ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਡਬਲ ਮਰਡਰ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 2 ਲੋਕਾਂ ਦੀ ਮੌਤ

Published: 

30 Oct 2023 09:08 AM

ਜੰਡਿਆਲਾ ਗੁਰੂ ਵਿਖੇ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਇਹ ਘਟਨਾ ਦੇਰ ਸ਼ਾਮ ਮੁਹੱਲਾ ਸ਼ੇਖੂਪੁਰਾ 'ਚ ਉਸ ਸਮੇਂ ਵਾਪਰੀ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਚਾਚਾ ਕੁਲਵੰਤ ਸਿੰਘ ਪਟਵਾਰ ਖਾਨੇ ਤੋਂ ਪੈਦਲ ਆ ਰਹੇ ਸਨ। ਹਮਲਾਵਰਾਂ ਨੇ 15 ਤੋਂ ਵੱਧ ਰਾਊਂਡ ਫਾਇਰ ਕੀਤੇ। ਇਸ ਗੋਲੀਬਾਰੀ ਵਿੱਚ ਦੋਵਾਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੇ ਐੱਸਐੱਚਓ ਨੇ ਦੱਸਿਆ ਕਿ ਘਟਨਾ ਦੀ ਜਾਂਚ ਸ਼ੂਰੁ ਕਰ ਦਿੱਤੀ ਹੈ।

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਚ ਡਬਲ ਮਰਡਰ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, 2 ਲੋਕਾਂ ਦੀ ਮੌਤ
Follow Us On

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਕਸਬੇ ਵਿੱਚ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਦੱਸ ਦਈਏ ਕਿ ਇਹ ਘਟਨਾ ਦੇਰ ਸ਼ਾਮ ਮੁਹੱਲਾ ਸ਼ੇਖੂਪੁਰਾ ‘ਚ ਉਸ ਸਮੇਂ ਵਾਪਰੀ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਚਾਚਾ ਕੁਲਵੰਤ ਸਿੰਘ ਪਟਵਾਰ ਖਾਨੇ ਤੋਂ ਪੈਦਲ ਆ ਰਹੇ ਸਨ। ਜਿਵੇਂ ਹੀ ਉਹ ਡਰੇਨ ਦੇ ਕੋਲ ਬਣੇ ਚੌਕ ਕੋਲ ਪਹੁੰਚੇ ਤਾਂ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਨੇ 15 ਤੋਂ ਵੱਧ ਰਾਊਂਡ ਫਾਇਰ ਕੀਤੇ। ਪਰਿਵਾਰਕ ਮੈਂਬਰ ਤੁਰੰਤ ਦੋਵਾਂ ਨੂੰ ਸਰਕਾਰੀ ਹਸਪਤਾਲ ਮਾਨਾਵਾਲਾ ਲੈ ਗਏ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਦੀ ਜਾਂਚ ਜਾਰੀ

ਮੌਕੇ ‘ਤੇ ਪਹੁੰਚੇ ਐੱਸਐੱਚਓ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲੇ ਵਿੱਚ ਮਾਰੇ ਗਏ ਇੱਕ ਵਿਅਕਤੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਸੰਭਾਵਨਾ ਹੈ ਕਿ ਰੰਜਿਸ਼ ਦੇ ਚੱਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੋਵੇ। ਇਸ ਐਂਗਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਘਟਨਾ ਨੂੰ ਲੈ ਕੇ ਕਾਫੀ ਨਾਰਾਜ਼ ਹਨ ਅਤੇ ਉਨ੍ਹਾਂ ਨੇ ਇਸ ਦੀ ਜਲਦੀ ਜਾਂਚ ਦੀ ਮੰਗ ਕੀਤੀ ਹੈ।

ਅਮਨ-ਕਾਨੂੰਨ ਨੂੰ ਲੈ ਕੇ ਸੂਬਾ ਸਰਕਾਰ ‘ਤੇ ਉੱਠੇ ਸਵਾਲ

ਪੰਜਾਬ ਵਿੱਚ ਦੋ ਦਿਨਾਂ ਵਿੱਚ ਗੋਲੀਬਾਰੀ ਦੀ ਇਹ ਦੂਜੀ ਘਟਨਾ ਹੈ। ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਲਗਾਤਾਰ ਸਵਾਲ ਚੁੱਕ ਰਹੀਆਂ ਹਨ। ਸ਼ਨਿਵਾਰ ਤੋਂ ਇੱਕ ਦਿਨ ਪਹਿਲਾਂ ਸ਼ੁਕਰਵਾਰ ਨੂੰ ਬਠਿੰਡਾ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਸਮੇਂ ਉਹ ਆਪਣੀ ਦੁਕਾਨ ਦੇ ਬਾਹਰ ਬੈਠਾ ਹੋਇਆ ਸੀ। ਬਾਈਕ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ।