 13:28 PM IST
Share

ਡੇਰਾਬੱਸੀ ਵਿੱਚ ਮੰਗਲਵਾਰ ਨੂੰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ‘ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ ‘ਚ ਆ ਰਹੇ ਕੈਂਟਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ‘ਤੇ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤੀ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਫਰਾਰ

ਜਾਣਕਾਰੀ ਅਨੁਸਾਰ ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ ‘ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ ‘ਚ ਆ ਰਹੇ ਕੈਂਟਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ‘ਤੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ ਕੈਂਟਰ ਚਾਲਕ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਜਦੋਂ ਬਰਵਾਲਾ ਰੋਡ ਕੋਲ ਡਬਲ ਲੇਨ ਵਾਲੀ ਸੜਕ ਸੀ ਤਾਂ ਕਾਰ ਚਾਲਕ ਉਸ ਦਾ ਪਿੱਛਾ ਕਰ ਰਿਹਾ ਸੀ ਜਦੋਂ ਕੈਂਟਰ ਚਾਲਕ ਨੇ ਉਲਟ ਦਿਸ਼ਾ ਵਿੱਚ ਤੇਜ਼ ਰਫ਼ਤਾਰ ਨਾਲ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਹਮਣੇ ਤੋਂ ਗਸ਼ਤ ‘ਤੇ ਆ ਰਹੇ ਪੁਲਿਸ ਮੁਲਾਜ਼ਮਾਂ ਦੀ ਬਾਈਕ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕੈਂਟਰ ਚਾਲਕ ਚੰਡੀਗੜ੍ਹ ਵੱਲ ਭੱਜ ਗਿਆ। ਹਾਦਸੇ ਤੋਂ ਬਾਅਦ ਕੈਂਟਰ ਦੇ ਪਿੱਛੇ ਆ ਰਹੇ ਕਾਰ ਚਾਲਕ ਨੇ ਉਥੇ ਰੁਕ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...