ਦੀਨਾਨਗਰ ‘ਚ ਭੈਣ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਭਾਈ ਦਾ ਕਤਲ, ਲਾਸ਼ ਨੂੰ ਬੋਰੀ ‘ਚ ਪਾ ਸੁੱਟਿਆ

Updated On: 

18 Sep 2024 11:46 AM

Dinanagar Murder: ਪੁਲਿਸ ਨੇ ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਰੋਹਿਤ ਕੁਮਾਰ ਦੇ ਚਾਚੇ ਦੀ ਧੀ ਨੇ ਆਪਣੇ ਪ੍ਰੇਮੀ ਬੌਬੀ ਨਾਲ ਮਿਲ ਕੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਨੀਅਤ ਨਾਲ ਬੋਰੀ ਵਿਚ ਪਾ ਕੇ ਮੰਜੇ ਵਿਚ ਸੁੱਟ ਦਿੱਤਾ ਸੀ।

ਦੀਨਾਨਗਰ ਚ ਭੈਣ ਨੇ ਪ੍ਰੇਮੀ ਨਾਲ ਮਿਲਕੇ ਕੀਤਾ ਭਾਈ ਦਾ ਕਤਲ, ਲਾਸ਼ ਨੂੰ ਬੋਰੀ ਚ ਪਾ ਸੁੱਟਿਆ
Follow Us On

Dinanagar Murder: ਬੀਤੇ ਦਿਨ ਦੀਨਾਨਗਰ ਦੇ ਪਿੰਡ ਸਿਹੋਵਾਲ ਤੋਂ ਮਿਲੀ 18 ਸਾਲਾ ਨੌਜਵਾਨ ਦੀ ਲਾਸ਼ ਦੇ ਮਾਮਲੇ ਦੀ ਗੁੱਥੀ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ ਨੂੰ ਮਾਰਨ ਵਾਲਾ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦੇ ਚਾਚੇ ਦੀ ਧੀ ਸੀ। ਉਨ੍ਹਾਂ ਨੇ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਪਾੜਨ ਲਈ ਨਹਿਰ ਕੋਲ ਸੁੱਟ ਦਿੱਤਾ ਅਤੇ ਫਰਾਰ ਹੋ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਦੀਨਾਨਗਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿਹੋਵਾਲ ਦੇ ਰਜਬਾਹੇ ਕੋਲ ਇੱਕ 18 ਸਾਲਾ ਨੌਜਵਾਨ ਦੀ ਲਾਸ਼ ਬੋਰੀ ਵਿੱਚ ਪਈ ਹੈ। ਸੂਚਨਾ ਮਿਲਣ ਤੇ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ। ਸ਼ਨਾਖਤ ਕਰਨ ‘ਤੇ ਪਤਾ ਲੱਗਾ ਕਿ ਲਾਸ਼ ਰੋਹਿਤ ਕੁਮਾਰ ਵਾਸੀ ਪਿੰਡ ਦਾਖਲਾ ਦੀ ਹੈ। ਬੋਰੀ ਖੋਲ੍ਹ ਕੇ ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਸਿਰ ਦੇ ਪਿਛਲੇ ਪਾਸੇ ਸੱਟ ਦੇ ਨਿਸ਼ਾਨ ਸਨ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਰੋਹਿਤ ਕੁਮਾਰ ਦੇ ਚਾਚੇ ਦੀ ਧੀ ਨੇ ਆਪਣੇ ਪ੍ਰੇਮੀ ਬੌਬੀ ਨਾਲ ਮਿਲ ਕੇ ਉਸ ਦਾ ਕਤਲ ਕਰ ਕੇ ਲਾਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਨੀਅਤ ਨਾਲ ਬੋਰੀ ਵਿਚ ਪਾ ਕੇ ਨਹਿਰ ਕੰਢੇ ਸੁੱਟ ਦਿੱਤਾ ਸੀ।

ਇਹ ਵੀ ਪੜ੍ਹੋ: ਸਾਲ 2024 ਦਾ ਆਖ਼ਰੀ ਚੰਦਰ ਗ੍ਰਹਿਣ ਸ਼ੁਰੂ, ਕੀ ਭਾਰਤ ਚ ਨਜ਼ਰ ਆਵੇਗਾ ਅਸਰ ?

‘ਭਰਾ ਰੱਖਦਾ ਸੀ ਬੁਰੀ ਨਜ਼ਰ’

ਪੁਲਿਸ ਨੇ ਦੱਸਿਆ ਕਿ ਬਾਅਦ ‘ਚ ਦੋਵਾਂ ਦੋਸ਼ੀਆਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਕੋਲੋਂ ਵਾਰਦਾਤ ਦੌਰਾਨ ਵਰਤੀ ਗਈ ਲੱਕੜ, ਮੋਟਰਸਾਈਕਲ, ਬੋਰੀ, ਚੁੰਨੀ ਅਤੇ ਰੱਸੀ ਵੀ ਬਰਾਮਦ ਕੀਤੀ ਗਈ। ਉਸ ਨੇ ਦੱਸਿਆ ਕਿ ਉਸ ਵਿਰੁੱਧ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਉਕਤ ਲੜਕੀ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਦੀ ਉਸ ‘ਤੇ ਬੁਰੀ ਨਜ਼ਰ ਸੀ, ਇਸ ਲਈ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਨੂੰ ਇਸ ਦਾ ਕੋਈ ਪਛਤਾਵਾ ਨਹੀਂ ਹੈ।