DIG ‘ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ, ਸਰਕਾਰੀ ਗਵਾਹ ਬਣ ਕੇ DSP ਨੇ ਕੀਤਾ ਖੁਲਾਸਾ | dig inderbir singh summons in case of bribery Punjabi news - TV9 Punjabi

DIG ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ, ਸਰਕਾਰੀ ਗਵਾਹ ਬਣ ਕੇ DSP ਨੇ ਕੀਤਾ ਖੁਲਾਸਾ

Published: 

24 Mar 2024 13:20 PM

ਭਿੱਖੀਵਿੰਡ ਪੁਲਿਸ ਨੇ 20 ਜੂਨ 2022 ਨੂੰ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਮੁਲਜ਼ਮ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਪੁਲਿਸ ਅਫਸਰਾਂ ਦੇ ਨਾਮ ਸਾਹਮਣੇ ਆਏ ਸੀ। ਜਿਸ ਤੋਂ ਬਾਅਦ DSP ਲਖਬੀਰ ਸੰਧੂ ਨੂੰ ਭਿੱਖੀਵਿੰਡ ਪੁਲਿਸ ਨੇ 6 ਜੁਲਾਈ 2022 ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਫ਼ਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਸ ਦਰਜ ਕਰ ਲਿਆ ਗਿਆ ਹੈ।

DIG ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ, ਸਰਕਾਰੀ ਗਵਾਹ ਬਣ ਕੇ DSP ਨੇ ਕੀਤਾ ਖੁਲਾਸਾ

DIG ਇੰਦਰਬੀਰ ਸਿੰਘ ਦੀ ਪੁਰਾਣੀ ਫੋਟੋ

Follow Us On

ਪੰਜਾਬ ਦੇ ਜਲੰਧਰ ਪੀਏਪੀ (ਪੰਜਾਬ ਆਰਮਡ ਪੁਲਿਸ) ਵਿੱਚ ਤਾਇਨਾਤ ਡੀਆਈਜੀ ਇੰਦਰਬੀਰ ਸਿੰਘ ਦੀਆਂ ਮੁਸੀਬਤਾਂ ਖ਼ਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਵਿਜੀਲੈਂਸ ਯੂਨਿਟ ਨੇ ਫ਼ਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਨੂੰ ਰਿਸ਼ਵਤ ਦੇ ਇੱਕ ਕੇਸ ਵਿੱਚ ਨਾਮਜ਼ਦ ਕੀਤਾ ਸੀ। ਪੁਲੀਸ ਨੇ ਇਸ ਕੇਸ ਵਿੱਚ ਡੀਐਸਪੀ ਲਖਬੀਰ ਸਿੰਘ ਸੰਧੂ ਨੂੰ ਸਰਕਾਰੀ ਗਵਾਹ ਬਣਾਇਆ ਹੈ। ਇਸ ਦੇ ਆਧਾਰ ‘ਤੇ ਅਦਾਲਤ ਨੇ ਹੁਣ ਡੀਆਈਜੀ ਇੰਦਰਬੀਰ ਨੂੰ 1 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਸ ਸਬੰਧੀ ਇੰਦਰਬੀਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ।

ਦਰਅਸਲ ਡੀਆਈਜੀ ਇੰਦਰਬੀਰ ਸਿੰਘ ‘ਤੇ ਇੱਕ ਨਸ਼ਾ ਤਸਕਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ। ਭਿੱਖੀਵਿੰਡ ਪੁਲਿਸ ਨੇ 20 ਜੂਨ 2022 ਨੂੰ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਮੁਲਜ਼ਮ ਕੋਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਕਈ ਪੁਲਿਸ ਅਫਸਰਾਂ ਦੇ ਨਾਮ ਸਾਹਮਣੇ ਆਏ ਸੀ। ਜਿਸ ਤੋਂ ਬਾਅਦ DSP ਲਖਬੀਰ ਸੰਧੂ ਨੂੰ ਭਿੱਖੀਵਿੰਡ ਪੁਲਿਸ ਨੇ 6 ਜੁਲਾਈ 2022 ਨੂੰ ਗ੍ਰਿਫਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਫ਼ਿਰੋਜ਼ਪੁਰ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਸ ਦਰਜ ਕਰ ਲਿਆ ਗਿਆ ਹੈ।

ਡੀਐਸਪੀ ਬਣਿਆ ਸਰਕਾਰੀ ਗਵਾਹ

ਐਡਵੋਕੇਟ ਬਲਦੇਵ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰੀ ਗਵਾਹ ਬਣੇ ਡੀਐਸਪੀ ਲਖਬੀਰ ਸਿੰਘ ਸੰਧੂ ਜ਼ਿਲ੍ਹਾ ਮੈਜਿਸਟ੍ਰੇਟ ਜੱਜ ਰਾਕੇਸ਼ ਕੁਮਾਰ ਦੀ ਅਦਾਲਤ ਵਿੱਚ ਪੇਸ਼ ਹੋਏ ਸਨ। ਜਿੱਥੇ ਅਦਾਲਤ ਵਿੱਚ ਉਨ੍ਹਾਂ ਦੇ ਬਿਆਨ ਦਰਜ ਕਰਵਾਏ ਗਏ। ਜਿਸ ਵਿੱਚ ਸੰਧੂ ਨੇ ਮੰਨਿਆ ਕਿ ਉਕਤ ਰਿਸ਼ਵਤ ਦੀ ਰਕਮ ਡੀਆਈਜੀ ਇੰਦਰਬੀਰ ਸਿੰਘ ਨੂੰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਨੋਟਿਸ ਲਿਆ।

ਇਹ ਵੀ ਪੜ੍ਹੋ- ਨੀਂਦ ਚੋਂ ਜਾਗਿਆ ਆਬਕਾਰੀ ਵਿਭਾਗ, ਹੁਣ ਗੁਰਦਾਸਪੁਰ ਚ ਫੜੀ ਗਈ ਨਜਾਇਜ਼ ਸ਼ਰਾਬ

ਕਈ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ

ਮਾਮਲੇ ਵਿੱਚ ਮੁਲਜ਼ਮ ਡੀਐਸਪੀ ਲਖਬੀਰ ਸੰਧੂ ਅਤੇ ਇੱਕ ਹੈੱਡ ਕਾਂਸਟੇਬਲ ਹੀਰਾ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਹੈ। ਫਿਲਹਾਲ ਵਿਜੀਲੈਂਸ ਦੀ ਜਾਂਚ ਟੀਮ ਤੱਥਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਵਿਜੀਲੈਂਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਰਿਸ਼ਵਤਖੋਰੀ ਦੇ ਦਰਜ ਕੀਤੇ ਗਏ ਦੋ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹੇ ‘ਚ ਆਉਣ ਵਾਲੇ ਸਮੇਂ ‘ਚ ਕੁਝ ਹੋਰ ਪੁਲਸ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਹੋ ਸਕਦੀ ਹੈ, ਕਿਉਂਕਿ ਵਿਜੀਲੈਂਸ ਵਲੋਂ ਸਾਰੇ ਪੁਲਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version